Journalism Of Hope
BREAKING NEWS
34 ਸਾਲ ਪੁਰਾਣੇ ਅਗਵਾ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ.....39 ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ.......ਫੈਕਟਰੀ ਦੇ ਲੈਣ-ਦੇਣ ਦੇ ਵਿਵਾਦ ‘ਚ ਦੋ ਭਰਾ ਅਗਵਾ: ਜ਼ਬਰਦਸਤੀ ਖਾਤਿਆਂ ‘ਚ ਟਰਾਂਸਫਰ ਕਰਵਾਏ 72 ਲੱਖ ਰੁਪਏ......ਕੁੜੀ ਨੇ ਕਰਵਾਇਆ ਪ੍ਰੇਮ ਵਿਆਹ: ਨਾਰਾਜ਼ ਪੇਕੇ ਪਰਿਵਾਰ ਨੇ ਕੀਤਾ ਅਗਵਾ......ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ’ਚ ਸੁਰੱਖਿਆ ਸਖ਼ਤ, ਨੀਮ ਫ਼ੌਜੀ ਬਲਾਂ ਦੀਆਂ 3 ਕੰਪਨੀਆਂ ਤਾਇਨਾਤ.....ਜੰਮੂ-ਕਸ਼ਮੀਰ ’ਚ ਲਾਪਤਾ ਹੋਏ ਦੋ ਸਪੈਸ਼ਲ ਪੁਲਿਸ ਅਫਸਰਾਂ ਦੀਆਂ ਮਿਲੀਆਂ ਲਾਸ਼ਾਂ......ਸੰਗੀਤਕਾਰ ਅਨਿਰੁੱਧ ਰਵਿਚੰਦਰ ਨੇ SRH ਦੀ ਮਾਲਕਣ ਕਾਵਿਆ ਮਾਰਨ ਨਾਲ ਕਰਵਾਇਆ ਵਿਆਹ.....ਅਲ ਨੀਨੋ ਦਾ ਪ੍ਰਭਾਵ: ਪੰਜਾਬ ‘ਚ ਨਵੰਬਰ ਮਹੀਨੇ ਵੀ ਦਿਨ ਵੇਲੇ ਗਰਮੀ ਦਾ ਅਹਿਸਾਸ, ਇਸ ਵਾਰ ਘੱਟ ਪੈ ਸਕਦੀ ਹੈ ਠੰਢ......ਹਾਥੀ ਦਾ ਬੁਲੇਟ ਸਵਾਰ ਨੌਜਵਾਨ ’ਤੇ ਹਮਲਾ, ਉੱਪਰੋਂ ਪੈਰ ਰੱਖ ਕੇ ਲੰਘਿਆ; ਵਾਲ-ਵਾਲ ਬਚੀ ਜਾਨ

‘ਵਾਰਿਸ ਪੰਜਾਬ ਦੇ’ ਨੂੰ ਮਿਲੀ ਵੱਡੀ ਮਜ਼ਬੂਤੀ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਰਟੀ ‘ਚ ਸ਼ਾਮਲ

Kabaddi Player Amba Sursingh Joins Waris Punjab De; ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅੰਮ੍ਰਿਤਪਾਲ ਸਿੰਘ ਉਰਫ਼ ਅੰਬਾ ਸੁਰਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ ਹਨ। ਅੰਮ੍ਰਿਤਸਰ ਵਿੱਚ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਵਾਰਿਸ ਪੰਜਾਬ ਦੇ’ ਨੂੰ ਮਿਲੀ ਵੱਡੀ ਮਜ਼ਬੂਤੀ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਰਟੀ ‘ਚ ਸ਼ਾਮਲ

Kabaddi Player Amba Sursingh Joins Waris Punjab De; ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅੰਮ੍ਰਿਤਪਾਲ ਸਿੰਘ ਉਰਫ਼ ਅੰਬਾ ਸੁਰਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ ਹਨ। ਅੰਮ੍ਰਿਤਸਰ ਵਿੱਚ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਅਗਵਾਨ ਅਤੇ ਹੋਰ ਅਹੁਦੇਦਾਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਪਾਰਟੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਅੰਬਾ ਸੁਰਸਿੰਘ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਿਆਸੀ ਮੈਦਾਨ ਵਿੱਚ ਉਤਰਨ ਦਾ ਐਲਾਨ ਕੀਤਾ।

ਕਬੱਡੀ ਤੋਂ ਬਾਅਦ ਹੁਣ ਸਿਆਸਤ ਦੇ ਮੈਦਾਨ ‘ਚ ਉਤਰਨਗੇ ਅੰਬਾ

ਪਾਰਟੀ ਆਗੂ ਸੁਖਵਿੰਦਰ ਸਿੰਘ ਅਗਵਾਨ ਨੇ ਕਿਹਾ ਕਿ ਸੰਸਦ ਮੈਂਬਰ ਅਤੇ ਪਾਰਟੀ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਖਾਲਸਾ ਦੀ ਅਗਵਾਈ ਹੇਠ ਪਾਰਟੀ ਦਾ ਵਿਸਥਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੁਰਸਿੰਘ ਦੇ ਰਹਿਣ ਵਾਲੇ ਅੰਬਾ ਸੁਰਸਿੰਘ ਨੇ ਆਪਣੀ ਮਿਹਨਤ ਨਾਲ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੰਬਾ ਨੇ ਕਬੱਡੀ ਦੇ ਮੈਦਾਨ ਵਿੱਚ ਵੱਡੇ ਖਿਡਾਰੀਆਂ ਨੂੰ ਚੁਣੌਤੀ ਦਿੱਤੀ ਹੈ, ਉਸੇ ਤਰ੍ਹਾਂ ਹੁਣ ਉਹ ਸਿਆਸਤ ਦੇ ਮੈਦਾਨ ਵਿੱਚ ਵੀ ਜਿੱਤ ਦਰਜ ਕਰਨਗੇ। ਉਨ੍ਹਾਂ ਦੱਸਿਆ ਕਿ ਪਾਰਟੀ ਦਾ ਸੰਸਦੀ ਬੋਰਡ ਅਤੇ ਸੁਪਰ ਹਾਈ ਪਾਵਰ ਕਮੇਟੀ ਆਉਣ ਵਾਲੀਆਂ ਚੋਣਾਂ ਵਿੱਚ ਅਜਿਹੇ ਨੌਜਵਾਨਾਂ ਨੂੰ ਜ਼ਿੰਮੇਵਾਰੀਆਂ ਅਤੇ ਟਿਕਟਾਂ ਦੇਵੇਗੀ।

ਨਸ਼ਿਆਂ ਅਤੇ ਗੈਂਗਵਾਰ ਤੋਂ ਨੌਜਵਾਨਾਂ ਨੂੰ ਬਚਾਉਣਾ ਟੀਚਾ: ਅੰਬਾ

ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੰਬਾ ਸੁਰਸਿੰਘ ਨੇ ਕਿਹਾ ਕਿ ਉਹ 2022 ਵਿੱਚ ਖਾਲਸਾ ਵਹੀਰ ਦੇ ਸਮੇਂ ਤੋਂ ਹੀ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਵਾਰ ਦੀ ਸਮੱਸਿਆ ਵਧ ਰਹੀ ਹੈ। ਮਾੜੀ ਕਾਨੂੰਨ ਵਿਵਸਥਾ ਕਾਰਨ ਕਬੱਡੀ ਦੀ ਖੇਡ ਨੂੰ ਵੀ ਨੁਕਸਾਨ ਪਹੁੰਚਿਆ ਹੈ।

ਉਨ੍ਹਾਂ ਆਪਣੇ ਸਾਥੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣੀ ਬੇਹੱਦ ਜ਼ਰੂਰੀ ਹੈ। ਅੰਬਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਹ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਨਾਲ ਜੁੜੇ ਹਨ ਅਤੇ 2027 ਵਿੱਚ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਉਣ ਲਈ ਪੂਰੀ ਤਾਕਤ ਲਗਾਉਣਗੇ।

ਉਨ੍ਹਾਂ ਦਾਅਵਾ ਕੀਤਾ ਕਿ ਖੇਮਕਰਨ ਇਲਾਕੇ ਦੇ ਕਈ ਹੋਰ ਕਬੱਡੀ ਖਿਡਾਰੀ ਵੀ ਉਨ੍ਹਾਂ ਦੇ ਨਾਲ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਨ੍ਹਾਂ ਵਿੱਚ ਭੀਮ ਸੁਰਸਿੰਘ, ਮਨਜੀਤ ਨਵਾਂ ਪਿੰਡ, ਕਾਕਾ ਮਾੜੀ ਮੇਘਾ, ਪ੍ਰੀਤ ਲੱਧੂ ਅਤੇ ਮੱਖਣ ਸੰਧੂ ਦੇ ਨਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਰਹਿ ਰਹੇ ਕਈ ਹੋਰ ਖਿਡਾਰੀ ਵੀ ਜਲਦ ਪਾਰਟੀ ਨਾਲ ਜੁੜਨਗੇ।

ਚੋਣ ਕਮਿਸ਼ਨ ‘ਤੇ ਪਾਰਟੀ ਨੂੰ ਮਾਨਤਾ ਨਾ ਦੇਣ ਦੇ ਇਲਜ਼ਾਮ

ਪ੍ਰੈੱਸ ਕਾਨਫਰੰਸ ਦੌਰਾਨ ਸੁਖਵਿੰਦਰ ਸਿੰਘ ਅਗਵਾਨ ਨੇ ਚੋਣ ਕਮਿਸ਼ਨ ਅਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਨੂੰ ਮਾਨਤਾ ਨਾ ਦੇਣਾ ਲੋਕਤੰਤਰੀ ਵਿਵਸਥਾ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਤਹਿਤ ਹਰ ਨਾਗਰਿਕ ਨੂੰ ਸਿਆਸੀ ਪਾਰਟੀ ਬਣਾਉਣ ਦਾ ਅਧਿਕਾਰ ਹੈ, ਪਰ ਉਨ੍ਹਾਂ ਦੀ ਪਾਰਟੀ ਦੇ ਰਾਹ ਵਿੱਚ ਰੁਕਾਵਟਾਂ ਪੈਦਾ ਕੀਤੀਆਂ ਜਾ ਰਹੀਆਂ ਹਨ।

ਸੁਖਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਸਰਕਾਰ ਪੰਜਾਬ ਪੁਲਿਸ ਦੀ ਵਰਤੋਂ ਕਰਕੇ ਸਿੱਖ ਨੌਜਵਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਲੱਖਾ ਸਿਧਾਣਾ ਅਤੇ ਭਾਨਾ ਸਿੱਧੂ ਦੀਆਂ ਗ੍ਰਿਫ਼ਤਾਰੀਆਂ ਦਾ ਵੀ ਜ਼ਿਕਰ ਕੀਤਾ।

ਦੋ ਡਿਪਟੀ ਸੀਐੱਮ ਬਣਾਉਣ ਅਤੇ ਹਿੰਦੂ ਚਿਹਰਿਆਂ ਨੂੰ ਟਿਕਟਾਂ ਦੇਣ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਬਾਰੇ ਗੱਲ ਕਰਦਿਆਂ ਅਗਵਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸੇ ਇੱਕ ਵਰਗ ਦੀ ਨਹੀਂ, ਸਗੋਂ ਪੂਰੇ ਪੰਜਾਬ ਦੀ ਨੁਮਾਇੰਦਗੀ ਕਰੇਗੀ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਬਣਨ ‘ਤੇ ਸੂਬੇ ਵਿੱਚ ਦੋ ਉਪ ਮੁੱਖ ਮੰਤਰੀ ਬਣਾਏ ਜਾਣਗੇ।

ਇਸ ਤੋਂ ਇਲਾਵਾ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਬਠਿੰਡਾ ਵਰਗੀਆਂ ਸ਼ਹਿਰੀ ਸੀਟਾਂ ਤੋਂ ਹਿੰਦੂ ਚਿਹਰਿਆਂ ਨੂੰ ਵੀ ਟਿਕਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਾਰਟੀ ਸਾਰੇ ਧਰਮਾਂ ਅਤੇ ਵਰਗਾਂ ਨੂੰ ਨਾਲ ਲੈ ਕੇ ਚੱਲੇਗੀ।

ਸ਼੍ਰੋਮਣੀ ਅਕਾਲੀ ਦਲ ਬਾਦਲ ‘ਤੇ ਵੀ ਸਾਧਿਆ ਨਿਸ਼ਾਨਾ

ਅਗਵਾਨ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਪਣੇ ਆਪ ਨੂੰ ਪੰਥਕ ਕਹਿਣ ਵਾਲੀਆਂ ਪਾਰਟੀਆਂ ਨੇ ਸੱਤਾ ਵਿੱਚ ਰਹਿੰਦਿਆਂ ਸਿੱਖਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲੜਾਈ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਖ਼ਿਲਾਫ਼ ਹੈ। ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਾਲੀਆਂ ਖੇਤਰੀ ਤਾਕਤਾਂ ਨਾਲ ਤਾਲਮੇਲ ਦੇ ਰਾਹ ਖੁੱਲ੍ਹੇ ਹਨ।

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਲੜਨ ਦੀ ਪੇਸ਼ਕਸ਼

ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਯਾਦ ਕਰਦਿਆਂ ਅਗਵਾਨ ਨੇ ਕਿਹਾ ਕਿ ਝੋਟਾ ਨੇ ਉਨ੍ਹਾਂ ਨਾਲ ਫ਼ੋਨ ‘ਤੇ ਗੱਲਬਾਤ ਕਰਕੇ ਪੰਜਾਬ ਨੂੰ ਬਚਾਉਣ ਦੀ ਲੜਾਈ ਵਿੱਚ ਸਾਥ ਦੇਣ ਦੀ ਇੱਛਾ ਜਤਾਈ ਸੀ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਪਾਰਟੀ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿੱਚ ਪਰਵਿੰਦਰ ਸਿੰਘ ਝੋਟਾ ਦਾ ਪਰਿਵਾਰ ਸਿਆਸਤ ਵਿੱਚ ਆਉਣਾ ਚਾਹੇਗਾ ਤਾਂ ਪਾਰਟੀ ਉਨ੍ਹਾਂ ਨੂੰ ਉਨ੍ਹਾਂ ਦੀ ਪਸੰਦ ਦੀ ਸੀਟ ਤੋਂ ਚੋਣ ਲੜਨ ਦਾ ਮੌਕਾ ਦੇਵੇਗੀ।

Read Latest News and Breaking News at Daily Post TV, Browse for more News

Ad
Ad

Punjab District News