Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਦੋ ਹਫ਼ਤੇ ਪਹਿਲਾਂ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਤਹਿਤ ਪੰਜਾਬ ਪੁਲਿਸ ਨੇ ਹੁਣ ਤੱਕ ਸੂਬੇ ਭਰ ਵਿੱਚ 14,382 ਥਾਵਾਂ ’ਤੇ ਛਾਪੇਮਾਰੀ ਕਰਕੇ 4,233 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਦੋ ਹਫ਼ਤੇ ਪਹਿਲਾਂ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਤਹਿਤ ਪੰਜਾਬ ਪੁਲਿਸ ਨੇ ਹੁਣ ਤੱਕ ਸੂਬੇ ਭਰ ਵਿੱਚ 14,382 ਥਾਵਾਂ ’ਤੇ ਛਾਪੇਮਾਰੀ ਕਰਕੇ 4,233 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀ ਸ਼ਾਮਲ ਹਨ ।

ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਮੁਹਿੰਮ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ।

’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ ਹਿੱਸੇ ਵਜੋਂ ਸੋਮਵਾਰ ਨੂੰ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ ਸੁਚੱਜੇ ਤਾਲਮੇਲ ਵਾਲੇ ਮਜ਼ਬੂਤ ਨਾਕੇ ਲਗਾਏ ਗਏ ਅਤੇ ਰਾਜ ਭਰ ਵਿੱਚ ਵਾਹਨਾਂ ਅਤੇ ਸ਼ੱਕੀ ਲੋਕਾਂ ਦੀ ਵਿਆਪਕ ਜਾਂਚ ਕੀਤੀ ਗਈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਮੋਹਾਲੀ ਦੇ ਗੋਦਰੇਜ ਚੌਕ ’ਤੇ ਨਾਕੇ ਦਾ ਨਿਰੀਖਣ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਤੋਂ 116 ਹਥਿਆਰਾਂ ਸਮੇਤ 262 ਜ਼ਿੰਦਾ ਕਾਰਤੂਸ ਅਤੇ 23 ਮੈਗਜ਼ੀਨ ਬਰਾਮਦ ਕੀਤੇ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, 2,311 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਆਰੰਭੀ ਗਈ ਹੈ, ਜਦਕਿ 4,008 ਵਿਅਕਤੀਆਂ ਨੂੰ ਪੂਰੀ ਤਫ਼ਤੀਸ਼ ਅਤੇ ਪੁੱਛਗਿੱਛ  ਪਿੱਛੋਂ  ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਪਿਛਲੇ 14 ਦਿਨਾਂ ਵਿੱਚ 283 ਭਗੌੜੇ ਅਪਰਾਧੀਆਂ (ਪੀ.ਓ.) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਅੱਜ ਮੁਹਿੰਮ 14ਵੇਂ ਦਿਨ, ਪੁਲਿਸ ਟੀਮਾਂ ਨੇ 613 ਛਾਪੇਮਾਰੀਆਂ ਕਰਨ ਤੋਂ ਬਾਅਦ 172 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ 159 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਨੌਂ ਭਗੌੜੇ ਅਪਰਾਧੀਆਂ (ਪੀਓ) ਨੂੰ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਜੰਗ ਜਾਰੀ ਰੱਖਦਿਆਂ “ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਦੇ 338ਵੇਂ ਦਿਨ 81 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਚੋਂ 1.3 ਕਿਲੋ ਹੈਰੋਇਨ, 1053 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਤਰ੍ਹਾਂ ਸਿਰਫ 338 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,498 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News