Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

Weather Update: ਪੰਜਾਬ ‘ਚ ਅੱਜ ਧੁੰਦ ਦਾ ਯੈਲੋ ਅਲਰਟ, ਮੌਸਮ ਰਹੇਗਾ ਖੁਸ਼ਕ

Punjab Weather Update: ਪੰਜਾਬ ਦੇ 15 ਜ਼ਿਲ੍ਹਿਆਂ ‘ਚ ਅੱਜ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪਵੇਗੀ। ਦੂਜੇ ਪਾਸੇ, ਪੰਜਾਬ ਦਾ ਮੌਸਮ ਅੱਜ ਖੁਸ਼ਕ ਰਹੇਗਾ। ਮੀਂਹ ਨੂੰ ਲੈ ਕੇ ਕੋਈ ਵੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਆਉਣ ਵਾਲੇ ਤਿੰਨ ਦਿਨਾਂ ਤੱਕ ਯਾਨੀ ਕਿ 6 ਫਰਵਰੀ ਤੱਕ […]
Nishant Malyan
By : Updated On: 03 Feb 2026 08:10:AM
Weather Update: ਪੰਜਾਬ ‘ਚ ਅੱਜ ਧੁੰਦ ਦਾ ਯੈਲੋ ਅਲਰਟ, ਮੌਸਮ ਰਹੇਗਾ ਖੁਸ਼ਕ

Punjab Weather Update: ਪੰਜਾਬ ਦੇ 15 ਜ਼ਿਲ੍ਹਿਆਂ ‘ਚ ਅੱਜ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪਵੇਗੀ। ਦੂਜੇ ਪਾਸੇ, ਪੰਜਾਬ ਦਾ ਮੌਸਮ ਅੱਜ ਖੁਸ਼ਕ ਰਹੇਗਾ। ਮੀਂਹ ਨੂੰ ਲੈ ਕੇ ਕੋਈ ਵੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਆਉਣ ਵਾਲੇ ਤਿੰਨ ਦਿਨਾਂ ਤੱਕ ਯਾਨੀ ਕਿ 6 ਫਰਵਰੀ ਤੱਕ ਪੰਜਾਬ ‘ਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਸਥਿਤੀ ਅਨੁਸਾਰ ਮੌਸਮ ਵਿਗਿਆਨ ਕੇਂਦਰ ਅਲਰਟ ਜਾਰੀ ਕਰ ਸਕਦਾ ਹੈ।

ਇਸ਼ਤਿਹਾਰ

ਇਨ੍ਹਾਂ ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ
ਅੱਜ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਬਰਨਾਲਾ, ਮਾਨਸਾ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਮੁਕਤਸਰ ਤੇ ਬਠਿੰਡਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪਵੇਗੀ।

ਕਿੰਨਾ ਰਿਹਾ ਤਾਪਮਾਨ?
ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 6.2 ਡਿਗਰੀ ਰਿਹਾ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 7.4 ਡਿਗਰੀ, ਲੁਧਿਆਣਾ ਦਾ 8.4 ਡਿਗਰੀ, ਪਟਿਆਲਾ ਦਾ 9.4 ਡਿਗਰੀ, ਪਠਾਨਕੋਟ ਦਾ 7.2 ਡਿਗਰੀ, ਫਰੀਦਕੋਟ ਦਾ 6.8 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 9.5 ਡਿਗਰੀ, ਫਿਰੋਜ਼ਪੁਰ ਦਾ 7.3 ਡਿਗਰੀ, ਹੁਸ਼ਿਆਰਪੁਰ ਦਾ 8.3 ਡਿਗਰੀ, ਮਾਨਸਾ ਦਾ ਵੀ 8.3 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 11.2 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 9.2 ਡਿਗਰੀ ਦਰਜ ਕੀਤਾ ਗਿਆ।

ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 9.8 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ ਘੱਟੋ-ਘੱਟ ਤਾਪਮਾਨ 9.4 ਡਿਗਰੀ ਦਰਜ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News