Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

‘ਯੁੱਧ ਨਸ਼ਿਆਂ ਵਿਰੁੱਧ’: 162ਵੇਂ ਦਿਨ, ਪੰਜਾਬ ਪੁਲਿਸ ਨੇ 391 ਥਾਵਾਂ ‘ਤੇ ਕੀਤੀ ਛਾਪੇਮਾਰੀ; 68 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 10 ਅਗਸਤ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 162ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 391 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਯੁੱਧ ਨਸ਼ਿਆਂ ਵਿਰੁੱਧ’: 162ਵੇਂ ਦਿਨ, ਪੰਜਾਬ ਪੁਲਿਸ ਨੇ 391 ਥਾਵਾਂ ‘ਤੇ ਕੀਤੀ ਛਾਪੇਮਾਰੀ; 68 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 10 ਅਗਸਤ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 162ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 391 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ, 162 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,343 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ ਅਤੇ 1594 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ।
ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 110 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 414 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 43 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News