Journalism Of Hope
BREAKING NEWS
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ....ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ ਪੰਜਾਬ.....ਪੰਜਾਬ ਦੇ 3 PPS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ.....ਪੁਲਿਸ ਵੱਲੋਂ ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 4 ਗ੍ਰਿਫ਼ਤਾਰ....CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਮਨਜ਼ੂਰੀ ਨਹੀਂ, ਕੇਂਦਰ ਨੇ ਸੁਰੱਖਿਆ ਕਾਰਨਾਂ ਦਾ ਦਿੱਤਾ ਹਵਾਲਾ....ਪੰਜਾਬ ’ਚ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ, ਹਾਈਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ, ਦੋਵੇਂ ਗ੍ਰਿਫ਼ਤਾਰ

Wife murders husband with lover: ਬਠਿੰਡਾ: ਮੌੜ ਮੰਡੀ ਦੇ ਪਿੰਡ ਕੋਟਲੀ ਖੁਰਦ ਵਿੱਚ ਪਤੀ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਕਥਿਤ ਪ੍ਰੇਮੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਦੋਵਾਂ ਨੇ ਕਥਿਤ ਤੌਰ ’ਤੇ ਰਾਜਪਾਲ ਸਿੰਘ ਦਾ ਗਲਾ ਘੁੱਟ ਕੇ ਕਤਲ ਕੀਤਾ ਅਤੇ ਇਸ ਨੂੰ ਖ਼ੁਦਕੁਸ਼ੀ ਦਿਖਾਉਣ ਲਈ ਲਾਸ਼ […]
By : Updated On: 02 Oct 2026 14:30:PM
ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ, ਦੋਵੇਂ ਗ੍ਰਿਫ਼ਤਾਰ

Wife murders husband with lover: ਬਠਿੰਡਾ: ਮੌੜ ਮੰਡੀ ਦੇ ਪਿੰਡ ਕੋਟਲੀ ਖੁਰਦ ਵਿੱਚ ਪਤੀ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਕਥਿਤ ਪ੍ਰੇਮੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਦੋਵਾਂ ਨੇ ਕਥਿਤ ਤੌਰ ’ਤੇ ਰਾਜਪਾਲ ਸਿੰਘ ਦਾ ਗਲਾ ਘੁੱਟ ਕੇ ਕਤਲ ਕੀਤਾ ਅਤੇ ਇਸ ਨੂੰ ਖ਼ੁਦਕੁਸ਼ੀ ਦਿਖਾਉਣ ਲਈ ਲਾਸ਼ ਰਸੋਈ ਦੀ ਛੱਤ ਨਾਲ ਲੱਗੀ ਕੁੰਡੀ ’ਤੇ ਲਟਕਾ ਦਿੱਤੀ। ਪੁਲਿਸ ਨੇ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 4 ਅਕਤੂਬਰ ਤੱਕ ਪੁਲਿਸ ਰਿਮਾਂਡ ਹਾਸਲ ਕੀਤਾ ਹੈ।

ਇਸ਼ਤਿਹਾਰ

ਨਾਜਾਇਜ਼ ਸਬੰਧਾਂ ਕਾਰਨ ਪਤੀ-ਪਤਨੀ ਵਿਚਾਲੇ ਹੁੰਦਾ ਸੀ ਝਗੜਾ
ਮੌੜ ਥਾਣੇ ਦੇ ਮੁਖੀ ਅਨੁਸਾਰ, ਮ੍ਰਿਤਕ ਰਾਜਪਾਲ ਸਿੰਘ ਦੀ ਪਤਨੀ ਕਿਰਨਪਾਲ ਕੌਰ ਦੇ ਬ੍ਰਹਮਜੀਤ ਸਿੰਘ ਵਾਸੀ ਕੋਟਲੀ ਕਲਾਂ, ਜ਼ਿਲ੍ਹਾ ਮਾਨਸਾ ਨਾਲ ਕਥਿਤ ਤੌਰ ’ਤੇ ਸਬੰਧ ਸਨ। ਰਾਜਪਾਲ ਸਿੰਘ ਇਸ ਦਾ ਵਿਰੋਧ ਕਰਦਾ ਸੀ, ਜਿਸ ਕਾਰਨ ਪਤੀ-ਪਤਨੀ ਵਿਚਾਲੇ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਪੁਲਿਸ ਅਨੁਸਾਰ, ਇਸੇ ਰੰਜਿਸ਼ ਦੇ ਚੱਲਦਿਆਂ ਕਿਰਨਪਾਲ ਕੌਰ ਨੇ ਕਥਿਤ ਤੌਰ ’ਤੇ ਆਪਣੇ ਪ੍ਰੇਮੀ ਨੂੰ ਘਰ ਬੁਲਾਇਆ ਅਤੇ ਦੋਵਾਂ ਨੇ ਮਿਲ ਕੇ ਰਾਜਪਾਲ ਸਿੰਘ ਦਾ ਗਲਾ ਘੁੱਟ ਦਿੱਤਾ। ਬਾਅਦ ਵਿੱਚ ਕਤਲ ਨੂੰ ਖ਼ੁਦਕੁਸ਼ੀ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ।

24 ਘੰਟਿਆਂ ਅੰਦਰ ਮੁਲਜ਼ਮ ਗ੍ਰਿਫ਼ਤਾਰ
ਪੁਲਿਸ ਨੇ ਮਾਮਲੇ ਨੂੰ ਸ਼ੱਕੀ ਮੰਨਦਿਆਂ ਜਾਂਚ ਸ਼ੁਰੂ ਕੀਤੀ ਅਤੇ ਕਰੀਬ 24 ਘੰਟਿਆਂ ਅੰਦਰ ਕਿਰਨਪਾਲ ਕੌਰ ਅਤੇ ਬ੍ਰਹਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਦੋਵਾਂ ਨੂੰ 4 ਅਕਤੂਬਰ ਤੱਕ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਮਾਮਲੇ ਨਾਲ ਜੁੜੇ ਹੋਰ ਤੱਥਾਂ ਦਾ ਪਤਾ ਲਗਾਇਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News