Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ

Weather in Punjab started to take turn: ਲੁਧਿਆਣਾ: ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ ਅਤੇ ਰਾਤਾਂ ਠੰਢੀਆਂ ਹੋਣ ਲੱਗੀਆਂ ਹਨ। ਸ਼ਨੀਵਾਰ ਨੂੰ ਬਠਿੰਡਾ ਸੂਬੇ ਦਾ ਸਭ ਤੋਂ ਠੰਢਾ ਇਲਾਕਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 3.8 ਡਿਗਰੀ ਘੱਟ ਸੀ। ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਕਾਰਨ […]
By : Updated On: 18 Oct 2026 09:34:AM
ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ
  • ਪਹਾੜਾਂ ’ਚ ਬਰਫ਼ਬਾਰੀ ਨਾਲ ਮੈਦਾਨੀ ਇਲਾਕਿਆਂ ’ਚ ਵਧੀ ਠੰਢ
  • 25 ਅਕਤੂਬਰ ਤੋਂ ਬਾਅਦ ਪੱਛਮੀ ਗੜਬੜੀ ਮੁੜ ਹੋ ਸਕਦੀ ਹੈ ਸਰਗਰਮ

Weather in Punjab started to take turn: ਲੁਧਿਆਣਾ: ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ ਅਤੇ ਰਾਤਾਂ ਠੰਢੀਆਂ ਹੋਣ ਲੱਗੀਆਂ ਹਨ। ਸ਼ਨੀਵਾਰ ਨੂੰ ਬਠਿੰਡਾ ਸੂਬੇ ਦਾ ਸਭ ਤੋਂ ਠੰਢਾ ਇਲਾਕਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 3.8 ਡਿਗਰੀ ਘੱਟ ਸੀ। ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਕਾਰਨ ਮੈਦਾਨੀ ਖੇਤਰਾਂ ਵਿੱਚ ਵੀ ਠੰਢ ਦਾ ਅਹਿਸਾਸ ਵਧ ਰਿਹਾ ਹੈ।

ਇਸ਼ਤਿਹਾਰ

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 14.7 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ, ਐੱਸਬੀਐੱਸ ਨਗਰ, ਫ਼ਰੀਦਕੋਟ, ਗੁਰਦਾਸਪੁਰ ਅਤੇ ਪਟਿਆਲਾ ਵਿੱਚ ਇਹ 16 ਡਿਗਰੀ ਦਰਜ ਕੀਤਾ ਗਿਆ। ਹੋਰ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 17 ਤੋਂ 18 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਦੂਜੇ ਪਾਸੇ, ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 30 ਤੋਂ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਮੁਤਾਬਕ ਫਿਲਹਾਲ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, 25 ਅਕਤੂਬਰ ਤੋਂ ਬਾਅਦ ਪੱਛਮੀ ਗੜਬੜੀ ਦੇ ਮੁੜ ਸਰਗਰਮ ਹੋਣ ਨਾਲ ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ।

ਬੇਮੌਸਮੇ ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਦੀ ਚਿੰਤਾ ਵਧਾਈ
ਬੇਮੌਸਮੇ ਮੀਂਹ, ਤੇਜ਼ ਹਨੇਰੀ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਮਿਹਨਤ ਨੂੰ ਨੁਕਸਾਨ ਪਹੁੰਚਿਆ ਹੈ। ਕਟਾਈ ਲਈ ਤਿਆਰ ਝੋਨੇ ਦੀ ਫ਼ਸਲ ’ਤੇ ਕੁਦਰਤੀ ਆਫ਼ਤ ਦੀ ਮਾਰ ਪਈ ਹੈ। ਬਠਿੰਡਾ ਜ਼ਿਲ੍ਹੇ ਦੇ ਨਥਾਣਾ, ਗੰਗਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਝੋਨੇ ਦੀ ਖੜ੍ਹੀ ਫ਼ਸਲ ਨੂੰ ਭਾਰੀ ਨੁਕਸਾਨ ਹੋਣ ਦੀਆਂ ਰਿਪੋਰਟਾਂ ਹਨ। ਕਿਸਾਨਾਂ ਨੇ ਮਹੀਨਿਆਂ ਦੀ ਮਿਹਨਤ ਨਾਲ ਫ਼ਸਲ ਤਿਆਰ ਕੀਤੀ ਸੀ, ਪਰ ਕਟਾਈ ਤੋਂ ਠੀਕ ਪਹਿਲਾਂ ਮੌਸਮ ਦੀ ਮਾਰ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।

ਵੱਧ ਮੀਂਹ ਲਈ ਮਸ਼ਹੂਰ ਮੇਘਾਲਿਆ ਵਿੱਚ ਇਸ ਵਾਰ ਘੱਟ ਬਾਰਿਸ਼
ਦੇਸ਼ ਦੇ ਸਭ ਤੋਂ ਵੱਧ ਮੀਂਹ ਵਾਲੇ ਖੇਤਰਾਂ ਵਿੱਚ ਸ਼ਾਮਲ ਮੇਘਾਲਿਆ ਵਿੱਚ ਇਸ ਵਾਰ ਬਾਰਿਸ਼ ਦੀ ਕਮੀ ਦਰਜ ਕੀਤੀ ਗਈ ਹੈ। ਚੇਰਾਪੂੰਜੀ (ਸੋਹਰਾ) ਅਤੇ ਮੌਸਿਨਰਾਮ ਵਰਗੇ ਇਲਾਕਿਆਂ ਵਿੱਚ ਲਗਾਤਾਰ ਵਗਦੇ ਰਹਿਣ ਵਾਲੇ ਕਈ ਝਰਨਿਆਂ ਦੇ ਪਾਣੀ ਦਾ ਵਹਾਅ ਘਟ ਗਿਆ ਹੈ। ਕੁਝ ਜਲ ਸਰੋਤਾਂ ਅਤੇ ਝਰਨਿਆਂ ਦੇ ਸੁੱਕਣ ਦੀਆਂ ਰਿਪੋਰਟਾਂ ਵੀ ਸਾਹਮਣੇ ਆਈਆਂ ਹਨ। ਰਿਪੋਰਟ ਅਨੁਸਾਰ, ਮੇਘਾਲਿਆ ਵਿੱਚ ਇਸ ਵਾਰ ਬਾਰਿਸ਼ ਲਗਭਗ 60 ਫ਼ੀਸਦੀ ਘੱਟ ਰਹੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਅਗਸਤ ਅਤੇ ਸਤੰਬਰ ਦੌਰਾਨ ਇੰਨੀ ਘੱਟ ਬਾਰਿਸ਼ ਉਨ੍ਹਾਂ ਨੇ ਪਹਿਲਾਂ ਨਹੀਂ ਦੇਖੀ। ਸਥਾਨਕ ਵਸਨੀਕ ਪੀ. ਹੁਜੋਨ ਮੁਤਾਬਕ, ਕਈ ਝਰਨੇ ਸਤੰਬਰ ਵਿੱਚ ਹੀ ਸੁੱਕਣ ਲੱਗ ਪਏ ਸਨ।

ਚੇਰਾਪੂੰਜੀ ਦੇ ਮਸ਼ਹੂਰ ਨੋਹਕਾਲਿਕਾਈ ਝਰਨੇ ਵਿੱਚ ਵੀ ਇਨ੍ਹੀਂ ਦਿਨੀਂ ਪਾਣੀ ਦੀ ਪਤਲੀ ਧਾਰ ਹੀ ਵਗ ਰਹੀ ਹੈ। ਮੀਂਹ ਦੀ ਕਮੀ ਕਾਰਨ ਇਲਾਕੇ ਦੇ ਕੁਦਰਤੀ ਜਲ ਸਰੋਤਾਂ ’ਤੇ ਅਸਰ ਪੈਣ ਦੀ ਚਿੰਤਾ ਵਧ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News