Weather Update; ਪੰਜਾਬ ‘ਚ ਅੱਜ ਬਾਰਿਸ਼ ਦਾ ਯੈਲੋ ਅਲਰਟ, 14 ਅਗਸਤ ਤੋਂ ਬਦਲਾਅ ਦਾ ਸੰਭਾਵਨਾ
Punjab Weather Update: ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਵੱਧ ਤੋਂ ਵੱਧ ਤਾਪਮਾਨ ‘ਚ 1.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਸੂਬੇ ਦੇ ਆਮ ਤਾਪਮਾਨ ਦੇ ਕਰੀਬ ਹੈ। ਮੌਸਮ ਵਿਭਾਗ ਦੇ ਅਨੁਸਾਰ ਸੂਬੇ ਦਾ ਸਭ ਤੋਂ ਵੱਧ ਤਾਪਮਾਨ 36.8 ਡਿਗਰੀ, ਅਬੋਹਰ ‘ਚ ਦਰਜ ਕੀਤਾ ਗਿਆ।
ਪੰਜਾਬ ‘ਚ ਅੱਜ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਪਰ ਇਸ ਦਾ ਵੱਧ ਅਸਰ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ‘ਚ ਦੇਖਣ ਨੂੰ ਮਿਲੇਗਾ। ਬੀਤੇ ਦਿਨ ਕੁੱਝ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੇਖਣ ਨੂੰ ਮਿਲੀ। ਇਸ ਤੋਂ ਬਾਅਦ ਔਸਤਨ ਤਾਪਮਾਨ ‘ਚ ਹਲਕੀ ਕਮੀ ਦੇਖਣ ਨੂੰ ਮਿਲੀ ਹੈ। ਉੱਥੇ ਹੀ ਅੱਜ ਤੋਂ ਬਾਅਦ ਬਾਰਿਸ਼ ਦਾ ਅਗਲਾ ਦੌਰ 14 ਅਗਸਤ ਤੋਂ ਹੋਣ ਦਾ ਅਨੁਮਾਨ ਹੈ।
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਵੱਧ ਤੋਂ ਵੱਧ ਤਾਪਮਾਨ ‘ਚ 1.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਸੂਬੇ ਦੇ ਆਮ ਤਾਪਮਾਨ ਦੇ ਕਰੀਬ ਹੈ। ਮੌਸਮ ਵਿਭਾਗ ਦੇ ਅਨੁਸਾਰ ਸੂਬੇ ਦਾ ਸਭ ਤੋਂ ਵੱਧ ਤਾਪਮਾਨ 36.8 ਡਿਗਰੀ, ਅਬੋਹਰ ‘ਚ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਚੰਡੀਗੜ੍ਹ ‘ਚ ਵੱਧ ਤੋਂ ਵੱਧ ਤਾਪਮਾਨ 33.3 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਅੰਮ੍ਰਿਤਸਰ ‘ਚ 35.4 ਡਿਗਰੀ, ਲੁਧਿਆਣਾ ‘ਚ 33 ਡਿਗਰੀ, ਪਟਿਆਲਾ ‘ਚ 31.8 ਡਿਗਰੀ, ਗੁਰਦਾਸਪੁਰ ‘ਚ 33.5 ਡਿਗਰੀ, ਬਠਿੰਡਾ ‘ਚ 36.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਬਾਰਿਸ਼ ਦੀ ਗੱਲ ਕਰੀਏ ਤਾਂ ਲੁਧਿਆਣਾ ‘ਚ 1.2 ਮਿਮੀ, ਪਟਿਆਲਾ ‘ਚ 0.5 ਮਿਮੀ ਤੇ ਹੁਸ਼ਿਆਰਪੁਰ ‘ਚ ਵੀ 0.5 ਮਿਮੀ ਬਾਰਿਸ਼ ਦਰਜ ਕੀਤੀ ਗਈ। ਹੋਰ ਇਲਾਕਿਆਂ ‘ਚ ਕਿੰਨ-ਮਿੰਨ ਬਾਰਿਸ਼ ਜਾਂ ਬਿਲਕੁਲ ਵੀ ਬਾਰਿਸ਼ ਦਰਜ ਨਹੀਂ ਕੀਤੀ ਗਈ।
11 ਤੋਂ 13 ਅਗਸਤ ਤੱਕ ਆਮ ਰਹੇਗਾ ਮੌਸਮ
ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਪੰਜਾਬ ਦੇ 5 ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਮੁਹਾਲੀ ‘ਚ ਬਾਰਿਸ਼ ਦੀ ਸੰਭਾਵਨਾ ਹੈ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 11 ਤੋਂ 13 ਅਗਸਤ ਤੱਕ ਸੂਬੇ ‘ਚ ਮੌਸਮ ਆਮ ਰਹਿਣ ਦਾ ਅਨੁਮਾਨ ਹੈ ਤੇ ਕਿਸੇ ਵੀ ਜ਼ਿਲ੍ਹੇ ‘ਚ ਕੋਈ ਅਲਰਟ ਨਹੀਂ ਹੈ। ਉੱਥੇ ਹੀ 14 ਅਗਸਤ ਨੂੰ ਦੁਬਾਰਾ ਤੋਂ ਸੂਬੇ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 14 ਅਗਸਤ ਤੋਂ ਮੌਨਸੂਨ ਫਿਰ ਤੋਂ ਐਕਟਿਵ ਹੋਣ ਦੀ ਸੰਭਾਵਨਾ ਹੈ।
ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਅੱਜ ਮੌਸਮ
ਅੰਮ੍ਰਿਤਸਰ- ਅੱਜ ਹਲਕੇ ਬੱਦਲ ਰਹਿਣਗੇ, ਮੀਂਹ ਦੀ ਵੀ ਉਮੀਦ ਹੈ। ਤਾਪਮਾਨ 26 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ- ਅੱਜ ਹਲਕੇ ਬੱਦਲ ਰਹਿਣਗੇ, ਮੀਂਹ ਦੀ ਵੀ ਉਮੀਦ ਹੈ। ਤਾਪਮਾਨ 26 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ- ਅੱਜ ਹਲਕੇ ਬੱਦਲ ਰਹਿਣਗੇ, ਮੀਂਹ ਦੀ ਵੀ ਉਮੀਦ ਹੈ। ਤਾਪਮਾਨ 26 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ- ਅੱਜ ਹਲਕੇ ਬੱਦਲ ਰਹਿਣਗੇ, ਮੀਂਹ ਦੀ ਵੀ ਉਮੀਦ ਹੈ। ਤਾਪਮਾਨ 26 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ- ਅੱਜ ਹਲਕੇ ਬੱਦਲ ਰਹਿਣਗੇ, ਮੀਂਹ ਦੀ ਵੀ ਉਮੀਦ ਹੈ। ਤਾਪਮਾਨ 25 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।