Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

Weather Update: ਪੰਜਾਬ-ਚੰਡੀਗੜ੍ਹ ‘ਚ ਫਿਰ ਵਧੀ ਗਰਮੀ, 11 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Punjab Weather: ਪੰਜਾਬ ‘ਚ ਅੱਜ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਸੂਬੇ ਦੇ 11 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਤੇ ਬਠਿੰਡਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਬਾਅਦ ਕੱਲ੍ਹ ਦੇ […]
Nishant Malyan
By : Updated On: 23 Mar 2026 07:27:AM
Weather Update: ਪੰਜਾਬ-ਚੰਡੀਗੜ੍ਹ ‘ਚ ਫਿਰ ਵਧੀ ਗਰਮੀ, 11 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Punjab Weather: ਪੰਜਾਬ ‘ਚ ਅੱਜ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਸੂਬੇ ਦੇ 11 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਤੇ ਬਠਿੰਡਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਬਾਅਦ ਕੱਲ੍ਹ ਦੇ ਦਿਨ ਯਾਨੀ ਕਿ 24 ਮਾਰਚ ਨੂੰ ਮੌਸਮ ਸਾਫ਼ ਰਹੇਗਾ। ਹਾਲਾਂਕਿ, ਕੱਲ੍ਹ ਤੋਂ ਬਾਅਦ 25 ਤੇ 26 ਮਾਰਚ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ਼ਤਿਹਾਰ

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ 28.7 ਡਿਗਰੀ ਸੈਲਸੀਅਸ, ਭਾਖੜਾ ਡੈਮ (ਰੂਪਨਗਰ) ਦਾ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 26.9 ਡਿਗਰੀ, ਲੁਧਿਆਣਾ ਦਾ 27.8 ਡਿਗਰੀ, ਪਟਿਆਲਾ ਦਾ 28.6 ਡਿਗਰੀ, ਫਰੀਦਕੋਟ ਦਾ 27.2 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 26.0 ਡਿਗਰੀ, ਫਾਜ਼ਿਲਕਾ ਦਾ 28.0 ਡਿਗਰੀ, ਫਿਰੋਜ਼ਪੁਰ ਦਾ 28.3 ਡਿਗਰੀ, ਹੁਸ਼ਿਆਰਪੁਰ ਦਾ 25.9 ਡਿਗਰੀ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ ਮੁਹਾਲੀ ਦਾ ਵੱਧੋ-ਵੱਧ ਤਾਪਮਾਨ 27.7 ਡਿਗਰੀ, ਪਠਾਨਕੋਟ ਦਾ 26.0 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 25.6 ਡਿਗਰੀ, ਰੋਪੜ ਦਾ 26.7 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 28.1 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 28.1 ਡਿਗਰੀ ਦਰਜ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News