Journalism Of Hope
BREAKING NEWS
ਮੈਂ ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ.....SC ਬਹੁਗਿਣਤੀ ਵਾਲੇ ਪਿੰਡਾਂ ਦੇ ਵਿਕਾਸ ਲਈ ਖ਼ਰਚੇ ਜਾਣਗੇ 750 ਕਰੋੜ ਰੁਪਏ: CM ਮਾਨ ਦਾ ਵੱਡਾ ਐਲਾਨ....ਹੁਣ NIA ਕਰੇਗੀ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ....ਬਰਖ਼ਾਸਤ AIG ਰਾਜਜੀਤ ਹੁੰਦਲ 5 ਦਿਨਾਂ ਦੇ ਰਿਮਾਂਡ ’ਤੇ.....ਕੰਪਨੀ ਦਾ ਵਿਵਾਦਿਤ ਫੈਸਲਾ, 4 ਸੂਬਿਆਂ ਦੇ ਪੁਰਸ਼ਾਂ ਨੂੰ ਨੌਕਰੀ ਨਾ ਦੇਣ ਦਾ ਐਲਾਨ.......ਕਾਕਰੋਚ ਜਨਤਾ ਪਾਰਟੀ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਨੂੰ ਦਿੱਤਾ 48 ਘੰਟਿਆਂ ਦਾ ਅਲਟੀਮੇਟਮ.......ਕੈਨੇਡਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਵੀ.....

ਬਟਾਲਾ ’ਚ ਪਤਨੀ ਤੇ 12 ਸਾਲਾ ਧੀ ਦਾ ਕਤਲ, ਪਤੀ ਫਰਾਰ

Wife and 12-year-old daughter murdered in Batala: ਬਟਾਲਾ: ਬਟਾਲਾ ਦੀ ਫ੍ਰੈਂਡਸ ਕਾਲੋਨੀ ਤੋਂ ਦੋਹਰੇ ਕਤਲ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ 40 ਸਾਲਾ ਬਬਲੀ ਅਤੇ ਉਸ ਦੀ 12 ਸਾਲਾ ਧੀ ਤਮੰਨਾ ਦੀਆਂ ਲਾਸ਼ਾਂ ਘਰ ਅੰਦਰੋਂ ਮਿਲੀਆਂ ਹਨ। ਪਰਿਵਾਰ ਨੇ ਬਬਲੀ ਦੇ ਪਤੀ ਜਸਵਿੰਦਰ ਮਸੀਹ ’ਤੇ ਦੋਵਾਂ ਦਾ ਤੇਜ਼ਧਾਰ ਹਥਿਆਰ ਨਾਲ ਕਤਲ […]
By : Updated On: 26 Sep 2026 12:15:PM
ਬਟਾਲਾ ’ਚ ਪਤਨੀ ਤੇ 12 ਸਾਲਾ ਧੀ ਦਾ ਕਤਲ, ਪਤੀ ਫਰਾਰ

Wife and 12-year-old daughter murdered in Batala: ਬਟਾਲਾ: ਬਟਾਲਾ ਦੀ ਫ੍ਰੈਂਡਸ ਕਾਲੋਨੀ ਤੋਂ ਦੋਹਰੇ ਕਤਲ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ 40 ਸਾਲਾ ਬਬਲੀ ਅਤੇ ਉਸ ਦੀ 12 ਸਾਲਾ ਧੀ ਤਮੰਨਾ ਦੀਆਂ ਲਾਸ਼ਾਂ ਘਰ ਅੰਦਰੋਂ ਮਿਲੀਆਂ ਹਨ। ਪਰਿਵਾਰ ਨੇ ਬਬਲੀ ਦੇ ਪਤੀ ਜਸਵਿੰਦਰ ਮਸੀਹ ’ਤੇ ਦੋਵਾਂ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਦੋਸ਼ ਲਗਾਇਆ ਹੈ। ਵਾਰਦਾਤ ਤੋਂ ਬਾਅਦ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ।

ਇਸ਼ਤਿਹਾਰ

ਪਰਿਵਾਰ ਮੁਤਾਬਕ ਜਸਵਿੰਦਰ ਨਸ਼ਾ ਕਰਨ ਦਾ ਆਦੀ ਸੀ ਅਤੇ ਬਬਲੀ ਤੇ ਤਮੰਨਾ ਉਸ ਨੂੰ ਨਸ਼ਾ ਕਰਨ ਤੋਂ ਰੋਕਦੀਆਂ ਸਨ। ਇਸ ਗੱਲ ਨੂੰ ਲੈ ਕੇ ਘਰ ਵਿੱਚ ਅਕਸਰ ਝਗੜਾ ਹੁੰਦਾ ਸੀ। ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਜਸਵਿੰਦਰ ਨਸ਼ੇ ਲਈ ਬਬਲੀ ਤੋਂ ਪੈਸੇ ਮੰਗਦਾ ਅਤੇ ਉਸ ਨਾਲ ਮਾਰਕੁੱਟ ਕਰਦਾ ਸੀ।

ਦੱਸਿਆ ਗਿਆ ਹੈ ਕਿ ਸ਼ੁੱਕਰਵਾਰ ਨੂੰ ਜਸਵਿੰਦਰ ਅਤੇ ਤਮੰਨਾ ਵਿਚਾਲੇ ਝਗੜਾ ਹੋਇਆ ਸੀ। ਤਮੰਨਾ ਨੇ ਫੋਨ ਕਰਕੇ ਆਪਣੇ ਨਾਨਕੇ ਪਰਿਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ ਸੀ। ਸ਼ਨੀਵਾਰ ਨੂੰ ਜਦੋਂ ਪਰਿਵਾਰ ਨੇ ਬਬਲੀ ਨੂੰ ਫੋਨ ਕੀਤਾ ਤਾਂ ਉਸ ਨੇ ਫੋਨ ਨਹੀਂ ਚੁੱਕਿਆ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਘਰ ਪਹੁੰਚੇ ਤਾਂ ਗੇਟ ਨੂੰ ਤਾਲਾ ਲੱਗਾ ਹੋਇਆ ਸੀ। ਤਾਲਾ ਤੋੜ ਕੇ ਅੰਦਰ ਦਾਖਲ ਹੋਣ ’ਤੇ ਦੋਵਾਂ ਦੀਆਂ ਲਾਸ਼ਾਂ ਮਿਲੀਆਂ।

ਘਟਨਾ ਦੀ ਸੂਚਨਾ ਮਿਲਣ ’ਤੇ ਡੀਐਸਪੀ ਸਿਟੀ ਸੁਖਇੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਡੀਐਸਪੀ ਮੁਤਾਬਕ ਸ਼ੇਰਾ ਮਸੀਹ ਦੇ ਬਿਆਨਾਂ ਦੇ ਆਧਾਰ ’ਤੇ ਜਸਵਿੰਦਰ ਮਸੀਹ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News