Jalandhar News: ਪੁਲਿਸ ਨੇ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਫੁਟੇਜ ਵੀ ਕਬਜ਼ੇ ਵਿੱਚ ਲੈ ਲਿਆ ਹੈ। ਜਿਸ ਦੇ ਆਧਾਰ ‘ਤੇ ਹੁਣ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।
Sacrilege in Jalandhar Gurudwara: ਜਲੰਧਰ ਦੇ ਪਿੰਡ ‘ਚ ਬੇਅਦਬੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੇ ਆਦਮਪੁਰ ਦੇ ਪਿੰਡ ਚੋਮੋ ‘ਚ ਇੱਕ 55 ਸਾਲਾ ਔਰਤ ਵੱਲੋਂ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਦੀ ਖ਼ਬਰ ਮਿਲੀ ਹੈ। ਮੁਲਜ਼ਮ ਔਰਤ ਨੂੰ ਮੌਕੇ ‘ਤੇ ਮੌਜੂਦ ਸ਼ਰਧਾਲੂਆਂ ਨੇ ਰੋਕ ਲਿਆ ਅਤੇ ਤੁਰੰਤ ਪੁਲਿਸ ਨੂੰ ਬੁਲਾਇਆ ਗਿਆ।
ਸਾਰੀ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਆਦਮਪੁਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ, ਜਿਸ ਦੇ ਆਧਾਰ ‘ਤੇ ਥਾਣਾ ਆਦਮਪੁਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਔਰਤ ਨੂੰ ਹਿਰਾਸਤ ‘ਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਫੁਟੇਜ ਵੀ ਕਬਜ਼ੇ ਵਿੱਚ ਲੈ ਲਿਆ ਹੈ। ਜਿਸ ਦੇ ਆਧਾਰ ‘ਤੇ ਹੁਣ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਸਵੇਰੇ ਉਨ੍ਹਾਂ ਅੰਮ੍ਰਿਤ ਵੇਲੇ ਦੀ ਅਰਦਾਸ ਕੀਤੀ ਤਾਂ ਇੱਕ ਔਰਤ ਅੰਦਰ ਆਈ। ਜਿਸ ਨੇ ਜੁਰਾਬਾਂ ਪਾਈਆਂ ਹੋਈਆਂ ਸੀ ਤੇ ਉਸ ਨੇ ਇੱਕ ਪ੍ਰੋਗਰਾਮ ਸਬੰਧੀ ਕਾਰਡ ਪਾੜ ਦਿੱਤੇ। ਇਸ ਤੋਂ ਬਾਅਦ ਉਹ ਗੁਰੂ ਗੋਬਿੰਦ ਸਾਹਿਬ ਜੀ ਦੇ ਸਾਹਮਣੇ ਬੈਠ ਗਈ। ਗ੍ਰੰਥੀ ਸਿੰਘ ਆਪਣੇ ਕਮਰੇ ਵਿੱਚ ਕੈਮਰੇ ਦੀ ਸਕਰੀਨ ਲੱਗੀ ਦੇਖ ਕੇ ਦੌੜ ਆਇਆ। ਇਹ ਦੇਖ ਕੇ ਔਰਤ ਉੱਠ ਕੇ ਭੱਜਣ ਲੱਗੀ ਪਰ ਗ੍ਰੰਥੀ ਨੇ ਔਰਤਾਂ ਅਤੇ ਪਿੰਡ ਵਾਸੀਆਂ ਨੂੰ ਇਕੱਠਾ ਕਰਕੇ ਉਸ ਨੂੰ ਫੜ ਲਿਆ।
ਮੌਕੇ ’ਤੇ ਪੁੱਜੇ ਐਸਜੀਪੀਸੀ ਮੈਂਬਰ ਦੇ ਪਤੀ ਬਲਵਿੰਦਰ ਸਿੰਘ ਕਾਲੜਾ ਨੇ ਦੱਸਿਆ ਕਿ ਹਰ ਵਾਰ ਬੇਅਦਬੀ ਮਗਰੋਂ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਮੁਲਜ਼ਮ ਔਰਤ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਉਨ੍ਹਾਂ ਨੂੰ ਪਹਿਲਾਂ ਹੀ ਸੰਭਾਲ ਕੇ ਰੱਖਣਾ ਚਾਹਿਦਾ ਹੈ। ਨਾਲ ਹੀ ਪਿੰਡ ਵਾਸੀਆਂ ਨੇ ਕਿਹਾ ਕਿ ਬੇਅਦਬੀ ਕਰਨ ਵਾਲੀ ਉਕਤ ਔਰਤ ਖਿਲਾਫ FIR ਹੋਣੀ ਚਾਹਿਦੀ ਹੈ।