Weather Update;ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਮੁਤਾਬਕ ਅੱਜ ਪੰਜਾਬ ‘ਚ ਮੌਸਮ ਖੁਸ਼ਕ ਰਹੇਗਾ। ਸਿਰਫ਼ ਇਨ੍ਹਾਂ ਹੀ ਨਹੀਂ, ਅੱਜ ਤੇ ਅਗਲੇ ਦੋ ਦਿਨਾਂ ਲਈ ਨਾ ਤਾਂ ਮੀਂਹ ਦੀ ਕੋਈ ਸੰਭਾਵਨਾ ਹੈ ਤੇ ਨਾ ਹੀ ਤੇਜ਼ ਹਵਾਵਾਂ ਚਲਣ ਦਾ ਕੋਈ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਕੁੱਝ ਦਿਨਾਂ ਤੋਂ ਤਾਪਮਾਨ ਵਿੱਚ ਵਾਧਾ ਹੀ ਦੇਖਣ ਨੂੰ ਮਿਲ ਰਿਹਾ ਹੈ।
ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਰੂਪਨਗਰ ਅਤੇ ਪਠਾਨਕੋਟ ‘ਚ ਲਗਭਗ 1 ਮਿ.ਮੀ. ਤੱਕ ਹਲਕੀ ਵਰਖਾ ਹੋਈ ਸੀ। ਇਸ ਦੇ ਬਾਅਦ ਸੂਬੇ ਦੇ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਹਾਲਾਂਕਿ ਤਾਪਮਾਨ ਅਜੇ ਵੀ ਰਾਜ ਵਿੱਚ ਆਮ ਦਰਜੇ ਦੇ ਨੇੜੇ ਹੀ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 44.8°C ਰਿਕਾਰਡ ਕੀਤਾ ਗਿਆ, ਜੋ ਕਿ ਸਾਰੇ ਪੰਜਾਬ ਵਿੱਚ ਸਭ ਤੋਂ ਗਰਮ ਥਾਂ ਰਿਹਾ।
ਗਰਮ ਹਵਾਵਾਂ ਤੇ ਗਰਮ ਰਾਤਾਂ
ਹਰਿਆਣਾ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਲੂ ਚੱਲਣ ਅਤੇ ਗਰਮ ਰਾਤਾਂ ਦਾ ਅਹਿਸਾਸ ਹੋਇਆ ਹੈ। ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਕਿਸੇ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰ 23 ਮਈ ਤੋਂ ਸੂਬੇ ਦੇ ਕਈ ਜ਼ਿਲ੍ਹਿਆਂ, ਖ਼ਾਸ ਕਰਕੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂਵਿੱਚ ਮੀਂਹ ਅਤੇ ਤੇਜ਼ ਹਵਾਵਾਂ ਆ ਸਕਦੀਆਂ ਹਨ। ਵਿਸ਼ੇਸ਼ ਤੌਰ ‘ਤੇ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ ਅਤੇ ਆਲੇ ਦੁਆਲੇ ਦੇ ਜ਼ਿਲ੍ਹਿਆਂ ਵਿੱਚ ਇਹ ਬਦਲਾਅ ਵੇਖਣ ਨੂੰ ਮਿਲੇਗਾ।
ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਅੱਜ ਦਾ ਮੌਸਮ
ਅੰਮ੍ਰਿਤਸਰ – ਧੁੱਪ ਖਿੜੇਗੀ, ਹਲਕੇ ਬੱਦਲ ਵੀ ਛਾਏ ਰਹਿਣਗੇ। ਤਾਪਮਾਨ 29 ਤੋਂ 42 ਡਿਗਰੀ ਸੈਲਸੀਅਸ ਦੇ ਦਰਮਿਆਨ ਰਹਿਣ ਦੀ ਸੰਭਾਵਨਾ ਹੈ।
ਜਲੰਧਰ – ਧੁੱਪ ਖਿੜੇਗੀ, ਹਲਕੇ ਬੱਦਲ ਵੀ ਛਾਏ ਰਹਿਣਗੇ। ਤਾਪਮਾਨ 29 ਤੋਂ 42 ਡਿਗਰੀ ਸੈਲਸੀਅਸ ਦੇ ਦਰਮਿਆਨ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ – ਧੁੱਪ ਖਿੜੇਗੀ, ਹਲਕੇ ਬੱਦਲ ਵੀ ਛਾਏ ਰਹਿਣਗੇ। ਤਾਪਮਾਨ 30 ਤੋਂ 42 ਡਿਗਰੀ ਸੈਲਸੀਅਸ ਦੇ ਦਰਮਿਆਨ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ – ਧੁੱਪ ਖਿੜੇਗੀ, ਹਲਕੇ ਬੱਦਲ ਵੀ ਛਾਏ ਰਹਿਣਗੇ। ਤਾਪਮਾਨ 29 ਤੋਂ 41 ਡਿਗਰੀ ਸੈਲਸੀਅਸ ਦੇ ਦਰਮਿਆਨ ਰਹਿਣ ਦੀ ਸੰਭਾਵਨਾ ਹੈ।
ਮੋਹਾਲੀ – ਧੁੱਪ ਖਿੜੇਗੀ, ਹਲਕੇ ਬੱਦਲ ਵੀ ਛਾਏ ਰਹਿਣਗੇ। ਤਾਪਮਾਨ 30 ਤੋਂ 39 ਡਿਗਰੀ ਸੈਲਸੀਅਸ ਦੇ ਦਰਮਿਆਨ ਰਹਿਣ ਦੀ ਸੰਭਾਵਨਾ ਹੈ।