Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਗੰਨੇ ਦੇ ਖੇਤ ਨੇੜਿਓਂ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਲਾਸ਼, ਪੁਲਿਸ ਜਾਂਚ ‘ਚ ਜੁਟੀ

Tanda Urmur Woman Dead Body Found; ਟਾਂਡਾ ਉੜਮੁੜ ਦੇ ਪਿੰਡ ਗਿੱਦੜ ਪਿੰਡੀ ਨੇੜੇ ਇੱਕ ਔਰਤ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਟਾਂਡਾ-ਖੱਖ-ਜਾਹੂਰਾ ਸੰਪਰਕ ਸੜਕ ‘ਤੇ ਗੰਨੇ ਦੇ ਖੇਤ ਕੋਲੋਂ ਪੁਲਿਸ ਨੇ ਔਰਤ ਦੀ ਲਾਸ਼ ਬਰਾਮਦ ਕੀਤੀ ਹੈ। ਮ੍ਰਿਤਕ ਦੀ ਪਛਾਣ ਰਸ਼ਪਿੰਦਰ ਕੌਰ ਉਰਫ਼ ਮੰਨ, ਪਤਨੀ ਜਤਿੰਦਰ ਸਿੰਘ, ਵਾਸੀ ਪਿੰਡ ਜਾਹੂਰਾ ਵਜੋਂ ਹੋਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੰਨੇ ਦੇ ਖੇਤ ਨੇੜਿਓਂ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਲਾਸ਼, ਪੁਲਿਸ ਜਾਂਚ ‘ਚ ਜੁਟੀ

Tanda Urmur Woman Dead Body Found; ਟਾਂਡਾ ਉੜਮੁੜ ਦੇ ਪਿੰਡ ਗਿੱਦੜ ਪਿੰਡੀ ਨੇੜੇ ਇੱਕ ਔਰਤ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਟਾਂਡਾ-ਖੱਖ-ਜਾਹੂਰਾ ਸੰਪਰਕ ਸੜਕ ‘ਤੇ ਗੰਨੇ ਦੇ ਖੇਤ ਕੋਲੋਂ ਪੁਲਿਸ ਨੇ ਔਰਤ ਦੀ ਲਾਸ਼ ਬਰਾਮਦ ਕੀਤੀ ਹੈ। ਮ੍ਰਿਤਕ ਦੀ ਪਛਾਣ ਰਸ਼ਪਿੰਦਰ ਕੌਰ ਉਰਫ਼ ਮੰਨ, ਪਤਨੀ ਜਤਿੰਦਰ ਸਿੰਘ, ਵਾਸੀ ਪਿੰਡ ਜਾਹੂਰਾ ਵਜੋਂ ਹੋਈ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ.ਐੱਚ.ਓ. ਇੰਸਪੈਕਟਰ ਅਮਰਜੀਤ ਕੌਰ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਔਰਤ ਦੀ ਮੌਤ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।

ਇਸ ਸਬੰਧੀ ਐੱਸ.ਐੱਚ.ਓ. ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News