ਚੁਣੌਤੀਆਂ ਨੂੰ ਮੌਕਿਆਂ ਵਿੱਚ ਬਦਲ ਕੇ ਦਿੱਲੀ ਵਿੱਚ ਵਿਕਾਸ ਕਰਾਂਗੇ – ਤਰਨਜੀਤ ਸਿੰਘ ਸਮੁੰਦਰੀ

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਤਰਨਜੀਤ ਸਿੰਘ ਸਮੁੰਦਰੀ ਨੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਆਪਣੀ ਨਵੀਂ ਜਿੰਮੇਵਾਰੀ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਉਨ੍ਹਾਂ ਨੂੰ ਉਹੀ ਹਿੰਮਤ ਅਤੇ ਤਾਕਤ ਮਿਲੇ ਜੋ ਪਹਿਲਾਂ ਸਮੁੰਦਰੀ ਪਰਿਵਾਰ ਨੂੰ ਮਿਲਦੀ ਰਹੀ ਹੈ, ਤਾਂ ਜੋ ਉਹ […]
Khushi
By : Updated On: 15 Mar 2026 15:53:PM
ਚੁਣੌਤੀਆਂ ਨੂੰ ਮੌਕਿਆਂ ਵਿੱਚ ਬਦਲ ਕੇ ਦਿੱਲੀ ਵਿੱਚ ਵਿਕਾਸ ਕਰਾਂਗੇ – ਤਰਨਜੀਤ ਸਿੰਘ ਸਮੁੰਦਰੀ

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਤਰਨਜੀਤ ਸਿੰਘ ਸਮੁੰਦਰੀ ਨੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਆਪਣੀ ਨਵੀਂ ਜਿੰਮੇਵਾਰੀ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਉਨ੍ਹਾਂ ਨੂੰ ਉਹੀ ਹਿੰਮਤ ਅਤੇ ਤਾਕਤ ਮਿਲੇ ਜੋ ਪਹਿਲਾਂ ਸਮੁੰਦਰੀ ਪਰਿਵਾਰ ਨੂੰ ਮਿਲਦੀ ਰਹੀ ਹੈ, ਤਾਂ ਜੋ ਉਹ ਆਪਣੀਆਂ ਜਿੰਮੇਵਾਰੀਆਂ ਨੂੰ ਇਮਾਨਦਾਰੀ ਨਾਲ ਨਿਭਾ ਸਕਣ।

ਮੀਡੀਆ ਨਾਲ ਗੱਲਬਾਤ ਕਰਦਿਆਂ ਤਰਨਜੀਤ ਸਿੰਘ ਸਮੁੰਦਰੀ ਨੇ ਕਿਹਾ ਕਿ ਉਹ ਗੁਰੂ ਘਰ ਤੋਂ ਆਸ਼ੀਰਵਾਦ ਲੈ ਕੇ ਹੀ ਹਰ ਵੱਡੀ ਜਿੰਮੇਵਾਰੀ ਦੀ ਸ਼ੁਰੂਆਤ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਦਰਬਾਰ ਸਾਹਿਬ ਨਾਲ ਡੂੰਘਾ ਨਾਤਾ ਰਿਹਾ ਹੈ।

ਤੇਜਾ ਸਿੰਘ ਸਮੁੰਦਰੀ ਅਤੇ ਬਿਸ਼ਨ ਸਿੰਘ ਸਮੁੰਦਰੀ ਵਰਗੀਆਂ ਮਹਾਨ ਸ਼ਖਸੀਅਤਾਂ ਨੇ ਸਿੱਖ ਕੌਮ ਅਤੇ ਗੁਰਦੁਆਰਾ ਸੁਧਾਰ ਲਹਿਰ ਵਿੱਚ ਅਹਿਮ ਯੋਗਦਾਨ ਪਾਇਆ ਸੀ। ਚਾਬੀਆਂ ਦਾ ਮੋਰਚਾ, ਗੁਰੂ ਕਾ ਬਾਗ ਮੋਰਚਾ ਅਤੇ ਹੋਰ ਸੰਘਰਸ਼ਾਂ ਰਾਹੀਂ ਸਿੱਖ ਕੌਮ ਨੇ ਅਹਿੰਸਕ ਅੰਦੋਲਨ ਦੀ ਮਿਸਾਲ ਕਾਇਮ ਕੀਤੀ ਸੀ, ਜਿਸ ਨਾਲ ਪੂਰੇ ਦੇਸ਼ ਵਿੱਚ ਇੱਕ ਸਫਲ ਮੂਵਮੈਂਟ ਦੀ ਸ਼ੁਰੂਆਤ ਹੋਈ।

ਉਨ੍ਹਾਂ ਦੱਸਿਆ ਕਿ ਤੇਜਾ ਸਿੰਘ ਸਮੁੰਦਰੀ ਦਾ ਨਾਂ ਅੰਮ੍ਰਿਤਸਰ ਦੇ ਇਤਿਹਾਸ ਵਿੱਚ ਬਹੁਤ ਆਦਰ ਨਾਲ ਲਿਆ ਜਾਂਦਾ ਹੈ ਅਤੇ ਉਨ੍ਹਾਂ ਦੀ ਕੁਰਬਾਨੀ ਅਤੇ ਸੰਘਰਸ਼ ਸਿੱਖ ਇਤਿਹਾਸ ਦਾ ਮਹੱਤਵਪੂਰਨ ਹਿੱਸਾ ਹਨ। ਇਸੇ ਤਰ੍ਹਾਂ ਬਿਸ਼ਨ ਸਿੰਘ ਸਮੁੰਦਰੀ ਵੀ ਹਰ ਰੋਜ਼ ਦਰਬਾਰ ਸਾਹਿਬ ਮੱਥਾ ਟੇਕਣ ਆਉਂਦੇ ਸਨ ਅਤੇ ਗੁਰੂ ਘਰ ਤੋਂ ਉਨ੍ਹਾਂ ਨੂੰ ਬਹੁਤ ਆਸ਼ੀਰਵਾਦ ਮਿਲਦਾ ਸੀ।

ਤਰਨਜੀਤ ਸਿੰਘ ਸਮੁੰਦਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਦਿੱਲੀ ਵਿੱਚ ਇੱਕ ਨਵੀਂ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਉਹ ਇਸ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਦਰਬਾਰ ਸਾਹਿਬ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਚੁਣੌਤੀਆਂ ਬੇਸ਼ੱਕ ਬਹੁਤ ਹਨ ਪਰ ਉਹ ਇਨ੍ਹਾਂ ਚੁਣੌਤੀਆਂ ਨੂੰ ਮੌਕਿਆਂ ਵਿੱਚ ਬਦਲ ਕੇ ਸਫਲਤਾ ਹਾਸਲ ਕਰਨ ਦੀ ਕੋਸ਼ਿਸ਼ ਕਰਨਗੇ।
ਉਨ੍ਹਾਂ ਕਿਹਾ ਕਿ ਇਹ ਸਿਰਫ਼ ਤਰਨਜੀਤ ਸਿੰਘ ਸਮੁੰਦਰੀ ਦਾ ਨਹੀਂ, ਸਗੋਂ ਅੰਮ੍ਰਿਤਸਰ ਸ਼ਹਿਰ ਦਾ ਨਾਮ ਰੌਸ਼ਨ ਕਰਨ ਦਾ ਮੌਕਾ ਹੈ। ਉਨ੍ਹਾਂ ਦਿੱਲੀ ਦੇ ਲੋਕਾਂ ਨਾਲ ਮਿਲ ਕੇ ਵਿਕਾਸ ਦੇ ਕੰਮ ਕਰਨ ਦੀ ਗੱਲ ਕਹੀ ਅਤੇ ਸਾਰਿਆਂ ਤੋਂ ਸਹਿਯੋਗ ਅਤੇ ਆਸ਼ੀਰਵਾਦ ਦੀ ਅਪੀਲ ਕੀਤੀ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਵੀ ਅੱਗੇ ਵਧਾਉਣ ਲਈ ਕੋਸ਼ਿਸ਼ ਕਰਨਗੇ ਅਤੇ ਇਸ ਸਬੰਧੀ ਸਾਂਝੀ ਚਰਚਾ ਅਤੇ ਕਦਮ ਚੁੱਕੇ ਜਾਣਗੇ।

ਦੂਜੇ ਪਾਸੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਰਨਜੀਤ ਸਿੰਘ ਸਮੁੰਦਰੀ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੂੰ ਸਿਰੋਪਾ ਭੇਟ ਕਰਕੇ ਸਤਿਕਾਰ ਦਿੱਤਾ ਗਿਆ।

Read Latest News and Breaking News at Daily Post TV, Browse for more News

Ad
Ad