ਅੰਮ੍ਰਿਤਪਾਲ ਨੂੰ CM ਬਣਾਵਾਂਗੇ 2027 ਚ 70 ਸੀਟਾਂ ਤੇ ਹੋਵੇਗੀ ਜਿੱਤ -MP ਸਰਬਜੀਤ ਖਾਲਸਾ ਨੇ ਤਲਵੰਡੀ ਕਾਨਫਰੰਸ ਚ ਕੀਤਾ ਐਲਾਨ
MP Sarabjit Khalsa announced:ਲੋਕ ਮੈਂਬਰ (MP) ਸਰਬਜੀਤ ਖਾਲਸਾ ਨੇ ਤਲਵੰਡੀ ਕਾਨਫਰੰਸ ਵਿੱਚ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ 2027 ਦੀ ਵਿਧਾਨ ਸਭਾ ਚੋਣਾਂ ਵਿੱਚ 70 ਸੀਟਾਂ ਤੇ ਜਿੱਤ ਪ੍ਰਾਪਤ ਕਰੇਗੀ ਅਤੇ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ।
ਅੰਮ੍ਰਿਤਪਾਲ ਸਿੰਘ ਨੂੰ ਮਾਲਵਾ ਖੇਤਰ ਤੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਬਣਾਇਆ ਜਾਵੇਗਾ। ਇਹ ਦਾਅਵਾ ਸਰਬਜੀਤ ਖਾਲਸਾ ਵੱਲੋਂ ਕੀਤਾ ਗਿਆ ਹੈ ਕਿ ਉਹ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ‘ਤੇ ਰਾਸ਼ਟਰੀ ਸੁਰੱਖਿਆ ਐਕਟ (NSA) ਲਾਗੂ ਕੀਤਾ ਗਿਆ ਹੈ ਜੋ ਕਿ ਅਜੇ ਵਧਾਇਆ ਨਹੀਂ ਗਿਆ ਹੈ। ਉਨ੍ਹਾਂ ਦੇ ਸਾਥੀਆਂ ਤੋਂ NSA ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ ਹੈ। ਹਾਲੀਆ ਖਬਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੀ NSA ਹਟਾਉਣ ਦੀ ਕਾਰਵਾਈ ਚੱਲ ਰਹੀ ਹੈ, ਜਿਸ ਦੀ ਸੁਣਵਾਈ ਹਾਈਕੋਰਟ ਵਿੱਚ ਹੋ ਰਹੀ ਹੈ। ਜੇਕਰ ਅੰਮ੍ਰਿਤਪਾਲ ਸਿੰਘ ਉੱਤੇ ਲਾਗੂ NSA ਹਟਾ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਰਿਹਾਈ ਮਿਲਦੀ ਹੈ, ਤਾਂ ਉਹ ਚੋਣ ਲੜਨਗੇ ਅਤੇ ਸਰਕਾਰ ਬਣਾਉਣਗੇ।