ਪੰਜਾਬ ‘ਚ ਬਾਰਿਸ਼ ਤੇ ਠੰਡੀ ਹਵਾਵਾਂ ਨਾਲ ਮੌਸਮ ਸੁਹਾਵਣਾ, ਆਉਣ ਵਾਲੇ ਦਿਨਾਂ ’ਚ ਮੌਸਮ ਫਿਰ ਬਦਲਣ ਦੇ ਸੰਕੇਤ

Punjab weather update; ਬੀਤੇ ਦਿਨੀਂ ਬਾਰਿਸ਼ ਤੇ ਤੂਫ਼ਾਨ ਦੇ ਨਾਲ ਪੰਜਾਬ ‘ਚ ਮੌਸਮ ਨੇ ਕਰਵਟ ਲਈ ਹੈ। ਸਮੇਂ ਤੋਂ ਪਹਿਲਾਂ ਆ ਗਈ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹੈ। […]
Jaspreet Singh
By : Updated On: 17 Mar 2026 08:21:AM
ਪੰਜਾਬ ‘ਚ ਬਾਰਿਸ਼ ਤੇ ਠੰਡੀ ਹਵਾਵਾਂ ਨਾਲ ਮੌਸਮ ਸੁਹਾਵਣਾ, ਆਉਣ ਵਾਲੇ ਦਿਨਾਂ ’ਚ ਮੌਸਮ ਫਿਰ ਬਦਲਣ ਦੇ ਸੰਕੇਤ

Punjab weather update; ਬੀਤੇ ਦਿਨੀਂ ਬਾਰਿਸ਼ ਤੇ ਤੂਫ਼ਾਨ ਦੇ ਨਾਲ ਪੰਜਾਬ ‘ਚ ਮੌਸਮ ਨੇ ਕਰਵਟ ਲਈ ਹੈ। ਸਮੇਂ ਤੋਂ ਪਹਿਲਾਂ ਆ ਗਈ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹੈ। ਵੱਧੋ-ਵੱਧੋ ਤਾਪਮਾਨ ਆਮ ਨਾਲੋਂ 3.7 ਡਿਗਰੀ ਘੱਟ ਦਰਜ ਕੀਤਾ ਗਿਆ।

ਪੰਜਾਬ ‘ਚ ਅੱਜ ਮੌਸਮ ਸਾਫ਼ ਰਹੇਗਾ। ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਪਟਿਆਲਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਕੱਲ੍ਹ ਦੇ ਦਿਨ ਯਾਨੀ ਕਿ 18 ਮਾਰਚ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਬਾਅਦ 19 ਤੇ 20 ਮਾਰਚ ਨੂੰ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਜਾਵੇਗਾ।

19 ਮਾਰਚ ਨੂੰ 16 ਜ਼ਿਲ੍ਹਿਆਂ ‘ਚ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ। ਇਸ ਦਿਨ ਤੇਜ਼ ਹਵਾਵਾਂ, ਬਿਜਲੀ ਚਮਕਣ ਤੇ ਗਰਜਣ ਦਾ ਅਲਰਟ ਜਾਰੀ ਕੀਤਾ ਗਿਆ। ਇਸ ਤੋਂ ਬਾਅਦ 20 ਮਾਰਚ ਨੂੰ ਪੂਰੇ ਪੰਜਾਬ ‘ਚ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। 19 ਤੇ 20 ਮਾਰਚ ਦੇ ਦਿਨ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨੀਂ ਬਾਰਿਸ਼ ਤੇ ਤੂਫ਼ਾਨ ਦੇ ਨਾਲ ਪੰਜਾਬ ‘ਚ ਮੌਸਮ ਨੇ ਕਰਵਟ ਲਈ ਹੈ। ਸਮੇਂ ਤੋਂ ਪਹਿਲਾਂ ਆ ਗਈ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹੈ। ਵੱਧੋ-ਵੱਧੋ ਤਾਪਮਾਨ ਆਮ ਨਾਲੋਂ 3.7 ਡਿਗਰੀ ਘੱਟ ਦਰਜ ਕੀਤਾ ਗਿਆ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 26.7 ਡਿਗਰੀ ਰਿਹਾ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 21.0 ਡਿਗਰੀ, ਲੁਧਿਆਣਾ ਦਾ 21.6 ਡਿਗਰੀ, ਪਟਿਆਲਾ ਦਾ 26.0 ਡਿਗਰੀ, ਬਠਿੰਡਾ ਦਾ 24.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 20.7 ਡਿਗਰੀ, ਫਾਜ਼ਿਲਕਾ ਦਾ 24.9 ਡਿਗਰੀ, ਫਿਰੋਜ਼ਪੁਰ ਦਾ 21.7 ਡਿਗਰੀ, ਹੁਸ਼ਿਆਰਪੁਰ ਦਾ 17.2 ਡਿਗਰੀ, ਪਠਾਨਕੋਟ ਦਾ 22.7 ਡਿਗਰੀ, (ਥੀਨ ਡੈਮ) ਪਠਾਨਕੋਟ ਦਾ 18.8 ਡਿਗਰੀ, ਰੋਪੜ ਦਾ 24.7 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 22.4 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 21.0 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 26.4 ਡਿਗਰੀ ਦਰਜ ਕੀਤਾ ਗਿਆ।

ਕਿੱਥੇ ਪਈ ਬਾਰਿਸ਼?

ਬੀਤੇ ਦਿਨ ਪਠਾਨਕੋਟ ‘ਚ 9.0 ਐਮਐਮ ਬਾਰਿਸ਼, ਥੀਨ ਡੈਮ (ਪਠਾਨਕੋਟ) ‘ਚ 14.0 ਐਮਐਮ, ਭਾਖੜਾ ਡੈਮ (ਰੂਪਨਗਰ) ‘ਚ 9.5 ਐਮਐਮ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ‘ਚ 6.0 ਐਮਐਮ ਬਾਰਿਸ਼ ਦਰਜ ਕੀਤੀ ਗਈ। ਇਸ ਦੇ ਨਾਲ ਹੀ ਅੰਮ੍ਰਿਤਸਰ ‘ਚ ਬਾਰਿਸ਼ ਟ੍ਰੇਸ ਕੀਤੀ ਗਈ।

Read Latest News and Breaking News at Daily Post TV, Browse for more News

Ad
Ad