ਪਤਨੀ ਨੇ ਪਤੀ ਨੂੰ ਮੁਟਿਆਰ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਚੱਪਲਾਂ ਨਾਲ ਕੀਤੀ ਪਰੇਡ
ਜਲੰਧਰ: ਜਲੰਧਰ ਦੇ ਲੈਦਰ ਕੰਪਲੈਕਸ ਵਿੱਚ ਸੋਮਵਾਰ ਨੂੰ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇੱਕ ਔਰਤ ਨੇ ਆਪਣੇ ਪਤੀ ਨੂੰ ਦੂਜੀ ਮੁਟਿਆਰ ਨਾਲ ਕਮਰੇ ਵਿੱਚ ਫੜ ਲਿਆ। ਗੁੱਸੇ ਵਿੱਚ ਆਈ ਪਤਨੀ ਨੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਪਤੀ ਦੀ ਥੱਪੜਾਂ ਅਤੇ ਚੱਪਲਾਂ ਨਾਲ ਕੁੱਟਮਾਰ ਕਰ ਦਿੱਤੀ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।
ਔਰਤ ਮੋਨਿਕਾ ਮੁਤਾਬਕ ਉਸ ਦਾ ਪਤੀ ਪਿਛਲੇ ਪੰਜ ਸਾਲਾਂ ਤੋਂ ਇੱਕ ਅਣਵਿਆਹੀ ਲੜਕੀ ਨਾਲ ਰਿਲੇਸ਼ਨਸ਼ਿਪ ਵਿੱਚ ਹੈ। ਉਕਤ ਲੜਕੀ ਪੁੱਡਾ ਕੰਪਲੈਕਸ ਵਿੱਚ ਨੌਕਰੀ ਕਰਦੀ ਹੈ। ਇਸ ਮਾਮਲੇ ਨੂੰ ਲੈ ਕੇ ਪਰਿਵਾਰ ਵਿੱਚ ਪਹਿਲਾਂ ਵੀ ਕਈ ਵਾਰ ਵਿਵਾਦ ਹੋ ਚੁੱਕਾ ਹੈ ਅਤੇ ਸਮਝੌਤਾ ਵੀ ਕਰਵਾਇਆ ਗਿਆ ਸੀ, ਪਰ ਪਤੀ ਨੇ ਆਪਣਾ ਰਵੱਈਆ ਨਹੀਂ ਬਦਲਿਆ।
ਮੋਨਿਕਾ ਆਪਣੇ ਪਰਿਵਾਰਕ ਮੈਂਬਰਾਂ ਨਾਲ ਕਮਰੇ ਵਿੱਚ ਪਹੁੰਚੀ ਸੀ, ਜਿੱਥੇ ਪਤੀ ਨੂੰ ਮੁਟਿਆਰ ਨਾਲ ਦੇਖ ਕੇ ਹੰਗਾਮਾ ਹੋ ਗਿਆ। ਇਸ ਦੌਰਾਨ ਕਮਰੇ ਵਿੱਚੋਂ ਕੁਝ ਇਤਰਾਜ਼ਯੋਗ ਸਾਮਾਨ ਮਿਲਣ ਦਾ ਵੀ ਦਾਅਵਾ ਕੀਤਾ ਗਿਆ ਹੈ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਚਰਚਾ ਵਿੱਚ ਹੈ।