Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਹਰਿਆਣਾ ‘ਚ ਸਨਸਨੀਖੇਜ਼ ਵਾਰਦਾਤ, ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲਾ ਚਾੜ੍ਹਿਆ ਗੱਡੀ

Wife kills husband along with lover: ਫਰੀਦਾਬਾਦ: ਫਰੀਦਾਬਾਦ ਦੇ ਤਿਗਾਂਵ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਮੋਜਾਬਾਦ ਵਿੱਚ 42 ਸਾਲਾ ਸ਼ਿਆਮਵੀਰ ਦੇ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਕ੍ਰਾਈਮ ਬ੍ਰਾਂਚ ਡੀਐਲਐਫ ਦੀ ਟੀਮ ਨੇ ਮਾਮਲੇ ਦੀ ਜਾਂਚ ਕਰਦਿਆਂ 24 ਘੰਟਿਆਂ ਦੇ ਅੰਦਰ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਕਥਿਤ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। […]
By : Updated On: 26 Aug 2026 12:12:PM
ਹਰਿਆਣਾ ‘ਚ ਸਨਸਨੀਖੇਜ਼ ਵਾਰਦਾਤ, ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲਾ ਚਾੜ੍ਹਿਆ ਗੱਡੀ

Wife kills husband along with lover: ਫਰੀਦਾਬਾਦ: ਫਰੀਦਾਬਾਦ ਦੇ ਤਿਗਾਂਵ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਮੋਜਾਬਾਦ ਵਿੱਚ 42 ਸਾਲਾ ਸ਼ਿਆਮਵੀਰ ਦੇ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਕ੍ਰਾਈਮ ਬ੍ਰਾਂਚ ਡੀਐਲਐਫ ਦੀ ਟੀਮ ਨੇ ਮਾਮਲੇ ਦੀ ਜਾਂਚ ਕਰਦਿਆਂ 24 ਘੰਟਿਆਂ ਦੇ ਅੰਦਰ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਕਥਿਤ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੇਸ਼ਵ, ਵਾਸੀ ਹਾਥਰਸ, ਉੱਤਰ ਪ੍ਰਦੇਸ਼ ਅਤੇ ਕਾਮਤ, ਵਾਸੀ ਮਹੋਬਾ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਪੁਲਸ ਮੁਤਾਬਕ ਕੇਸ਼ਵ ਮ੍ਰਿਤਕ ਸ਼ਿਆਮਵੀਰ ਦੀ ਪਤਨੀ ਹੈ, ਜਦਕਿ ਕਾਮਤ ਵੀ ਉਸੇ ਮਕਾਨ ਵਿੱਚ ਕਿਰਾਏ ‘ਤੇ ਰਹਿੰਦਾ ਸੀ।

ਇਸ਼ਤਿਹਾਰ

ਸਹਾਇਕ ਪੁਲਸ ਕਮਿਸ਼ਨਰ ਅਮਨ ਯਾਦਵ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਕਾਮਤ ਦੇ ਸ਼ਿਆਮਵੀਰ ਦੀ ਪਤਨੀ ਨਾਲ ਕਥਿਤ ਤੌਰ ’ਤੇ ਸਬੰਧ ਸਨ। ਇਸ ਗੱਲ ਦਾ ਪਤਾ ਸ਼ਿਆਮਵੀਰ ਨੂੰ ਲੱਗ ਗਿਆ ਸੀ, ਜਿਸ ਕਾਰਨ ਪਤੀ-ਪਤਨੀ ਵਿਚਾਲੇ ਅਕਸਰ ਝਗੜਾ ਹੁੰਦਾ ਸੀ।

ਪੁਲਸ ਅਨੁਸਾਰ, ਦੋਵਾਂ ਮੁਲਜ਼ਮਾਂ ਨੇ ਸ਼ਿਆਮਵੀਰ ਨੂੰ ਰਸਤੇ ਤੋਂ ਹਟਾਉਣ ਦੀ ਸਾਜ਼ਿਸ਼ ਰਚੀ। 16 ਅਗਸਤ ਦੀ ਸ਼ਾਮ ਕਾਮਤ ਨੇ ਸ਼ਿਆਮਵੀਰ ਨੂੰ ਸ਼ਰਾਬ ਪਿਲਾਈ। ਜਦੋਂ ਉਹ ਨਸ਼ੇ ਵਿੱਚ ਹੋ ਗਿਆ ਤਾਂ ਕਥਿਤ ਤੌਰ ’ਤੇ ਇੰਟਰਲਾਕਿੰਗ ਟਾਈਲ ਨਾਲ ਉਸ ਦੇ ਸਿਰ ’ਤੇ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ ਗਈ। ਇਸ ਦੌਰਾਨ ਪਤਨੀ ਨੇ ਬਾਹਰੋਂ ਦਰਵਾਜ਼ਾ ਬੰਦ ਕਰ ਦਿੱਤਾ, ਤਾਂ ਜੋ ਘਰ ਅੰਦਰੋਂ ਆਵਾਜ਼ ਬਾਹਰ ਨਾ ਜਾ ਸਕੇ। ਪੁਲਸ ਮੁਤਾਬਕ ਕਤਲ ਤੋਂ ਬਾਅਦ ਦੋਵਾਂ ਨੇ ਮਿਲ ਕੇ ਸ਼ਿਆਮਵੀਰ ਦੀ ਲਾਸ਼ ਨੂੰ ਘਰ ਦੇ ਨੇੜੇ ਇੱਕ ਟੋਏ ਵਿੱਚ ਦੱਬ ਦਿੱਤਾ ਅਤੇ ਮਿੱਟੀ ਨਾਲ ਢੱਕ ਦਿੱਤਾ।

24 ਅਗਸਤ ਨੂੰ ਫਰੀਦਾਬਾਦ ਕੰਟਰੋਲ ਰੂਮ ਰਾਹੀਂ ਤਿਗਾਂਵ ਥਾਣੇ ਨੂੰ ਸੂਚਨਾ ਮਿਲੀ ਕਿ ਇੱਕ ਵਿਅਕਤੀ ਦੀ ਲਾਸ਼ ਜ਼ਮੀਨ ਵਿੱਚ ਦੱਬੀ ਹੋਈ ਹੈ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਡਿਊਟੀ ਮੈਜਿਸਟ੍ਰੇਟ ਦੀ ਮੌਜੂਦਗੀ ਵਿੱਚ ਲਾਸ਼ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕ ਦੇ ਭਰਾ ਰਾਮਬੀਰ, ਵਾਸੀ ਪਿੰਡ ਧਾਧਉ, ਜ਼ਿਲ੍ਹਾ ਹਾਥਰਸ, ਉੱਤਰ ਪ੍ਰਦੇਸ਼ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਕਤਲ ਨਾਲ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਦੋਵਾਂ ਮੁਲਜ਼ਮਾਂ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News