Journalism Of Hope
BREAKING NEWS
ਪਰਵਿੰਦਰ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ.....ਪਰਮਿੰਦਰ ਝੋਟਾ ਕਤਲ ਮਾਮਲਾ: ਇਨਸਾਫ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ......ਪਰਮਿੰਦਰ ਝੋਟਾ ਦੇ ਕਤਲ ਮਗਰੋਂ ਪੁਰਾਣੇ ਸਾਥੀ ਜੱਸੀ ਪੈਂਚਰ ਦੀ ਅਸ਼ਵਨੀ ਸ਼ਰਮਾ ਨੂੰ ਧਮਕੀ....ਵੱਡੀ ਖ਼ਬਰ: ਮੈਡ ਸੰਧੂ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ SIT ਹੋਈ ਸਰਗਰਮ, ਪੀੜਤਾ ਦੇ ਬਿਆਨ ਦਰਜ......ਬਿਹਾਰ ’ਚ ਗੰਗਾ ਦਰਿਆ ਵਿੱਚ ਪਲਟੀ ਕਿਸ਼ਤੀ, 14 ਬੱਚਿਆਂ ਦੀ ਮੌਤ....ਮਮਤਾ ਬੈਨਰਜੀ ’ਤੇ ਚਾਕੂ ਨਾਲ ਹਮਲੇ ਦੀ ਕੋਸ਼ਿਸ਼ !.....ਅਦਾਲਤ ਨੇ CJP ਆਗੂ ਆਸ਼ੂਤੋਸ਼ ਅਤੇ ਸੌਰਭ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

Weather takes turn in Punjab: ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਰਾਤ ਤੋਂ ਕਈ ਥਾਵਾਂ ’ਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਦਕਿ ਤਰਨਤਾਰਨ ਦੇ ਪੱਟੀ ਵਿੱਚ ਰਾਤ ਸਮੇਂ ਗੜੇਮਾਰੀ ਵੀ ਹੋਈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਅੱਜ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ […]
By : Updated On: 15 Oct 2026 07:39:AM
ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

Weather takes turn in Punjab: ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਰਾਤ ਤੋਂ ਕਈ ਥਾਵਾਂ ’ਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਦਕਿ ਤਰਨਤਾਰਨ ਦੇ ਪੱਟੀ ਵਿੱਚ ਰਾਤ ਸਮੇਂ ਗੜੇਮਾਰੀ ਵੀ ਹੋਈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਅੱਜ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਗਰਜ-ਚਮਕ, ਬਿਜਲੀ ਡਿੱਗਣ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੇ ਵੀ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ, ਜਦਕਿ ਕੁਝ ਥਾਵਾਂ ’ਤੇ ਹਵਾ ਦੇ ਤੇਜ਼ ਝੱਖੜ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੇ ਹਨ। 16 ਅਕਤੂਬਰ ਤੋਂ ਮੌਸਮ ਦੀ ਸਰਗਰਮੀ ਘਟਣ ਦੀ ਸੰਭਾਵਨਾ ਹੈ।

ਇਸ਼ਤਿਹਾਰ

9 ਜ਼ਿਲ੍ਹਿਆਂ ’ਚ ਗੜੇਮਾਰੀ ਦੀ ਸੰਭਾਵਨਾ
ਮੌਸਮ ਵਿਭਾਗ ਵੱਲੋਂ 13 ਜ਼ਿਲ੍ਹਿਆਂ ਵਿੱਚ ਤੂਫ਼ਾਨ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤੇ ਜਾਣ ਦੀ ਜਾਣਕਾਰੀ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਗੜੇਮਾਰੀ ਦੀ ਸੰਭਾਵਨਾ ਹੈ। ਉੱਥੇ ਹੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ ਅਤੇ ਸੰਗਰੂਰ ਵਿੱਚ ਗਰਜ-ਚਮਕ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਇਨ੍ਹਾਂ ਤੋਂ ਇਲਾਵਾ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਵੀ ਕਈ ਥਾਵਾਂ ’ਤੇ ਮੀਂਹ ਪੈਣ ਦੇ ਆਸਾਰ ਹਨ। ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਤੇਜ਼ ਹਵਾਵਾਂ ਕਾਰਨ ਦਰੱਖਤਾਂ, ਬਿਜਲੀ ਦੀਆਂ ਤਾਰਾਂ ਅਤੇ ਫ਼ਸਲਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੈ।

ਪੱਛਮੀ ਗੜਬੜੀ ਕਾਰਨ ਬਦਲਿਆ ਮੌਸਮ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣ ਦਾ ਕਾਰਨ ਉੱਤਰੀ ਪਾਕਿਸਤਾਨ ਅਤੇ ਇਸ ਨਾਲ ਲੱਗਦੇ ਜੰਮੂ-ਕਸ਼ਮੀਰ ਦੇ ਇਲਾਕਿਆਂ ਵਿੱਚ ਸਰਗਰਮ ਪੱਛਮੀ ਗੜਬੜੀ ਅਤੇ ਉੱਤਰੀ ਹਰਿਆਣਾ ਉੱਪਰ ਬਣਿਆ ਚੱਕਰਵਾਤੀ ਹਵਾਵਾਂ ਦਾ ਖੇਤਰ ਦੱਸਿਆ ਗਿਆ ਹੈ। ਇਸ ਦੇ ਪ੍ਰਭਾਵ ਹੇਠ 14 ਅਤੇ 15 ਅਕਤੂਬਰ ਨੂੰ ਪੰਜਾਬ ਵਿੱਚ ਵਿਆਪਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕਿਸਾਨਾਂ ਨੂੰ ਗੜੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਫ਼ਸਲਾਂ ਦੇ ਸੰਭਾਵੀ ਨੁਕਸਾਨ ਤੋਂ ਬਚਾਅ ਲਈ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।

ਪੰਜਾਬ ’ਚ ਬਿਜਲੀ ਦੀ ਮੰਗ 6,231 ਮੈਗਾਵਾਟ
ਪੰਜਾਬ ਵਿੱਚ ਬਿਜਲੀ ਦੀ ਮੰਗ 6,231 ਮੈਗਾਵਾਟ ਦਰਜ ਕੀਤੀ ਗਈ। ਰਾਜ ਦੇ ਆਪਣੇ ਬਿਜਲੀ ਘਰਾਂ ਤੋਂ 4,142 ਮੈਗਾਵਾਟ ਬਿਜਲੀ ਮਿਲ ਰਹੀ ਸੀ, ਜਦਕਿ ਕੇਂਦਰੀ ਹਿੱਸੇ ਅਤੇ ਹੋਰ ਸਰੋਤਾਂ ਤੋਂ 2,081 ਮੈਗਾਵਾਟ ਬਿਜਲੀ ਲਈ ਜਾ ਰਹੀ ਸੀ। ਬਿਜਲੀ ਦੀ ਨਿਰਧਾਰਤ ਸਪਲਾਈ 2,270 ਮੈਗਾਵਾਟ ਦੱਸੀ ਗਈ, ਜੋ ਅਸਲ ਸਪਲਾਈ ਨਾਲੋਂ 189 ਮੈਗਾਵਾਟ ਵੱਧ ਸੀ। ਇਸ ਦੌਰਾਨ ਬਿਜਲੀ ਦੀ ਫ੍ਰੀਕੁਐਂਸੀ 50.05 ਹਰਟਜ਼ ਦਰਜ ਕੀਤੀ ਗਈ।

Read Latest News and Breaking News at Daily Post TV, Browse for more News

Ad
Ad

Punjab District News