Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਅਗਲੇ ਚਾਰ ਦਿਨ ਭਾਰੀ ਮੀਂਹ ਦਾ ਅਲਰਟ

Punjab Weather Update; ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਰਾਤ ਤੋਂ ਹੀ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ (27 ਜੁਲਾਈ) ਤੋਂ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। 28 ਅਤੇ 29 ਜੁਲਾਈ ਲਈ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਆਰੇਂਜ ਅਲਰਟ ਜਾਰੀ […]
By : Updated On: 27 Jul 2026 10:29:AM
ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਅਗਲੇ ਚਾਰ ਦਿਨ ਭਾਰੀ ਮੀਂਹ ਦਾ ਅਲਰਟ

Punjab Weather Update; ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਰਾਤ ਤੋਂ ਹੀ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ (27 ਜੁਲਾਈ) ਤੋਂ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। 28 ਅਤੇ 29 ਜੁਲਾਈ ਲਈ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਫਿਲਹਾਲ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ, ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਵੱਧ 36.8 ਡਿਗਰੀ ਸੈਲਸੀਅਸ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ। ਉੱਥੇ ਹੀ ਚੰਡੀਗੜ੍ਹ ਵਿੱਚ ਰਾਤ ਤੱਕ 40 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਦੇ ਨਾਲ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਰੂਪਨਗਰ, ਐੱਸ.ਏ.ਐੱਸ. ਨਗਰ (ਮੋਹਾਲੀ), ਲੁਧਿਆਣਾ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।

ਪੰਜਾਬ ਵਿੱਚ ਮੁੜ ਸਰਗਰਮ ਹੋਵੇਗਾ ਮਾਨਸੂਨ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਰਾਜਸਥਾਨ ਦੇ ਉੱਪਰ ਘੱਟ ਦਬਾਅ ਦਾ ਖੇਤਰ (ਲੋ ਪ੍ਰੈਸ਼ਰ ਏਰੀਆ) ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਉੱਤਰੀ ਭਾਰਤ ਵਿੱਚ ਪੱਛਮੀ ਵਿਛੋਭ ਵੀ ਸਰਗਰਮ ਹੈ। ਇਨ੍ਹਾਂ ਦੋਵਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਕੁਝ ਦਿਨ ਬੱਦਲ ਛਾਏ ਰਹਿਣਗੇ ਅਤੇ ਮੀਂਹ ਦਾ ਸਿਲਸਿਲਾ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਬਣੀ ਰਹੇਗੀ।

ਬਿਜਲੀ ਦੀ ਮੰਗ 13,967 ਮੈਗਾਵਾਟ ਤੱਕ ਪਹੁੰਚੀ

ਐਤਵਾਰ ਨੂੰ ਪੰਜਾਬ ਵਿੱਚ ਬਿਜਲੀ ਸਪਲਾਈ ਆਮ ਰਹੀ। ਸੂਬੇ ਵਿੱਚ ਬਿਜਲੀ ਦੀ ਸਭ ਤੋਂ ਵੱਧ ਮੰਗ 13,967 ਮੈਗਾਵਾਟ ਦਰਜ ਕੀਤੀ ਗਈ। ਇਸ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਦੇ ਬਿਜਲੀ ਘਰਾਂ ਨੇ 4,417 ਮੈਗਾਵਾਟ ਬਿਜਲੀ ਦਾ ਉਤਪਾਦਨ ਕੀਤਾ, ਜਦਕਿ ਬਾਕੀ ਬਿਜਲੀ ਹੋਰ ਸਰੋਤਾਂ ਤੋਂ ਪ੍ਰਾਪਤ ਕੀਤੀ ਗਈ। ਹਾਲਾਂਕਿ ਨਿਰਧਾਰਤ ਕੋਟੇ ਦੇ ਮੁਕਾਬਲੇ 595 ਮੈਗਾਵਾਟ ਘੱਟ ਬਿਜਲੀ ਮਿਲੀ, ਪਰ ਇਸ ਦਾ ਬਿਜਲੀ ਸਪਲਾਈ ‘ਤੇ ਕੋਈ ਖਾਸ ਅਸਰ ਨਹੀਂ ਪਿਆ ਅਤੇ ਪੂਰੇ ਸੂਬੇ ਵਿੱਚ ਬਿਜਲੀ ਦੀ ਸਪਲਾਈ ਆਮ ਰਹੀ।

Read Latest News and Breaking News at Daily Post TV, Browse for more News

Ad
Ad

Punjab District News