Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

124 ਲੱਖ ਮੀਟਰਕ ਟਨ ਹੋਈ ਕਣਕ ਦੀ ਫਸਲ, CM ਮਾਨ ਨੇ DCs ਨੂੰ ਦਿੱਤੇ ਫਸਲਾਂ ਦੇ ਨੁਕਸਾਨ ਦੀ ਜਾਂਚ ਦੇ ਹੁਕਮ

CM Mann orders DCs: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੋਮਵਾਰ ਨੂੰ ਕਿਹਾ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਚੋਖੀ ਫਸਲ ਹੋਈ ਹੈ, ਇਸ ਲਈ ਕੇਂਦਰੀ ਪੂਲ ਭਾਵ, 124 ਲੱਖ ਮੀਟਰਕ ਟਨ ਕਣਕ ਦਾ ਟੀਚਾ ਨਿਰਵਿਘਨ ਪ੍ਰਾਪਤ ਕੀਤਾ ਜਾ ਸਕਦਾ ਹੈ। ਮੰਤਰੀ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
124 ਲੱਖ ਮੀਟਰਕ ਟਨ ਹੋਈ ਕਣਕ ਦੀ ਫਸਲ, CM ਮਾਨ ਨੇ DCs ਨੂੰ ਦਿੱਤੇ ਫਸਲਾਂ ਦੇ ਨੁਕਸਾਨ ਦੀ ਜਾਂਚ ਦੇ ਹੁਕਮ
Lal Chand Kataruchak

CM Mann orders DCs: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੋਮਵਾਰ ਨੂੰ ਕਿਹਾ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਚੋਖੀ ਫਸਲ ਹੋਈ ਹੈ, ਇਸ ਲਈ ਕੇਂਦਰੀ ਪੂਲ ਭਾਵ, 124 ਲੱਖ ਮੀਟਰਕ ਟਨ ਕਣਕ ਦਾ ਟੀਚਾ ਨਿਰਵਿਘਨ ਪ੍ਰਾਪਤ ਕੀਤਾ ਜਾ ਸਕਦਾ ਹੈ। ਮੰਤਰੀ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ ਹਰ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਡਿਪਟੀ ਕਮਿਸ਼ਨਰਾਂ ਨੂੰ ਹਾਲ ਹੀ ਵਿੱਚ ਆਈ ਹਨੇਰੀ, ਸ਼ਾਰਟ ਸਰਕਟ ਅਤੇ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਦਸੂਹਾ ਅਨਾਜ ਮੰਡੀ ਵਿਖੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨਾਲ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ, ਮੰਤਰੀ ਨੇ ਕਿਹਾ ਕਿ ਹੁਣ ਤੱਕ ਪੰਜਾਬ ਭਰ ਦੀਆਂ ਮੰਡੀਆਂ ਵਿੱਚ 37 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ,ਜਿਸ ਵਿੱਚੋਂ 33.50 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 3200 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ।

ਮੰਤਰੀ ਨੇ ਕਿਹਾ ਕਿ ਉਹਨਾਂ ਨੇ ਚੱਲ ਰਹੀ ਖਰੀਦ ਦਾ ਨਿਰੀਖਣ ਕਰਨ ਲਈ ਸੂਬੇ ਦੀਆਂ ਮੰਡੀਆਂ ਦਾ ਦੌਰਾ ਕਰਦਿਆਂ ਪਾਇਆ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋ ਰਹੀ ਹੈ ਕਿਉਂਕਿ ਸੂਬਾ ਸਰਕਾਰ ਨੇ ਵਿਸਤ੍ਰਿਤ ਪ੍ਰਬੰਧ ਯਕੀਨੀ ਬਣਾਏ ਹਨ। ਕਿਸਾਨਾਂ ਨੂੰ ਭੁਗਤਾਨ ਦਾ ਹਵਾਲਾ ਦਿੰਦੇ ਹੋਏ, ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਰਾਜ ਸਰਕਾਰ ਖਰੀਦ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰ ਰਹੀ ਹੈ ਅਤੇ ਫਸਲ ਦੀ ਚੁਕਾਈ ਵਿੱਚ ਕੋਈ ਦੇਰੀ ਨਹੀਂ ਹੋ ਰਹੀ।

ਪੰਜਾਬ ਸਰਕਾਰ ਨੂੰ 28894 ਰੁਪਏ ਦੀ ਨਕਦ ਕ੍ਰੈਡਿਟ ਸੀਮਾ ਪ੍ਰਾਪਤ ਹੋਈ ਹੈ ਅਤੇ ਭੁਗਤਾਨ ਵਿੱਚ ਕੋਈ ਦੇਰੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਵੇਗੀ ਕਿਉਂਕਿ ਸਾਰੀਆਂ ਸਹੂਲਤਾਂ ਅਤੇ ਤਿਆਰੀਆਂ ਪਹਿਲਾਂ ਹੀ ਪੂਰੀਆਂ ਕਰ ਲਈਆਂ ਗਈਆਂ ਸੀ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ, ਖਰੀਦ ਏਜੰਸੀਆਂ ਅਤੇ ਹੋਰ ਭਾਈਵਾਲਾਂ ਨੂੰ ਲੋੜੀਂਦੇ ਬਾਰਦਾਨੇ, ਤਰਪਾਲਾਂ ਅਤੇ ਕਰੇਟਾਂ ਸਮੇਤ ਢੁਕਵੇਂ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਮਾੜੇ ਮੌਸਮ ਦੀ ਸਥਿਤੀ ਵਿੱਚ ਫਸਲ ਦੀ ਸੁਰੱਖਿਆ ਕੀਤੀ ਜਾ ਸਕੇ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਆਮਦ ਬਾਰੇ ਬੋਲਦਿਆਂ ਮੰਤਰੀ ਨੇ ਕਿਹਾ ਕਿ ਅੱਜ ਤੱਕ 22898 ਮੀਟਰਕ ਟਨ ਕਣਕ ਪਹੁੰਚੀ ਹੈ, ਜਿਸ ਵਿੱਚੋਂ ਲਗਭਗ 21521 ਮੀਟਰਕ ਟਨ ਖਰੀਦੀ ਗਈ ਹੈ ਅਤੇ 25.54 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News