Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਅੱਜ ਫੇਰ ਹੋਵੇਗੀ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: CM ਮਾਨ ਅਗਲੀ ਕਿਸ਼ਤ ਕਰਨਗੇ ਜਾਰੀ

ਅਬੋਹਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਬੋਹਰ ਦੇ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨਗੇ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕਰਨਗੇ। ਇਹ ਸਮਾਗਮ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਇਸ ਯੋਜਨਾ ਤਹਿਤ ਪਹਿਲੀ ਕਿਸ਼ਤ 1 ਜੁਲਾਈ 2026 ਅਤੇ ਦੂਜੀ ਕਿਸ਼ਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੱਜ ਫੇਰ ਹੋਵੇਗੀ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: CM ਮਾਨ ਅਗਲੀ ਕਿਸ਼ਤ ਕਰਨਗੇ ਜਾਰੀ

ਅਬੋਹਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਬੋਹਰ ਦੇ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨਗੇ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕਰਨਗੇ। ਇਹ ਸਮਾਗਮ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਇਸ ਯੋਜਨਾ ਤਹਿਤ ਪਹਿਲੀ ਕਿਸ਼ਤ 1 ਜੁਲਾਈ 2026 ਅਤੇ ਦੂਜੀ ਕਿਸ਼ਤ 1 ਅਕਤੂਬਰ 2026 ਨੂੰ ਜਾਰੀ ਕੀਤੀ ਗਈ ਸੀ। ਹੁਣ ਮੁੱਖ ਮੰਤਰੀ ਵੱਲੋਂ ਅਗਲੀ ਕਿਸ਼ਤ ਜਾਰੀ ਕੀਤੀ ਜਾਵੇਗੀ।

ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਜ਼ਿਲ੍ਹੇ ਦੇ ਹਲਕਾ ਨਕੋਦਰ ਅਧੀਨ ਪੈਂਦੇ ਪਿੰਡ ਸਰੀਂਹ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਐਲਾਨ ਕੀਤਾ ਸੀ ਕਿ 1 ਨਵੰਬਰ ਨੂੰ ਔਰਤਾਂ ਦੇ ਮੋਬਾਈਲ ਫ਼ੋਨਾਂ ’ਤੇ ਇਕ ਵਾਰ ਫਿਰ ‘ਟੂੰ-ਟੂੰ’ ਦੇ ਸੁਨੇਹੇ ਗੂੰਜਣਗੇ, ਕਿਉਂਕਿ ਉਨ੍ਹਾਂ ਦੀ ਸਰਕਾਰ ਪਹਿਲੀ ਨਵੰਬਰ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਅਗਲੀ ਕਿਸ਼ਤ ਜਾਰੀ ਕਰਨ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News