BBMB, Nangal Dam: ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਨੰਗਲ ਡੈਮ ਦਾ ਦੌਰਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੇ ਨਾਲ ਏਜੀ ਪੰਜਾਬ ਦੀ ਟੀਮ ਵੀ ਜਾ ਰਹੀ ਹੈ।
Punjab-Haryana Water Dispute: ਪੰਜਾਬ ਅਤੇ ਹਰਿਆਣਾ ‘ਚ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਅੱਜ ਭਾਖੜਾ ਨੰਗਲ ਡੈਮ ਜਾ ਰਹੇ ਹਨ। ਹਾਈ ਕੋਰਟ ਦੇ ਫੈਸਲੇ ਤੋਂ ਬਾਅਦ, ਉਹ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੇ ਉਦੇਸ਼ ਨਾਲ ਡੈਮ ਪਹੁੰਚ ਰਹੇ ਹਨ। ਖ਼ਬਰਾਂ ਨੇ ਕਿ BBMB ਅਧਿਕਾਰੀ ਨੇ ਰਾਤ ਹਰਿਆਣਾ ਨੂੰ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ।
ਇਸ ਸਬੰਧ ਵਿੱਚ, ਚੇਅਰਮੈਨ ਨੇ ਰੋਪੜ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੇ ਦੌਰੇ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਨੰਗਲ ਡੈਮ ਦਾ ਦੌਰਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੇ ਨਾਲ ਏਜੀ ਪੰਜਾਬ ਦੀ ਟੀਮ ਵੀ ਜਾ ਰਹੀ ਹੈ। ਹਾਲਾਂਕਿ, ਉਨ੍ਹਾਂ ਦੇ ਪ੍ਰੋਗਰਾਮ ਬਾਰੇ ਅਜੇ ਜਾਣਕਾਰੀ ਜਾਰੀ ਨਹੀਂ ਕੀਤੀ ਗਈ।