Amritsar Wheat Crop Catches Fire:ਅੰਮ੍ਰਿਤਸਰ ‘ਚ ਅੱਜ ਯਾਨੀ 25 ਅਪ੍ਰੈਲ ਨੂੰ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ, ਇਹ ਘਟਨਾ ਰਾਜਾਸਾਂਸੀ ਪਿੰਡ ਵਿੱਚ ਵਾਪਰੀ ਹੈ । ਸਾਰੰਗੜਾ ਦੇ ਕਿਸਾਨ ਬਾਲ ਸਿੰਘ ਦੀ 2 ਏਕੜ ਫਸਲ ਸੜ ਕੇ ਸੁਆਹ ਹੋ ਗਈ ਹੈ। ਕਿਸਾਨ ਨੂੰ ਸਵੇਰੇ ਸੂਚਨਾ ਮਿਲੀ ਕਿ ਉਸਦੇ ਖੇਤ ਨੂੰ ਅੱਗ ਲੱਗ ਗਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਕਿਸਾਨਾਂ ਨੇ ਦੱਸਿਆ ਕਿ ਦੋ ਘੰਟਿਆਂ ਤੱਕ ਨਾ ਤਾਂ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚੀ ਅਤੇ ਨਾ ਹੀ ਪੁਲਿਸ ਜਾਂ ਪ੍ਰਸ਼ਾਸਨ ਦੇ ਅਧਿਕਾਰੀ। ਪਿੰਡ ਵਾਸੀਆਂ ਨੇ 8-10 ਟਰੈਕਟਰਾਂ ਦੀ ਮਦਦ ਨਾਲ ਪਾਣੀ ਪਾ ਕੇ ਅੱਗ ‘ਤੇ ਕਾਬੂ ਪਾਇਆ। ਕਿਸਾਨ ਬਾਲ ਸਿੰਘ ਨੇ ਦੱਸਿਆ ਕਿ ਉਸਨੇ ਠੇਕੇ ‘ਤੇ ਜ਼ਮੀਨ ਲਈ ਸੀ ਅਤੇ ਖੇਤੀ ਕੀਤੀ ਸੀ।
ਇਸ ਘਟਨਾ ਕਾਰਨ ਉਸਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਉਹ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ। ਪਿੰਡ ਵਾਸੀ ਬਲਵੰਤ ਸਿੰਘ ਨੇ ਕਿਹਾ ਕਿ ਅੱਗ ਕਿਤੇ ਵੀ ਫੈਲ ਸਕਦੀ ਸੀ। ਉਨ੍ਹਾਂ ਮੰਗ ਕੀਤੀ ਹੈ ਕਿ ਪਿੰਡ ਦੇ ਆਲੇ-ਦੁਆਲੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤਾਇਨਾਤ ਕੀਤੀਆਂ ਜਾਣ ਤਾਂ ਜੋ ਅਜਿਹੀਆਂ ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਕਾਰਵਾਈ ਕੀਤੀ ਜਾ ਸਕੇ।