Journalism Of Hope
BREAKING NEWS
17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

ਮੌਸਮ ‘ਚ ਤਬਦੀਲੀ ਦਾ ਇਹਨਾਂ ਸੂਬਿਆਂ ਨੂੰ ਪਵੇਗਾ ਅਸਰ ਉੱਤਰਾਖੰਡ ,ਹਿਮਾਚਲ ਚ ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

Weather Update : ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਅੱਜ ਪੰਜਾਬ ਚ ਕਈ ਥਾਵਾਂ ਤੇ ਧੁੰਦ ਵੀ ਪਈ ਤੇ ਧੁੱਪ ਵੀ ਨਿਕਲੀ, ਬਾਰਿਸ਼ ਤੋਂ ਬਾਅਦ ਪੰਜਾਬ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਘੱਟ ਗਿਆ ਹੈ। ਇਹ ਆਮ ਨਾਲੋਂ 1.7 ਡਿਗਰੀ ਸੈਲਸੀਅਸ ਘੱਟ ਹੈ।ਸੂਬੇ ਵਿੱਚ […]
Nishant Malyan
By : Updated On: 01 Mar 2025 17:07:PM
ਮੌਸਮ ‘ਚ ਤਬਦੀਲੀ ਦਾ ਇਹਨਾਂ ਸੂਬਿਆਂ ਨੂੰ ਪਵੇਗਾ ਅਸਰ ਉੱਤਰਾਖੰਡ ,ਹਿਮਾਚਲ ਚ ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

Weather Update : ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਅੱਜ ਪੰਜਾਬ ਚ ਕਈ ਥਾਵਾਂ ਤੇ ਧੁੰਦ ਵੀ ਪਈ ਤੇ ਧੁੱਪ ਵੀ ਨਿਕਲੀ, ਬਾਰਿਸ਼ ਤੋਂ ਬਾਅਦ ਪੰਜਾਬ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਘੱਟ ਗਿਆ ਹੈ।

ਇਸ਼ਤਿਹਾਰ

ਇਹ ਆਮ ਨਾਲੋਂ 1.7 ਡਿਗਰੀ ਸੈਲਸੀਅਸ ਘੱਟ ਹੈ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 24.1 ਡਿਗਰੀ ਸੈਲਸੀਅਸ ਰਿਹਾ ਜੋ ਬਠਿੰਡਾ ਵਿੱਚ ਦਰਜ ਕੀਤਾ ਗਿਆ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, 2 ਮਾਰਚ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸਦਾ ਅਸਰ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਇਲਾਕਿਆਂ ‘ਤੇ ਪੈ ਸਕਦਾ ਹੈ। ਇਸਦਾ ਪ੍ਰਭਾਵ 3 ਮਾਰਚ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਮਹਿਸੂਸ ਹੋਣ ਦੀ ਸੰਭਾਵਨਾ ਹੈ।

ਓਧਰ ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਤੇ ਬਰਫਵਾਰੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ, ਜਿਸ ਨੂੰ ਲੈ ਕੇ ਕਈ ਸੜਕਾਂ ਬੰਦ ਹੋ ਗਈਆਂ ਨੇ ਤੇ ਹਿਮਾਚਲ ਚ 4ਸਕੂਲ ਬੰਦ ਕਰ ਦਿੱਤੇ ਗਏ ਨੇ ਖਰਾਬ ਮੌਸਮ ਕਾਰਨ ਚੰਬਾ, ਕੁੱਲੂ ਅਤੇ ਕਿਨੌਰ ਜ਼ਿਲਿਆਂ ਦੇ ਵਿਦਿਅਕ ਅਦਾਰਿਆਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।


ਉਥੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕਰਕੇ ਹੋਏ ਲੋਕਾਂ ਨੂੰ ਬਚਾਅ ਲਈ ਅਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਤਿੰਨ ਦਿਨਾਂ ਤੋਂ ਪੈ ਰਹੀ ਬਰਫ਼ਬਾਰੀ ਕਾਰਨ 650 ਤੋਂ ਵੱਧ ਸੜਕਾਂ ਅਤੇ 2300 ਤੋਂ ਵੱਧ ਬਿਜਲੀ ਦੇ ਟਰਾਂਸਫ਼ਾਰਮਰ ਠੱਪ ਹੋ ਗਏ ਹਨ। ਲਾਹੌਲ ਸਪਿਤੀ, ਚੰਬਾ, ਕੁੱਲੂ ਅਤੇ ਕਿਨੌਰ ਦੇ ਕਈ ਇਲਾਕਿਆਂ ‘ਚ 73 ਘੰਟਿਆਂ ਤੋਂ ਜ਼ਿਆਦਾ ਸਮੇਂ ਤੋਂ ਬਿਜਲੀ ਗੁੱਲ ਹੈ। ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬੀਤੇ ਦਿਨ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ’ਚ ਭਾਰੀ ਗੜ੍ਹੇਮਾਰੀ ਹੋਈ। ਜਿਸ ਕਾਰਨ ਅੰਮ੍ਰਿਤਸਰ ਸ਼ਿਮਲਾ ਬਣ ਗਿਆ। ਨਾਲ ਹੀ ਤਾਪਮਾਨ ’ਚ ਵੀ ਭਾਰਤੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਅੰਮ੍ਰਿਤਸਰ ’ਚ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ, ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ 15 ਤੋਂ 19 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News