Banner
Banner

ਸਾਂਸਦ ਅੰਮ੍ਰਿਤਪਾਲ ਸਿੰਘ ਲੈਣਗੇ ਲੋਕ ਸਭਾ ਸੈਸ਼ਨ ‘ਚ ਹਿੱਸਾ? HC ‘ਚ ਦਾਇਰ ਕੀਤੀ ਪਟੀਸ਼ਨ

Punjab News: ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਬੰਦ ਲੋਕ ਸਭਾ ਦੇ ਸੰਸਦ ਮੈਂਬਰ ਦੇ ਅੰਮ੍ਰਿਤਪਾਲ ਸਿੰਘ ਨੇ ਆਉਣ ਵਾਲੇ ਸਰਦ ਰੁੱਤ ਸੈਸ਼ਨ ‘ਚ ਭਾਗ ਲੈਣ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਐਨਐਸਏ ਦੀ ਧਾਰਾ 15 ਦਾ […]
Amritpal Singh
By : Updated On: 20 Nov 2025 14:14:PM
ਸਾਂਸਦ ਅੰਮ੍ਰਿਤਪਾਲ ਸਿੰਘ ਲੈਣਗੇ ਲੋਕ ਸਭਾ ਸੈਸ਼ਨ ‘ਚ ਹਿੱਸਾ? HC ‘ਚ ਦਾਇਰ ਕੀਤੀ ਪਟੀਸ਼ਨ

Punjab News: ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਬੰਦ ਲੋਕ ਸਭਾ ਦੇ ਸੰਸਦ ਮੈਂਬਰ ਦੇ ਅੰਮ੍ਰਿਤਪਾਲ ਸਿੰਘ ਨੇ ਆਉਣ ਵਾਲੇ ਸਰਦ ਰੁੱਤ ਸੈਸ਼ਨ ‘ਚ ਭਾਗ ਲੈਣ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ।

ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਐਨਐਸਏ ਦੀ ਧਾਰਾ 15 ਦਾ ਹਵਾਲਾ ਦਿੱਤਾ ਗਿਆ ਹੈ, ਜੋ ਵਿਸ਼ੇਸ਼ ਹਾਲਾਤ ਨਜ਼ਰਬੰਦ ਵਿਅਕਤੀ ਨੂੰ ਪੈਰੋਲ ਦੇਣ ਦਾ ਅਧਿਕਾਰ ਪ੍ਰਦਾਨ ਕਰਦੀ ਹੈ।

ਅੰਮ੍ਰਿਤਪਾਲ ਸਿੰਘ ਦੇ ਵੀਕਲ ਈਮਾਨ ਸਿੰਘ ਖਾਰਾ ਦੇ ਜ਼ਰੀਏ ਦਾਖਿਲ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਅਪ੍ਰੈਲ 2023 ‘ਚ ਪ੍ਰਵੈਂਟਿਵ ਡਿਟੈਂਸ਼ਨ ‘ਚ ਰਹਿਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਨੇ 2024 ‘ਚ ਲੋਕ ਸਭਾ ਚੋਣਾਂ ‘ਚ ਖਡੂਰ ਸਾਹਿਬ ‘ਤੋਂ 4 ਲੱਖ ਤੋਂ ਵੱਧ ਵੋਟਾਂ ਹਾਸਲ ਕਰਦੇ ਹੋਏ ਜਿੱਤ ਪ੍ਰਪਾਤ ਕੀਤੀ। ਉਹ ਲੋਕਾ ਦੀ ਪ੍ਰਤੀਨਿਧਤਾ ਕਰ ਰਹੇ ਹਨ।

ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਪੈਰੋਲ ‘ਤੇ ਰਿਹਾ ਕੀਤਾ ਜਾਵੇ ਜਾਂ ਘੱਟੋ-ਘੱਟ ਸੰਸਦ ਸੈਸ਼ਨ ਦੌਰਾਨ ਉਨ੍ਹਾਂ ਦੀ ਵਿਅਕਤੀਗਤ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ। ਪਟੀਸ਼ਨ ‘ਚ ਦੱਸਿਆ ਗਿਆ ਹੈ ਕਿ 17 ਅਪ੍ਰੈਲ 2024 ਨੂੰ ਉਨ੍ਹਾਂ ਦੇ ਖਿਲਾਫ਼ ਤੀਸਰਾ ਡੀਟੈਂਸ਼ਨ ਆਰਡਰ ਜਾਰੀ ਕੀਤਾ ਗਿਆ ਸੀ।

ਜਦੋਂ ਉਹ ਡਿਬਰੂਗੜ੍ਹ ਜੇਲ੍ਹ ‘ਚ ਬੰਦ ਸਨ। ਇਸ ਤੋਂ ਬਾਅਦ ਸਲਾਹਕਾਰ ਬੋਰਡ ਨੇ ਉਨ੍ਹਾਂ ਨੂੰ ਲਗਾਤਾਰ ਬੰਦ ਰੱਖਣ ਲਈ ਲੋੜੀਂਦੇ ਆਧਾਰ ਪਾਏ ਤੇ 24 ਜੂਨ ਨੂੰ ਡਿਟੈਂਸ਼ਨ ਤੀਸਰੀ ਵਾਰ ਦੇ ਲਈ ਵਧਾ ਦਿੱਤੀ ਗਈ। ਅੰਮ੍ਰਿਤਪਾਲ ਨੇ ਸੈਸ਼ਨ ‘ਚ ਭਾਗ ਲੈਣ ਦੇ ਮਕਸਦ ਨਾਲ ਪੈਰੋਲ ਦੇ ਲਈ 13 ਨਵੰਬਰ ਨੂੰ ਅਰਜ਼ੀ ਭੇਜੀ ਸੀ, ਪਰ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

Read Latest News and Breaking News at Daily Post TV, Browse for more News

Ad
Ad