Banner
Banner

‘ਅਸੀਂ ਖ਼ੁਦ ਕਰਾਂਗੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਰੱਖਿਆ’, SGPC ਮੈਂਬਰਾਂ ਨੂੰ ਸਰਹੱਦੀ ਪਿੰਡਾਂ ਨੇ ਦਵਾਇਆ ਭਰੋਸ

ਭਾਰਤ ਅਤੇ ਪਾਕਿਸਤਾਨ ਦਰਮਿਆਨ ਬਣੀ ਤਨਾਵਪੂਰਨ ਸਥਿਤੀ ਅਤੇ ਪੁੰਛ ਵਿੱਚ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ ਕਿ ਬਾਰਡਰ ਏਰੀਏ ਨਾਲ ਲੱਗਦੇ ਗੁਰਦੁਆਰੇ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਸੁਰੱਖਿਅਤ ਜਗ੍ਹਾ ’ਤੇ ਲਜਾਇਆ ਜਾਵੇ। ਇਸ ਦੇ ਚਲਦਿਆਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ […]
Dailypost News
By : Updated On: 09 May 2025 16:29:PM
‘ਅਸੀਂ ਖ਼ੁਦ ਕਰਾਂਗੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਰੱਖਿਆ’, SGPC ਮੈਂਬਰਾਂ ਨੂੰ ਸਰਹੱਦੀ ਪਿੰਡਾਂ ਨੇ ਦਵਾਇਆ ਭਰੋਸ

ਭਾਰਤ ਅਤੇ ਪਾਕਿਸਤਾਨ ਦਰਮਿਆਨ ਬਣੀ ਤਨਾਵਪੂਰਨ ਸਥਿਤੀ ਅਤੇ ਪੁੰਛ ਵਿੱਚ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ ਕਿ ਬਾਰਡਰ ਏਰੀਏ ਨਾਲ ਲੱਗਦੇ ਗੁਰਦੁਆਰੇ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਸੁਰੱਖਿਅਤ ਜਗ੍ਹਾ ’ਤੇ ਲਜਾਇਆ ਜਾਵੇ।

ਇਸ ਦੇ ਚਲਦਿਆਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਵੱਖ-ਵੱਖ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਗੁਰਦੁਆਰਾ ਸਾਹਿਬ ਵਿੱਚ ਪਏ ਪਾਵਨ ਸਰੂਪਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕੇ ਅਤੇ ਪਾਵਨ ਸਰੂਪਾਂ ਨੂੰ ਸੁਰੱਖਿਅਤ ਜਗ੍ਹਾ ’ਤੇ ਪਹੁੰਚਾਇਆ ਜਾ ਸਕੇ।

ਇਸ ਤਹਿਤ ਜਦੋਂ ਗੁਰਦਾਸਪੁਰ ਦੇ ਪਿੰਡ ਕਾਨਾ ‘ਚ ਜਦੋਂ ਐੱਸਜੀਪੀਸੀ ਕਮੇਟੀ ਪਹੁੰਚੀ ਤਾਂ ਪਿੰਡ ਵਾਲਿਆਂ ਨੇ ਕਿਹਾ ਕਿ ਉਹ ਆਪਣੀ ਜਾਨ ਦੇ ਕੇ ਵੀ ਪਾਵਨ ਸਰੂਪਾਂ ਦੀ ਰੱਖਿਆ ਕਰਨਗੇ। ਜੇਕਰ ਉਨ੍ਹਾਂ ਨੂੰ ਪਿੰਡ ਛੱਡਣਾ ਪਿਆ ਤਾਂ ਉਹ ਸਭ ਤੋਂ ਪਹਿਲਾਂ ਪਾਵਨ ਸਰੂਪਾਂ ਨੂੰ ਸੁਰੱਖਿਅਤ ਜਗ੍ਹਾ ’ਤੇ ਪਹੁੰਚਾਉਣਗੇ ਅਤੇ ਬਾਅਦ ਵਿੱਚ ਪਿੰਡ ਛੱਡਣਗੇ।

ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਪਿੰਡ ਵਿੱਚ ਪਾਵਨ ਸਰੂਪਾਂ ਦੀ ਪੂਰੀ ਭਾਵਨਾ ਦੇ ਨਾਲ ਸੇਵਾ ਸੰਭਾਲ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad