Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

ਜਨਵਰੀ-ਮਾਰਚ ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਰਾਸ਼ਨ ਡਿਪੂਆਂ ‘ਤੇ ਪਹੁੰਚੇਗੀ: ਲਾਲ ਚੰਦ ਕਟਾਰੂਚੱਕ

Wheat being distributed for ration depots ;- ਚੰਡੀਗੜ੍ਹ, 20 ਫਰਵਰੀ – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਜਨਵਰੀ-ਮਾਰਚ 2025 ਦੀ ਤਿਮਾਹੀ ਲਈ ਰਾਸ਼ਨ ਡਿਪੂਆਂ ‘ਤੇ ਕਣਕ 28 ਫਰਵਰੀ ਤੱਕ ਪਹੁੰਚਾ ਦਿੱਤੀ ਜਾਵੇ। ਉਨ੍ਹਾਂ ਨੇ ਕਣਕ ਦੇ ਪੂਰੇ ਵਜ਼ਨ ਅਤੇ ਉੱਚ ਗੁਣਵੱਤਾ ਨੂੰ […]
ਲੇਖਕ : ਪ੍ਰਕਾਸ਼ਿਤ: 
ਜਨਵਰੀ-ਮਾਰਚ ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਰਾਸ਼ਨ ਡਿਪੂਆਂ ‘ਤੇ ਪਹੁੰਚੇਗੀ: ਲਾਲ ਚੰਦ ਕਟਾਰੂਚੱਕ

Wheat being distributed for ration depots ;- ਚੰਡੀਗੜ੍ਹ, 20 ਫਰਵਰੀ – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਜਨਵਰੀ-ਮਾਰਚ 2025 ਦੀ ਤਿਮਾਹੀ ਲਈ ਰਾਸ਼ਨ ਡਿਪੂਆਂ ‘ਤੇ ਕਣਕ 28 ਫਰਵਰੀ ਤੱਕ ਪਹੁੰਚਾ ਦਿੱਤੀ ਜਾਵੇ। ਉਨ੍ਹਾਂ ਨੇ ਕਣਕ ਦੇ ਪੂਰੇ ਵਜ਼ਨ ਅਤੇ ਉੱਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਦਿੱਤੇ।

ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ, ਕੰਮ ‘ਚ ਪਾਰਦਰਸ਼ੀਤਾ ਦਾ ਜ਼ੋਰ

ਮੰਤਰੀ ਜੀ ਨੇ ਅਨਾਜ ਭਵਨ, ਚੰਡੀਗੜ੍ਹ ਵਿਖੇ ਸਾਰੇ ਡਿਪਟੀ ਡਾਇਰੈਕਟਰ (ਫੀਲਡ) ਅਤੇ ਜ਼ਿਲਾ ਕੰਟਰੋਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਨੇ ਸਾਰੇ ਫੀਲਡ ਅਧਿਕਾਰੀਆਂ ਨੂੰ ਸਮੇਂ ਸਿਰ ਦਫਤਰ ਵਿਖੇ ਹਾਜ਼ਰ ਹੋਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨਿਪਤਾਉਣ ਲਈ ਨਿਰਧਾਰਤ ਸਮਾਂ ਰੱਖਣ ਲਈ ਕਿਹਾ।

ਰਾਸ਼ਨ ਡਿਪੂਆਂ ‘ਤੇ ਹੋਵੇਗੀ ਸਖ਼ਤ ਚੈਕਿੰਗ

ਮੰਤਰੀ ਕਟਾਰੂਚੱਕ ਨੇ ਸਾਰੇ ਡਿਪਟੀ ਡਾਇਰੈਕਟਰ ਅਤੇ ਜ਼ਿਲਾ ਕੰਟਰੋਲਰਾਂ ਨੂੰ ਹੁਕਮ ਦਿੱਤਾ ਕਿ ਉਹ ਰਾਸ਼ਨ ਡਿਪੂਆਂ ‘ਤੇ ਜਾ ਕੇ ਚੈਕਿੰਗ ਕਰਨ, ਲਾਭਪਾਤਰੀਆਂ ਨੂੰ ਮਿਲਣ ਅਤੇ ਵੰਡ ਦੀ ਪ੍ਰਕਿਰਿਆ ਦਾ ਜਾਇਜ਼ਾ ਲੈਣ। ਹਰ ਇਨਸਪੈਕਸ਼ਨ ਦੀ ਵਿਡੀਓ ਅਤੇ ਰਿਪੋਰਟ ਮੁੱਖ ਦਫਤਰ ਨੂੰ ਭੇਜਣ ਦੀ ਹਦਾਇਤ ਵੀ ਕੀਤੀ ਗਈ।

ਕਣਕ ਦੀ ਵੰਡ ‘ਚ ਗੜਬੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਕਣਕ ਵੰਡਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ। ਰਾਸ਼ਨ ਡਿਪੂਆਂ ‘ਤੇ ਈ-ਪੋਸ ਮਸ਼ੀਨਾਂ ਦੇ ਨਾਲ ਭਾਰ ਤੋਲਣ ਵਾਲੇ ਕੰਡਿਆਂ ਦੀ ਇੰਟੀਗਰੇਸ਼ਨ ਹੋਵੇਗੀ, ਤਾਂ ਜੋ ਲਾਭਪਾਤਰੀਆਂ ਨੂੰ ਉਨ੍ਹਾਂ ਦੀ ਪਾਤਰਤਾ ਮੁਤਾਬਕ ਪੂਰੀ ਮਾਤਰਾ ਦੀ ਕਣਕ ਮਿਲੇ।
✋ ਜੇਕਰ ਕਿਸੇ ਵੀ ਜ਼ਿਲ੍ਹੇ ‘ਚ ਕਣਕ ਦੀ ਵੰਡ ‘ਚ ਗੜਬੜ ਹੋਈ ਤਾਂ ਸਬੰਧਿਤ ਅਧਿਕਾਰੀ/ਸਟਾਫ਼ ‘ਤੇ ਤੁਰੰਤ ਕਾਰਵਾਈ ਹੋਵੇਗੀ।

ਅਪ੍ਰੈਲ 2025 ਦੀ ਕਣਕ ਖਰੀਦ ਲਈ ਵਿਸ਼ੇਸ਼ ਤਿਆਰੀ

ਮੰਤਰੀ ਜੀ ਨੇ ਅਪ੍ਰੈਲ 2025 ਵਿੱਚ ਸ਼ੁਰੂ ਹੋਣ ਵਾਲੀ ਕਣਕ ਖਰੀਦ ਲਈ ਪਹਿਲਾਂ ਹੀ ਪੂਰੀ ਤਿਆਰੀ ਕਰਨ ਲਈ ਹੁਕਮ ਦਿੱਤੇ।
• ਕਿਸੇ ਵੀ ਕਿਸਾਨ ਨੂੰ ਮੰਡੀਆਂ ‘ਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।
• ਕਣਕ ਦੀ ਸਮੇਂ ਸਿਰ ਲਿਫਟਿੰਗ ਅਤੇ ਸਟੋਰੇਜ ਯਕੀਨੀ ਬਣਾਇਆ ਜਾਵੇ।
• ਐਫ.ਸੀ.ਆਈ. ਨਾਲ ਮਿਲ ਕੇ ਚੌਲਾਂ ਦੀ ਸਟੋਰੇਜ ਅਤੇ ਡਿਲਿਵਰੀ ਤੁਰੰਤ ਸ਼ੁਰੂ ਕੀਤੀ ਜਾਵੇ।

ਮੰਤਰੀ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਾਰੇ ਅਧਿਕਾਰੀਆਂ ਨੂੰ ਆਗਾਮੀ ਸਮੇਂ ‘ਚ ਵੱਧ ਪਾਰਦਰਸ਼ੀਤਾ ਅਤੇ ਫ਼ੁਰਤੀ ਨਾਲ ਕੰਮ ਕਰਨ ਦੀ ਸਲਾਹ ਦਿੱਤੀ। ਪ੍ਰਮੁੱਖ ਸਕੱਤਰ ਵਿਕਾਸ ਗਰਗ ਅਤੇ ਡਾਇਰੈਕਟਰ ਪੁਨੀਤ ਗੋਇਲ ਨੇ ਵੀ ਹਰ ਜ਼ਿਲ੍ਹੇ ‘ਚ ਵੰਡ ਪ੍ਰਕਿਰਿਆ ਦੀ ਨਿਗਰਾਨੀ ਵਧਾਉਣ ਤੇ ਜ਼ੋਰ ਦਿੱਤਾ।

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

Read Latest News and Breaking News at Daily Post TV, Browse for more News

Ad
Ad

Punjab District News