Journalism Of Hope
BREAKING NEWS
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !........ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੂੰ ਖੁੱਲ੍ਹੀ ਛੋਟ ਦੇਣ ਦੀ ਮੰਗ ਖਾਰਜ

ਵਿਆਹ ਦੇ ਦੋ ਮਹੀਨੇ ਬਾਅਦ ਹੀ ਪਤਨੀ ਦਾ ਕਤਲ, ਪਤੀ ਫ਼ਰਾਰ

Wife murdered just two months after marriage; ਰੋਹਤਕ: ਹਰਿਆਣਾ ਦੇ ਰੋਹਤਕ ਵਿੱਚ ਵਿਆਹ ਦੇ ਸਿਰਫ਼ ਦੋ ਮਹੀਨੇ ਬਾਅਦ ਹੀ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮੁਲਜ਼ਮ ਨੇ ਵਾਰਦਾਤ ਨੂੰ ਆਪਣੀ ਮਤਰੇਈ ਧੀ ਦੇ ਸਾਹਮਣੇ ਅੰਜਾਮ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਸੂਚਨਾ ਮਿਲਣ ’ਤੇ ਸਿਟੀ ਥਾਣਾ ਪੁਲਿਸ ਨੇ […]
By : Updated On: 09 Oct 2026 17:35:PM
ਵਿਆਹ ਦੇ ਦੋ ਮਹੀਨੇ ਬਾਅਦ ਹੀ ਪਤਨੀ ਦਾ ਕਤਲ, ਪਤੀ ਫ਼ਰਾਰ

Wife murdered just two months after marriage; ਰੋਹਤਕ: ਹਰਿਆਣਾ ਦੇ ਰੋਹਤਕ ਵਿੱਚ ਵਿਆਹ ਦੇ ਸਿਰਫ਼ ਦੋ ਮਹੀਨੇ ਬਾਅਦ ਹੀ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮੁਲਜ਼ਮ ਨੇ ਵਾਰਦਾਤ ਨੂੰ ਆਪਣੀ ਮਤਰੇਈ ਧੀ ਦੇ ਸਾਹਮਣੇ ਅੰਜਾਮ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਸੂਚਨਾ ਮਿਲਣ ’ਤੇ ਸਿਟੀ ਥਾਣਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾ ਦੀ ਪਛਾਣ ਕਰੀਬ 29 ਸਾਲਾ ਸੁਸ਼ਮਾ ਉਰਫ਼ ਲਾਲੀ ਵਜੋਂ ਹੋਈ ਹੈ, ਜੋ ਅਨੀਸ਼ ਦੀ ਪਤਨੀ ਸੀ।

ਇਸ਼ਤਿਹਾਰ

ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ, ਸੁਸ਼ਮਾ ਅਤੇ ਅਨੀਸ਼ ਕਰੀਬ ਛੇ ਸਾਲਾਂ ਤੋਂ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਸਨ। ਦੋਵਾਂ ਨੇ ਦੋ ਮਹੀਨੇ ਪਹਿਲਾਂ ਹੀ ਕੋਰਟ ਮੈਰਿਜ ਕੀਤੀ ਸੀ। ਸੁਸ਼ਮਾ ਦਾ ਪਹਿਲੇ ਪਤੀ ਤੋਂ ਤਲਾਕ ਹੋ ਚੁੱਕਾ ਸੀ ਅਤੇ ਉਸ ਦੀ ਪਹਿਲੇ ਵਿਆਹ ਤੋਂ ਇੱਕ ਧੀ ਹੈ, ਜਿਸ ਨੂੰ ਉਹ ਆਪਣੇ ਨਾਲ ਰੱਖ ਰਹੀ ਸੀ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਸੁਸ਼ਮਾ ਪੰਜ ਮਹੀਨਿਆਂ ਦੀ ਗਰਭਵਤੀ ਸੀ।

ਖਾਣਾ ਖਾਣ ਮਗਰੋਂ ਹੋਈ ਤਕਰਾਰ
ਮ੍ਰਿਤਕਾ ਦੇ ਭਰਾ ਅਜੀਤ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ 11 ਵਜੇ ਅਨੀਸ਼ ਘਰ ਆਇਆ ਸੀ। ਸੁਸ਼ਮਾ ਨੇ ਉਸ ਨੂੰ ਖਾਣਾ ਦਿੱਤਾ। ਖਾਣਾ ਖਾਣ ਅਤੇ ਚਾਹ ਪੀਣ ਤੋਂ ਬਾਅਦ ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਅਜੀਤ ਮੁਤਾਬਕ, ਝਗੜਾ ਵਧਣ ’ਤੇ ਅਨੀਸ਼ ਨੇ ਸੁਸ਼ਮਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।

ਉਸ ਸਮੇਂ ਘਰ ਵਿੱਚ ਸੁਸ਼ਮਾ ਦੀ ਧੀ ਵੀ ਮੌਜੂਦ ਸੀ। ਵਾਰਦਾਤ ਤੋਂ ਬਾਅਦ ਅਨੀਸ਼ ਫ਼ਰਾਰ ਹੋ ਗਿਆ। ਇਸ ਮਗਰੋਂ ਬੱਚੀ ਨੇ ਗੁਆਂਢੀਆਂ ਨੂੰ ਘਟਨਾ ਬਾਰੇ ਦੱਸਿਆ। ਗੁਆਂਢੀਆਂ ਨੇ ਮੌਕੇ ’ਤੇ ਪਹੁੰਚ ਕੇ ਪੁਲਿਸ ਨੂੰ ਸੂਚਨਾ ਦਿੱਤੀ।

ਮੁਲਜ਼ਮ ਦੀ ਭਾਲ ਜਾਰੀ
ਸਿਟੀ ਥਾਣੇ ਦੇ ਜਾਂਚ ਅਧਿਕਾਰੀ ਏਐਸਆਈ ਸੰਜੀਤ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਸੀ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮ ਪਤੀ ਅਨੀਸ਼ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਘਟਨਾ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਮ੍ਰਿਤਕਾ ਦੀ ਧੀ ਤੋਂ ਵੀ ਪੁੱਛਗਿੱਛ ਕੀਤੀ ਹੈ। ਫਿਲਹਾਲ, ਮ੍ਰਿਤਕਾ ਦੇ ਪਰਿਵਾਰ ਵੱਲੋਂ ਪੁਲਿਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News