Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਸੰਗਰੂਰ ਵਾਲਿਆਂ ਲਈ ਖ਼ਤਰੇ ਦੀ ਘੰਟੀ! ਘੱਗਰ ਦਰਿਆ ‘ਚ ਵਧਿਆ ਪਾਣੀ

Ghaggar River: ਪੰਜਾਬ ‘ਚ ਇਸ ਵੇਲੇ ਭਾਰੀ ਮੀਂਹ ਦਾ ਦੌਰ ਚੱਲ ਰਿਹਾ ਹੈ, ਨਾਲ ਦੇ ਸੂਬੇ ਵਿਚ ਵੀ ਭਾਰੀ ਮੀਂਹ ਪੈਣ ਕਾਰਨ ਦਰਿਆਵਾਂ ‘ਚ ਪਾਣੀ ਦਾ ਪੱਧਰ ਹੌਲੀ-ਹੌਲੀ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ ਸੰਗਰੂਰ ਵਾਸੀਆਂ ਲਈ ਖ਼ਤਰੇ ਦੀ ਘੰਟੀ ਹੈ। ਦਰਅਸਲ ਖ਼ਨੌਰੀ ਤੋਂ ਘੱਗਰ ਦਰਿਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੰਗਰੂਰ ਵਾਲਿਆਂ ਲਈ ਖ਼ਤਰੇ ਦੀ ਘੰਟੀ! ਘੱਗਰ ਦਰਿਆ ‘ਚ ਵਧਿਆ ਪਾਣੀ

Ghaggar River: ਪੰਜਾਬ ‘ਚ ਇਸ ਵੇਲੇ ਭਾਰੀ ਮੀਂਹ ਦਾ ਦੌਰ ਚੱਲ ਰਿਹਾ ਹੈ, ਨਾਲ ਦੇ ਸੂਬੇ ਵਿਚ ਵੀ ਭਾਰੀ ਮੀਂਹ ਪੈਣ ਕਾਰਨ ਦਰਿਆਵਾਂ ‘ਚ ਪਾਣੀ ਦਾ ਪੱਧਰ ਹੌਲੀ-ਹੌਲੀ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ ਸੰਗਰੂਰ ਵਾਸੀਆਂ ਲਈ ਖ਼ਤਰੇ ਦੀ ਘੰਟੀ ਹੈ। ਦਰਅਸਲ ਖ਼ਨੌਰੀ ਤੋਂ ਘੱਗਰ ਦਰਿਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।

ਘੱਗਰ ‘ਚ ਪਾਣੀ ਦਾ ਲੈਵਲ 739 ਫੁੱਟ ਤੱਕ ਪੁੱਜ ਗਿਆ ਹੈ, ਜਦੋਂ ਕਿ 748 ਫੁੱਟ ‘ਤੇ ਖ਼ਤਰੇ ਦਾ ਨਿਸ਼ਾਨ ਹੈ। ਪਿਛਲੇ ਦਿਨਾਂ ਤੋਂ ਪਹਾੜਾਂ ਦੇ ਵਿੱਚ ਹੋਰ ਹੀ ਬਰਸਾਤ ਦੇ ਚਲਦਿਆਂ ਪਾਣੀ ਦਾ ਪੱਧਰ ਹੋਰ ਵਧਣ ਦੇ ਆਸਾਰ ਹਨ। ਕੱਲ੍ਹ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਪੂਰੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਘੱਗਰ ਦਰਿਆ ਦਾ ਦੌਰਾ ਕੀਤਾ ਸੀ।

ਤੁਹਾਨੂੰ ਦੱਸ ਦਈਏ ਕਿ 2023 ਦੇ ਵਿੱਚ ਵੀ ਇਸ ਤਰੀਕੇ ਨਾਲ ਹੀ ਬਰਸਾਤਾਂ ਹੋਣ ਦੇ ਕਾਰਨ ਘੱਗਰ ਦਰਿਆ ਦੇ ਵਿੱਚ ਪਾਣੀ ਦਾ ਪੱਧਰ ਵਧ ਗਿਆ ਸੀ ਅਤੇ 57 ਜਗ੍ਹਾ ਤੋਂ ਘੱਗਰ ਦੇ ਕਿਨਾਰੇ ਟੁੱਟਣ ਤੋਂ ਬਾਅਦ ਪਾਣੀ ਓਵਰਫਲੋ ਹੋ ਕੇ ਕਈ ਦਿਨ ਕਿਸਾਨਾਂ ਦੇ ਖੇਤਾਂ ਵਿੱਚ ਅਤੇ ਨਜ਼ਦੀਕੀ ਪਿੰਡਾਂ ਦੇ ਵਿੱਚ ਪਾਣੀ ਜਾਂਦਾ ਰਿਹਾ। ਇਸ ਪਾਣੀ ਨੇ ਹਜ਼ਾਰਾਂ ਏਕੜ ਫ਼ਸਲ ਖਨੌਰੀ ਅਤੇ ਮੂਨਕ ਇਲਾਕੇ ਦੇ ਪਿੰਡਾਂ ਵਿੱਚ ਤਬਾਹ ਕਰ ਦਿੱਤੀ ਸੀ।

ਇਸ ਵਾਰ ਫਿਰ ਪਹਾੜਾਂ ਦੇ ਵਿੱਚ ਵੱਡੇ ਪੱਧਰ ਦੇ ਵਿੱਚ ਮੀਂਹ ਪੈ ਰਿਹਾ ਹੈ ਅਤੇ ਭਾਰੀ ਤਬਾਹੀ ਹੋ ਰਹੀ ਹੈ ਉਹੀ ਪਹਾੜ ਦਾ ਪਾਣੀ ਮੈਦਾਨੀ ਇਲਾਕਿਆਂ ਵਿੱਚ ਆਉਂਦਾ ਹੈ ਤੇ ਲਗਭਗ ਹਿਮਾਚਲ ਦਾ ਕਾਫ਼ੀ ਪਾਣੀ ਘੱਗਰ ਦਰਿਆ ਵਿੱਚ ਆਉਂਦਾ ਹੈ ਜੋ ਕਿ ਲਗਾਤਾਰ ਵਧ ਰਿਹਾ ਹੈ। ਜਿਸ ਨਾਲ ਕੀ ਸੰਗਰੂਰ ਪ੍ਰਸ਼ਾਸਨ ਲਗਾਤਾਰ ਅਲਰਟ ਤੇ ਹੈ ਅਤੇ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

Read Latest News and Breaking News at Daily Post TV, Browse for more News

Ad
Ad

Punjab District News