Banner
Banner

‘ਯੁੱਧ ਨਸ਼ਿਆਂ ਵਿਰੁਧ’: 163ਵੇਂ ਦਿਨ, ਪੰਜਾਬ ਪੁਲਿਸ ਨੇ 335 ਥਾਵਾਂ ‘ਤੇ ਛਾਪੇਮਾਰੀ ਕੀਤੀ; 104 ਨਸ਼ੀਲੇ ਪਦਾਰਥ ਤਸਕਰ ਕਾਬੂ

ਚੰਡੀਗੜ੍ਹ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 163ਵੇਂ ਦਿਨ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 335 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 74 ਪਹਿਲੀ ਸੂਚਨਾ ਰਿਪੋਰਟਾਂ (ਐਫਆਈਆਰ) ਦਰਜ ਕਰਨ ਤੋਂ ਬਾਅਦ 104 […]
Khushi
By : Updated On: 12 Aug 2025 10:49:AM
‘ਯੁੱਧ ਨਸ਼ਿਆਂ ਵਿਰੁਧ’: 163ਵੇਂ ਦਿਨ, ਪੰਜਾਬ ਪੁਲਿਸ ਨੇ 335 ਥਾਵਾਂ ‘ਤੇ ਛਾਪੇਮਾਰੀ ਕੀਤੀ; 104 ਨਸ਼ੀਲੇ ਪਦਾਰਥ ਤਸਕਰ ਕਾਬੂ

ਚੰਡੀਗੜ੍ਹ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 163ਵੇਂ ਦਿਨ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 335 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 74 ਪਹਿਲੀ ਸੂਚਨਾ ਰਿਪੋਰਟਾਂ (ਐਫਆਈਆਰ) ਦਰਜ ਕਰਨ ਤੋਂ ਬਾਅਦ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 163 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,524 ਹੋ ਗਈ ਹੈ।

ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.4 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 1092 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਹੋਏ ਹਨ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 366 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੈੱਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਊ’ ਦੇ ਹਿੱਸੇ ਵਜੋਂ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad