Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

Punjab Police: “ਯੁੱਧ ਨਸਿ਼ਆਂ ਵਿਰੁੱਧ” ਤਹਿਤ ਪੰਜਾਬ ਪੁਲਿਸ ਨੇ 325 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ‘ਚ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। Yudh Nashian Virudh Campaign: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 268ਵੇਂ ਦਿਨ ਪੰਜਾਬ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab Police: “ਯੁੱਧ ਨਸਿ਼ਆਂ ਵਿਰੁੱਧ” ਤਹਿਤ ਪੰਜਾਬ ਪੁਲਿਸ ਨੇ 325 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ‘ਚ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

Yudh Nashian Virudh Campaign: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 268ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 325 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 67 ਐਫਆਈਆਰ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 268 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 37,875 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 484 ਨਸ਼ੀਲੀਆਂ ਗੋਲੀਆਂ ਅਤੇ 2910 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ -ਕਮੇਟੀ ਦਾ ਗਠਨ ਵੀ ਕੀਤਾ ਹੈ।
68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 325 ਥਾਵਾਂ ਤੇ ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 335 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ।

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡਡਕਸ਼ਨ ਐਂਡ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਨਸ਼ਾ ਮੁਕਤੀ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News