ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਮਾਪਿਆਂ ਲਈ ਵਰਕਸ਼ਾਪਾਂ ਬਹੁਤ ਲਾਹੇਵੰਦ: ਹਰਭਜਨ ਸਿੰਘ ਈਟੀਓ
Latest News: ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਬੱਚਿਆਂ ਦੀ ਸ਼ਖਸੀਅਤ ਬਣਾਉਣ ਵਿੱਚ ਸਿਰਫ਼ ਸਕੂਲ ਹੀ ਨਹੀਂ, ਸਗੋਂ ਘਰ ਦਾ ਮਾਹੌਲ ਅਤੇ ਮਾਪਿਆਂ ਦੀ ਭੂਮਿਕਾ ਵੀ ਬਹੁਤ ਅਹਿਮ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦੀ ਪਹਿਲੀ ਅਧਿਆਪਕ ਮਾਂ ਨਹੀਂ ਹੁੰਦੀ, ਕਿਉਂਕਿ ਬੱਚਾ ਘਰ ਤੋਂ ਹੀ ਬਹੁਤ ਕੁਝ ਸਿੱਖਦਾ ਹੈ। ਇਸੇ ਸੋਚ ਦੇ ਤਹਿਤ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਅਧੀਨ ਸਾਰੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਲਈ ਵਿਸ਼ੇਸ਼ ਵਰਕਸ਼ਾਪਾਂ ਲਗਾਈਆਂ ਜਾ ਰਹੀਆਂ ਹਨ।
ਕੈਬਨਟ ਮੰਤਰੀ ਨੇ ਕਿਹਾ ਕਿ ਇਹਨਾਂ ਵਰਕਸ਼ਾਪਾਂ ਦੌਰਾਨ ਮਾਪਿਆਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਬੱਚਿਆਂ ਨੂੰ ਚੰਗਾ ਨਾਗਰਿਕ ਕਿਵੇਂ ਬਣਾਇਆ ਜਾਵੇ। ਕਈ ਵਾਰ ਅਣਜਾਣੇ ਵਿੱਚ ਮਾਪੇ ਬੱਚਿਆਂ ‘ਤੇ ਵੱਧ ਦਬਾਅ ਪਾ ਦਿੰਦੇ ਹਨ ਜਾਂ ਉਨ੍ਹਾਂ ਦੇ ਮਨ ਵਿੱਚ ਡਰ ਤੇ ਸਹਿਮ ਪੈਦਾ ਕਰ ਦਿੰਦੇ ਹਨ, ਜਿਸ ਕਾਰਨ ਬੱਚਿਆਂ ਦਾ ਸਰਬਪੱਖੀ ਵਿਕਾਸ ਪ੍ਰਭਾਵਿਤ ਹੁੰਦਾ ਹੈ।
ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਉਹ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਜੰਡਿਆਲਾ ਗੁਰੂ ਵਿਖੇ ਮਾਪਿਆਂ ਨਾਲ ਮੀਟਿੰਗ ਅਤੇ ਵਰਕਸ਼ਾਪ ਵਿੱਚ ਸ਼ਾਮਲ ਹੋਏ, ਜਿੱਥੇ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਆਉਣ ਵਾਲੀਆਂ ਪ੍ਰੀਖਿਆਵਾਂ ਦੌਰਾਨ ਬੱਚਿਆਂ ਨੂੰ ਤਣਾਅ-ਰਹਿਤ ਰੱਖਣ ਦੇ ਤਰੀਕੇ ਸਮਝਾਏ ਗਏ। ਉਨ੍ਹਾਂ ਕਿਹਾ ਕਿ ਇਹ ਵਰਕਸ਼ਾਪਾਂ ਭਵਿੱਖ ਵਿੱਚ ਬਹੁਤ ਸਕਾਰਾਤਮਕ ਨਤੀਜੇ ਦੇਣਗੀਆਂ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਬਿਹਤਰ ਅਤੇ ਮਿਆਰੀ ਸਿੱਖਿਆ ਮਿਲੇ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਚਾਰਦੀਵਾਰੀਆਂ, ਸਾਫ਼-ਸੁਥਰੇ ਵਾਸ਼ਰੂਮ, ਆਧੁਨਿਕ ਕਲਾਸਰੂਮ ਅਤੇ ਨਵੀਂ ਟੈਕਨੋਲੋਜੀ ਉਪਲਬਧ ਕਰਵਾਈ ਜਾ ਰਹੀ ਹੈ। ਕੈਬਨਟ ਮੰਤਰੀ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ, ਕਿਉਂਕਿ ਸਿੱਖਿਆ ਹੀ ਗਰੀਬੀ ਦੂਰ ਕਰਨ ਅਤੇ ਵਿਕਾਸ ਦਾ ਸਭ ਤੋਂ ਮਜ਼ਬੂਤ ਹਥਿਆਰ ਹੈ।
ਬਾਈਟ:— ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ
ਉੱਥੇ ਹੀ ਬੱਚੇ ਦੇ ਮਾਪਿਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਬਹੁਤ ਵਧੀਆ ਸਰਕਾਰ ਵੱਲੋਂ ਉਪਰਾਲਾ ਕੀਤਾ ਗਿਆ ਹੈ ਸਰਕਾਰੀ ਸਕੂਲਾਂ ਦੇ ਵਿੱਚ ਅੱਗੇ ਪ੍ਰਾਈਵੇਟ ਸਕੂਲਾਂ ਦੇ ਵਿੱਚ ਬੱਚਿਆਂ ਦੇ ਮਾਪਿਆਂ ਨੂੰ ਬੁਲਾ ਕੇ ਉਹਨਾਂ ਨਾਲ ਮੀਟਿੰਗ ਕੀਤੀ ਜਾਂਦੀ ਸੀ ਤੇ ਬੱਚੇ ਦੇ ਬਾਰੇ ਦੱਸਿਆ ਜਾਂਦਾ ਸੀ ਕਿ ਬੱਚਾ ਕਿਸ ਤਰ੍ਹਾਂ ਦੀ ਸਿੱਖਿਆ ਸਕੂਲ ਚੋਂ ਲੈ ਰਿਹਾ ਹੈ ਪਰ ਹੁਣ ਸਰਕਾਰ ਵੱਲੋਂ ਵੀ ਇਹ ਉਪਰਾਲੇ ਕੀਤੇ ਜਾ ਰਹੇ ਹਨ। ਤੇ ਬਹੁਤ ਹੀ ਵਧੀਆ ਉਪਰਾਲਾ ਹੈ ਅਸੀਂ ਇਸਦੀ ਸਲਾਗਾ ਕਰਦੇ ਹਾਂ।