Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

Weather Update: ਪੰਜਾਬ ‘ਚ ਅੱਜ ਤੇ ਅਗਲੇ 2 ਦਿਨ ਲੂ ਦਾ ਓਰੇਂਜ ਅਲਰਟ, 28 ਮਈ ਨੂੰ ਬਦਲੇਗਾ ਮੌਸਮ

Punjab Weather News: ਪੰਜਾਬ ਭਰ ‘ਚ ਅੱਜ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। 6 ਜ਼ਿਲ੍ਹਿਆਂ- ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਤੇ ਮਾਨਸਾ ‘ਚ ਲੂ ਦਾ ਆਰੇਂਜ ਅਲਰਟ ਹੈ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ‘ਚ ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਆਉਣ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Weather Update: ਪੰਜਾਬ ‘ਚ ਅੱਜ ਤੇ ਅਗਲੇ 2 ਦਿਨ ਲੂ ਦਾ ਓਰੇਂਜ ਅਲਰਟ, 28 ਮਈ ਨੂੰ ਬਦਲੇਗਾ ਮੌਸਮ
Heat

Punjab Weather News: ਪੰਜਾਬ ਭਰ ‘ਚ ਅੱਜ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। 6 ਜ਼ਿਲ੍ਹਿਆਂ- ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਤੇ ਮਾਨਸਾ ‘ਚ ਲੂ ਦਾ ਆਰੇਂਜ ਅਲਰਟ ਹੈ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ‘ਚ ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਆਉਣ ਵਾਲੇ ਦਿਨ ਕਿਵੇਂ ਦਾ ਰਹੇਗਾ ਮੌਸਮ?
ਕੱਲ੍ਹ ਦੇ ਪਰਸੋਂ ਯਾਨੀ ਕਿ 26 ਤੇ 27 ਮਈ ਨੂੰ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 28 ਮਈ ਨੂੰ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਇਸ ਦਿਨ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਦੇ ਨਾਲ-ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਦੇ ਐਸਏਐਸ ਨਗਰ (ਮੁਹਾਲੀ) ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦਿਨ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਪਟਿਆਲਾ ਤੇ ਫਤਿਹਗੜ੍ਹ ਸਾਹਿਬ ਤੇ ਮਲੇਰਕੋਟਲਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਚੰਡੀਗੜ੍ਹ ‘ਚ ਕੱਲ੍ਹ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰਸੋਂ ਯਾਨੀ ਕਿ 27 ਮਈ ਨੂੰ ਲੂ ਦਾ ਯੈਲੋ ਅਲਰਟ ਹੈ, ਜਦਕਿ 28 ਮਈ ਨੂੰ ਚੰਡਗੀੜ੍ਹ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਹੈ। ਨਾਲ ਹੀ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਵੱਧੋ-ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ‘ਚ ਦਰਜ ਕੀਤਾ ਗਿਆ, ਜੋ ਕਿ 44.6 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 40.9 ਡਿਗਰੀ, ਚੰਡੀਗੜ੍ਹ ਏਅਪੋਰਟ ਦਾ 41.1 ਡਿਗਰੀ, ਅੰਮ੍ਰਿਤਸਰ ਦਾ 39.4 ਡਿਗਰੀ, ਲੁਧਿਆਣਾ ਦਾ 41.0 ਡਿਗਰੀ, ਪਟਿਆਲਾ ਦਾ 42.8 ਡਿਗਰੀ, ਪਠਾਨਕੋਟ ਦਾ 39.2 ਡਿਗਰੀ, ਬਠਿੰਡਾ ਦਾ 43.2 ਡਿਗਰੀ, ਫਰੀਦਕੋਟ ਦਾ 40.5 ਡਿਗਰੀ, ਗੁਰਦਾਸਪੁਰ ਦਾ 39.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 39.8 ਡਿਗਰੀ ਦਰਜ ਕੀਤਾ ਗਿਆ।
ਅਬੋਹਰ (ਫਾਜ਼ਿਲਕਾ) ਦਾ ਵੱਧੋ-ਵੱਧ ਤਾਪਮਾਨ 42.6 ਡਿਗਰੀ, ਫਿਰੋਜ਼ਪੁਰ ਦਾ 40.8 ਡਿਗਰੀ, ਹੁਸ਼ਿਆਰਪੁਰ ਦਾ 38.8 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 38.7 ਡਿਗਰੀ, ਮੁਹਾਲੀ ਦਾ 39.4 ਡਿਗਰੀ, ਪਠਾਨਕੋਟ ਦਾ 38.2 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 37.1 ਡਿਗਰੀ, ਰੋਪੜ ਦਾ 40.1 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 40.0 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 40.7 ਡਿਗਰੀ ਦਰਜ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News