ਫਿਰੋਜ਼ਪੁਰ ਸਮੇਤ 14 ਜ਼ਿਲ੍ਹਿਆਂ ‘ਚ ਮੌਸਮ ਹੋਇਆ ਖ਼ਰਾਬ, ਬਾਰਿਸ਼ ਤੇ ਗੜ੍ਹੇਮਾਰੀ ਦਾ ਅਲਰਟ ਜਾਰੀ; ਕਿਸਾਨਾਂ ਦੀ ਵਧੀ ਚਿੰਤਾ

Punjab News: ਫਿਰੋਜ਼ਪੁਰ ਸਮੇਤ ਕਈ ਮੈਦਾਨੀ ਇਲਾਕਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ, ਜਿਸ ਕਾਰਨ ਅੰਨਦਾਤੇ ਦੀਆਂ ਚਿੰਤਾਵਾਂ ਵਿੱਚ ਭਾਰੀ ਵਾਧਾ ਹੋਇਆ ਹੈ। ਤੇਜ਼ ਬਾਰਿਸ਼ ਅਤੇ ਖਰਾਬ ਮੌਸਮ ਨੇ ਪੱਕ ਕੇ ਤਿਆਰ ਖੜ੍ਹੀ ਕਣਕ ਦੀ ਫਸਲ ‘ਤੇ ਨੁਕਸਾਨ ਦਾ ਖਤਰਾ ਪੈਦਾ ਕਰ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬੇਮੌਸਮੀ […]
Amritpal Singh
By : Updated On: 03 Apr 2026 22:15:PM
ਫਿਰੋਜ਼ਪੁਰ ਸਮੇਤ 14 ਜ਼ਿਲ੍ਹਿਆਂ ‘ਚ ਮੌਸਮ ਹੋਇਆ ਖ਼ਰਾਬ, ਬਾਰਿਸ਼ ਤੇ ਗੜ੍ਹੇਮਾਰੀ ਦਾ ਅਲਰਟ ਜਾਰੀ; ਕਿਸਾਨਾਂ ਦੀ ਵਧੀ ਚਿੰਤਾ

Punjab News: ਫਿਰੋਜ਼ਪੁਰ ਸਮੇਤ ਕਈ ਮੈਦਾਨੀ ਇਲਾਕਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ, ਜਿਸ ਕਾਰਨ ਅੰਨਦਾਤੇ ਦੀਆਂ ਚਿੰਤਾਵਾਂ ਵਿੱਚ ਭਾਰੀ ਵਾਧਾ ਹੋਇਆ ਹੈ। ਤੇਜ਼ ਬਾਰਿਸ਼ ਅਤੇ ਖਰਾਬ ਮੌਸਮ ਨੇ ਪੱਕ ਕੇ ਤਿਆਰ ਖੜ੍ਹੀ ਕਣਕ ਦੀ ਫਸਲ ‘ਤੇ ਨੁਕਸਾਨ ਦਾ ਖਤਰਾ ਪੈਦਾ ਕਰ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬੇਮੌਸਮੀ ਬਾਰਿਸ਼ ਅਤੇ ਤੇਜ਼ ਹਵਾਵਾਂ ਨੇ ਖੇਤਾਂ ਵਿੱਚ ਖੜ੍ਹੀ ਫਸਲ ਨੂੰ ਵਿਛਾ ਦਿੱਤਾ ਹੈ, ਜਦਕਿ ਕਈ ਥਾਵਾਂ ‘ਤੇ ਹੋਈ ਗੜ੍ਹੇਮਾਰੀ ਨੇ ਹਾਲਾਤ ਹੋਰ ਵੀ ਨਾਜ਼ੁਕ ਕਰ ਦਿੱਤੇ ਹਨ। ਫਿਰੋਜ਼ਪੁਰ ਵਿੱਚ ਅੱਜ ਵੀ ਰੁਕ-ਰੁਕ ਕੇ ਤੇਜ਼ ਬਾਰਿਸ਼ ਦਾ ਸਿਲਸਿਲਾ ਜਾਰੀ ਹੈ।

ਕਿਸਾਨਾਂ ਦੀ ਮਿਹਨਤ ‘ਤੇ ਫਿਰ ਰਿਹਾ ਪਾਣੀ
ਪ੍ਰਭਾਵਿਤ ਕਿਸਾਨਾਂ ਦਾ ਕਹਿਣਾ ਹੈ ਕਿ ਕਣਕ ਦੀ ਫਸਲ ਕਟਾਈ ਲਈ ਪੂਰੀ ਤਰ੍ਹਾਂ ਤਿਆਰ ਹੈ, ਪਰ ਲਗਾਤਾਰ ਖਰਾਬ ਹੋ ਰਹੇ ਮੌਸਮ ਨੇ ਉਨ੍ਹਾਂ ਦੇ ਹੱਥ-ਪੈਰ ਫੁਲਾ ਦਿੱਤੇ ਹਨ। ਕਿਸਾਨਾਂ ਅਨੁਸਾਰ, ਤੇਜ਼ ਹਵਾਵਾਂ ਅਤੇ ਬਾਰਿਸ਼ ਕਾਰਨ ਫਸਲ ਦੇ ਦਾਣੇ ਕਾਲੇ ਪੈਣ ਅਤੇ ਝੜਨ ਦਾ ਡਰ ਬਣਿਆ ਹੋਇਆ ਹੈ। ਕਈ ਇਲਾਕਿਆਂ ਵਿੱਚ ਗੜ੍ਹੇਮਾਰੀ ਕਾਰਨ ਪਹਿਲਾਂ ਹੀ ਫਸਲ ਦਾ ਕਾਫੀ ਨੁਕਸਾਨ ਹੋ ਚੁੱਕਾ ਹੈ। ਕਿਸਾਨਾਂ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਮੌਸਮ ਦਾ ਇਹੀ ਹਾਲ ਰਿਹਾ ਤਾਂ ਉਨ੍ਹਾਂ ਦੀ ਸਾਲ ਭਰ ਦੀ ਮਿਹਨਤ ‘ਤੇ ਪਾਣੀ ਫਿਰ ਜਾਵੇਗਾ ਅਤੇ ਉਨ੍ਹਾਂ ਨੂੰ ਭਾਰੀ ਆਰਥਿਕ ਮੰਦਹਾਲੀ ਦਾ ਸਾਹਮਣਾ ਕਰਨਾ ਪਏਗਾ।

ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਆਉਣ ਵਾਲੀ 4 ਅਪ੍ਰੈਲ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਦਾ ਮਿਜ਼ਾਜ ਅਜਿਹਾ ਹੀ ਬਣਿਆ ਰਹੇਗਾ। ਵਿਭਾਗ ਨੇ ਸੂਬੇ ਵਿੱਚ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਗੜ੍ਹੇਮਾਰੀ ਹੋਣ ਦੀ ਪ੍ਰਬਲ ਸੰਭਾਵਨਾ ਜਤਾਈ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਹਾਲਾਤ ਦੀ ਗੰਭੀਰਤਾ ਨੂੰ ਦੇਖਦੇ ਹੋਏ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਸੰਭਾਵਨਾ
ਮੌਸਮ ਵਿਭਾਗ ਨੇ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਇਨ੍ਹਾਂ ਵਿੱਚ ਖਾਸ ਕਰਕੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਦੇ ਕਈ ਖੇਤਰ ਸ਼ਾਮਲ ਹਨ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਅਤੇ ਮੁਹਾਲੀ ਦੇ ਵੀ ਕਈ ਹਿੱਸਿਆਂ ਵਿੱਚ ਬੱਦਲਵਾਈ ਅਤੇ ਬਾਰਿਸ਼ ਹੋਣ ਦੀ ਉਮੀਦ ਹੈ। ਖੇਤੀਬਾੜੀ ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੌਸਮ ਦੇ ਹਾਲਾਤ ਨੂੰ ਦੇਖਦੇ ਹੋਏ ਹੀ ਫਸਲ ਦੀ ਕਟਾਈ ਅਤੇ ਸਾਂਭ-ਸੰਭਾਲ ਦਾ ਫੈਸਲਾ ਲੈਣ।

Read Latest News and Breaking News at Daily Post TV, Browse for more News

Ad
Ad