Journalism Of Hope
BREAKING NEWS
ਬਿਹਾਰ ਪਟਾਕਾ ਫੈਕਟਰੀ ’ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ.....ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ’ਚ ਡਿਟੇਨ, ਕਤਲ ਤੇ ਫਿਰੌਤੀ ਦੇ ਕਈ ਕੇਸ ਦਰਜ......ਚੰਡੀਗੜ੍ਹ ’ਚ ਨੈਤਿਕ ਖੰਡੇਲਵਾਲ ਕਤਲ ਮਾਮਲੇ ’ਚ ਮੁਲਜ਼ਮ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਆਰੋਪੀ ਜ਼ਖਮੀ.....ਨਿਊਯਾਰਕ ‘ਚ ਪੰਜਾਬੀ ਨੌਜਵਾਨ ਦੀ ਮੌਤ ਮਗਰੋਂ ‘ਰੋਮਾਂਚ ਲਾਅ’ ਵਿਵਾਦਾਂ ‘ਚ, ਟਰੰਪ ਨੇ ਜਤਾਇਆ ਇਤਰਾਜ਼.....ਵਿਦਿਆਰਥੀਆਂ ਦੀ ਸੁਰੱਖਿਆ ਲਈ ਯੂਨੀਵਰਸਿਟੀ ਦੀ ਵੱਡੀ ਪਹਿਲ, ਹੋਸਟਲਾਂ ’ਚ ਲਗਾਏ 388 ਐਂਟੀ-ਸੁਸਾਈਡ ਪੱਖੇ.....ਪੰਜਾਬ ’ਚ ਪਰਾਲੀ ਸਾੜਨ ਦੇ 510 ਮਾਮਲੇ ਹੋਏ ਦਰਜ, ਹਵਾ ਦੀ ਗੁਣਵੱਤਾ ‘ਯੈਲੋ ਜ਼ੋਨ’ ‘ਚ......

ਪੰਜਾਬ ‘ਚ ਮੌਸਮ ਨੇ ਲਈ ਕਰਵਟ: ਲੁਧਿਆਣਾ ਸਮੇਤ ਕਈ ਇਲਾਕਿਆਂ ‘ਚ ਪੈ ਰਿਹਾ ਮੀਂਹ; ਜਾਣੋ ਕਦੋਂ ਡਿੱਗੇਗਾ ਪਾਰਾ

Punjab Weather Update: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੰਤਾਂ ਦੀ ਗਰਮੀ ਤੋਂ ਬਾਅਦ ਅੱਜ (28 ਅਪ੍ਰੈਲ) ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਲੁਧਿਆਣਾ ਵਿੱਚ ਮੀਂਹ ਅਤੇ ਕਈ ਜ਼ਿਲ੍ਹਿਆਂ ਵਿੱਚ ਛਾਏ ਬੱਦਲਾਂ ਨੇ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅਗਲੇ ਦੋ ਦਿਨਾਂ ਲਈ ਸੂਬੇ ਵਿੱਚ ਗਰਜ-ਚਮਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ‘ਚ ਮੌਸਮ ਨੇ ਲਈ ਕਰਵਟ: ਲੁਧਿਆਣਾ ਸਮੇਤ ਕਈ ਇਲਾਕਿਆਂ ‘ਚ ਪੈ ਰਿਹਾ ਮੀਂਹ;  ਜਾਣੋ ਕਦੋਂ ਡਿੱਗੇਗਾ ਪਾਰਾ

Punjab Weather Update: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੰਤਾਂ ਦੀ ਗਰਮੀ ਤੋਂ ਬਾਅਦ ਅੱਜ (28 ਅਪ੍ਰੈਲ) ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਲੁਧਿਆਣਾ ਵਿੱਚ ਮੀਂਹ ਅਤੇ ਕਈ ਜ਼ਿਲ੍ਹਿਆਂ ਵਿੱਚ ਛਾਏ ਬੱਦਲਾਂ ਨੇ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅਗਲੇ ਦੋ ਦਿਨਾਂ ਲਈ ਸੂਬੇ ਵਿੱਚ ਗਰਜ-ਚਮਕ ਅਤੇ ਬਿਜਲੀ ਡਿੱਗਣ ਦਾ ‘ਔਰੇਂਜ ਅਲਰਟ’ ਜਾਰੀ ਕੀਤਾ ਹੈ।

50-60 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਪੱਛਮੀ ਗੜਬੜੀ (Western Disturbance) ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੌਸਮ ਬਦਲਿਆ ਹੈ। ਵਿਭਾਗ ਅਨੁਸਾਰ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ 23 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਖ਼ਾਸਕਰ ਮਾਝਾ, ਮਾਲਵਾ ਅਤੇ ਦੋਆਬਾ ਦੇ ਲਗਭਗ ਸਾਰੇ ਪ੍ਰਮੁੱਖ ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਤਾਪਮਾਨ ਦਾ ਹਾਲ

ਸੋਮਵਾਰ ਨੂੰ ਬਠਿੰਡਾ 43 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ। ਇਸ ਤੋਂ ਇਲਾਵਾ ਪਟਿਆਲਾ (42.1°C), ਲੁਧਿਆਣਾ (41.0°C) ਅਤੇ ਚੰਡੀਗੜ੍ਹ (40.2°C) ਵਿੱਚ ਵੀ ਪਾਰਾ 40 ਦੇ ਪਾਰ ਦਰਜ ਕੀਤਾ ਗਿਆ। ਹਾਲਾਂਕਿ, ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆਂ ਬਾਅਦ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ, ਜਿਸ ਨਾਲ ਲੂ (Heatwave) ਤੋਂ ਪੂਰੀ ਤਰ੍ਹਾਂ ਨਿਜਾਤ ਮਿਲੇਗੀ।

3 ਮਈ ਤੱਕ ਜਾਰੀ ਰਹੇਗੀ ਰਾਹਤ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਅਨੁਸਾਰ, ਰਾਹਤ ਦਾ ਇਹ ਸਿਲਸਿਲਾ ਲੰਬਾ ਚੱਲ ਸਕਦਾ ਹੈ। 30 ਅਪ੍ਰੈਲ ਤੋਂ 3 ਮਈ ਦੇ ਵਿਚਕਾਰ ਰਾਜ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਮੁੜ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਖ਼ਾਸਕਰ 28 ਅਤੇ 29 ਅਪ੍ਰੈਲ ਨੂੰ ਬਿਜਲੀ ਡਿੱਗਣ ਦੀਆਂ ਘਟਨਾਵਾਂ ਪ੍ਰਤੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News