Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

ਪੰਜਾਬ ’ਚ ਅੱਜ ਤੋਂ ਬਦਲੇਗਾ ਮੌਸਮ, 11 ਜ਼ਿਲ੍ਹਿਆਂ ’ਚ ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਦਾ ਅਲਰਟ

Punjab Weather Update; ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ, 24 ਅਕਤੂਬਰ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਅਗਲੇ ਦੋ ਦਿਨ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ, ਜਦਕਿ ਚੰਡੀਗੜ੍ਹ ਵਿੱਚ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਗਰਜ-ਚਮਕ, ਬਿਜਲੀ ਡਿੱਗਣ ਅਤੇ 40 ਤੋਂ 50 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ’ਚ ਅੱਜ ਤੋਂ ਬਦਲੇਗਾ ਮੌਸਮ, 11 ਜ਼ਿਲ੍ਹਿਆਂ ’ਚ ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਦਾ ਅਲਰਟ

Punjab Weather Update; ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ, 24 ਅਕਤੂਬਰ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਅਗਲੇ ਦੋ ਦਿਨ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ, ਜਦਕਿ ਚੰਡੀਗੜ੍ਹ ਵਿੱਚ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਗਰਜ-ਚਮਕ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 20 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।

ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਵਿੱਚ ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ 36.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

11 ਜ਼ਿਲ੍ਹਿਆਂ ’ਚ ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਦੀ ਚੇਤਾਵਨੀ

ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਗਰਜ-ਚਮਕ ਨਾਲ ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ’ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।

24 ਅਕਤੂਬਰ ਤੋਂ ਸਰਗਰਮ ਹੋ ਸਕਦਾ ਹੈ ਪੱਛਮੀ ਗੜਬੜੀ ਸਿਸਟਮ

ਮੌਸਮ ਵਿਭਾਗ ਮੁਤਾਬਕ 24 ਅਕਤੂਬਰ ਤੋਂ ਇੱਕ ਨਵੀਂ ਪੱਛਮੀ ਗੜਬੜੀ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ। ਹਾਲਾਂਕਿ, ਉੱਤਰੀ ਹਰਿਆਣਾ ਅਤੇ ਇਸ ਨਾਲ ਲੱਗਦੇ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਉੱਪਰ ਬਣਿਆ ਚੱਕਰਵਾਤੀ ਹਵਾਵਾਂ ਦਾ ਖੇਤਰ ਹੁਣ ਕਮਜ਼ੋਰ ਪੈ ਗਿਆ ਹੈ। ਇਸ ਦੇ ਬਾਵਜੂਦ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਬਣੀ ਹੋਈ ਹੈ।

Read Latest News and Breaking News at Daily Post TV, Browse for more News

Ad
Ad

Punjab District News