Weather Update: ਅੱਜ ਪੂਰੇ ਪੰਜਾਬ ’ਚ ਮੀਂਹ ਦੀ ਸੰਭਾਵਨਾ
- ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਤੇ ਮੋਹਾਲੀ ’ਚ ਭਾਰੀ ਮੀਂਹ ਦਾ ਅਲਰਟ
Weather Update: Rain likely across Punjab: ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ 6 ਸਤੰਬਰ ਤੱਕ ਕੁਝ ਥਾਵਾਂ ’ਤੇ ਗਰਜ-ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੀਂਹ ਕੁਝ ਖੇਤਰਾਂ ਤੱਕ ਹੀ ਸੀਮਤ ਰਹਿ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ।
ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਵੀ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮਾਨਸੂਨ ’ਚ 34 ਫੀਸਦੀ ਘੱਟ ਮੀਂਹ
ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਮਾਨਸੂਨ ਸੀਜ਼ਨ ਦੌਰਾਨ ਹੁਣ ਤੱਕ ਪੰਜਾਬ ਵਿੱਚ ਆਮ ਨਾਲੋਂ 34 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀ ਸਥਿਤੀ ’ਤੇ ਮੌਸਮ ਵਿਭਾਗ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
