ਪੰਜਾਬ ‘ਚ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ “ਪੰਜਾਬ ਰਾਜ ਮਾਨਸਿਕ ਸਿਹਤ ਨੀਤੀ” ਦੀ ਸ਼ੁਰੂਆਤ

World Mental Health Day: ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਪੰਜਾਬ ਦੇ ਹਰੇਕ ਵਿਅਕਤੀ ਦੀ ਸਰੀਰਕ, ਮਾਨਸਿਕ ਤੰਦਰੁਸਤੀ ਅਤੇ ਸਮਾਜਿਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। Punjab State Mental Health Policy: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਆਪਣੇ ਨਾਗਰਿਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ […]
Khushi
By : Updated On: 11 Oct 2025 09:53:AM
ਪੰਜਾਬ ‘ਚ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ “ਪੰਜਾਬ ਰਾਜ ਮਾਨਸਿਕ ਸਿਹਤ ਨੀਤੀ” ਦੀ ਸ਼ੁਰੂਆਤ

World Mental Health Day: ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਪੰਜਾਬ ਦੇ ਹਰੇਕ ਵਿਅਕਤੀ ਦੀ ਸਰੀਰਕ, ਮਾਨਸਿਕ ਤੰਦਰੁਸਤੀ ਅਤੇ ਸਮਾਜਿਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

Punjab State Mental Health Policy: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਆਪਣੇ ਨਾਗਰਿਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਥੇ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ “ਪੰਜਾਬ ਰਾਜ ਮਾਨਸਿਕ ਸਿਹਤ ਨੀਤੀ” ਦੀ ਸ਼ੁਰੂਆਤ ਕੀਤੀ। ਇਸ ਕ੍ਰਾਤੀਕਾਰੀ ਪਹਿਲ ਦਾ ਉਦੇਸ਼ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਅਤੇ ਸਾਰਿਆਂ ਲਈ ਮਿਆਰੀ ਮਾਨਸਿਕ ਸਿਹਤ ਦੇਖਭਾਲ ਤੱਕ ਪਹੁੰਚ ਨੂੰ ਯਕੀਨੀ ਬਣਾਉਣਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਸ਼ਵ ਮਾਨਸਿਕ ਸਿਹਤ ਦਿਵਸ ‘ਤੇ ਪੰਜਾਬ ਸਰਕਾਰ ਵੱਲੋਂ ਇਹ ਨੀਤੀ ਲਿਆਉਣ ਦਾ ਉਦੇਸ਼ ਹਰ ਇੱਕ ਲਈ ਮਾਨਸਿਕ ਤੰਦਰੁਸਤੀ ਦੇ ਅਧਿਕਾਰ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਪੰਜਾਬ ਦੇ ਹਰੇਕ ਵਿਅਕਤੀ ਦੀ ਸਰੀਰਕ, ਮਾਨਸਿਕ ਤੰਦਰੁਸਤੀ ਅਤੇ ਸਮਾਜਿਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

ਸਿਹਤ ਮੰਤਰੀ, ਜਿਨ੍ਹਾਂ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਵੀ ਮੌਜੂਦ ਸਨ, ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਾਡੇ ਸਮਾਜ ਲਈ ਵੱਡੀ ਤ੍ਰਾਸਦੀ ਹੈ ਕਿ ਅਕਸਰ ਮਾਨਸਿਕ ਤੌਰ ‘ਤੇ ਪ੍ਰਭਾਵਿਤ ਵਿਅਕਤੀ ਨੂੰ ਬਿਨਾਂ ਕੁਝ ਦੱਸੇ ਇਕੱਲਿਆਂ ਦੁੱਖ ਝੱਲਣ ਲਈ ਮਜਬੂਰ ਹੋਣਾ ਪੈਂਦਾ ਹੈ, ਜਿਸ ਨਾਲ ਹਾਲਾਤ ਹੋਰ ਵਿਗੜ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਅਸੀਂ ਮਾਨਸਿਕ ਸਿਹਤ ਸੇਵਾਵਾਂ ਨੂੰ ਆਪਣੇ ਮੁੱਢਲੇ ਸਿਹਤ ਸੰਭਾਲ ਢਾਂਚੇ ਵਿੱਚ ਏਕੀਕ੍ਰਿਤ ਕਰਕੇ ਇਹ ਯਕੀਨੀ ਬਣਾਉਣ ਲਈ ਸੁਹਿਰਦ ਹਾਂ ਕਿ ਮਦਦ ਮੰਗਣ ਵਾਲੇ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਸਹਾਇਤਾ ਅਤੇ ਮਿਆਰੀ ਇਲਾਜ ਮਿਲੇ।

ਔਰਤਾਂ ਨੂੰ ਅਕਸਰ ਵੱਖ-ਵੱਖ ਤਰੀਕੇ ਨਾਲ ਝੱਲਣਾ ਪੈਂਦਾ ਦਬਾਅ

ਡਾ. ਬਲਬੀਰ ਸਿੰਘ ਨੇ ਇਸ ਨੀਤੀ ਤਹਿਤ ਸਭ ਤੋਂ ਵੱਧ ਲੋੜ ਵਾਲੇ ਵਿਅਕਤੀਆਂ ਖਾਸ ਕਰਕੇ ਔਰਤਾਂ ਦੀ ਮਾਨਸਿਕ ਸਿਹਤ ਵੱਲ ਜਲਦ ਤੋਂ ਜਲਦ ਧਿਆਨ ਦੇਣ ਦੀ ਪਹੁੰਚ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਹਮਣੇ ਆਇਆ ਹੈ ਕਿ ਔਰਤਾਂ ਨੂੰ ਅਕਸਰ ਵੱਖ-ਵੱਖ ਤਰੀਕੇ ਨਾਲ ਸਮਾਜਿਕ ਅਤੇ ਘਰੇਲੂ ਦਬਾਅ ਝੱਲਣਾ ਪੈਂਦਾ ਹੈ, ਜੋ ਉਨ੍ਹਾਂ ਦੀ ਮਾਨਸਿਕ ਤੰਦਰੁਸਤੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦੀਆਂ ਹਨ। ਇਸ ਲਈ ਸਾਡੀ ਨੀਤੀ ਲਿੰਗ-ਸੰਵੇਦਨਸ਼ੀਲ ਪਹੁੰਚ ਨੂੰ ਲਾਜ਼ਮੀ ਕਰਦਿਆਂ ਇਹ ਯਕੀਨੀ ਬਣਾਉਂਦੀ ਹੈ ਕਿ ਔਰਤਾਂ ਨੂੰ ਸੁਰੱਖਿਅਤ, ਗੁਪਤ ਅਤੇ ਹਮਦਰਦ ਢੰਗ ਨਾਲ ਮਾਨਸਿਕ ਸਿਹਤ ਸੇਵਾਵਾਂ ਤੱਕ ਪਹੁੰਚ ਮਿਲੇ। ਉਨ੍ਹਾਂ ਕਿਹਾ ਕਿ ਔਰਤਾਂ ਦੀ ਮਾਨਸਿਕ ਤੰਦਰੁਸਤੀ ਨੂੰ ਤਰਜੀਹ ਦੇਣਾ ਸਿਰਫ਼ ਸਿਹਤ ਪੱਖੋਂ ਹੀ ਨਹੀਂ ਬਲਕਿ ਇੱਕ ਲਚਕੀਲਾ ਅਤੇ ਬਰਾਬਰੀ ਵਾਲਾ ਸਮਾਜ ਬਣਾਉਣ ਦੀ ਨੀਂਹ ਹੈ।

ਥੀਮ ‘ਸੇਵਾ ਤੱਕ ਪਹੁੰਚ: ਆਫ਼ਤਾਂ ਅਤੇ ਐਮਰਜੈਂਸੀ ਵਿੱਚ ਮਾਨਸਿਕ ਸਿਹਤ’

ਇਸ ਸਾਲ ਦੇ ਥੀਮ ‘ਸੇਵਾ ਤੱਕ ਪਹੁੰਚ: ਆਫ਼ਤਾਂ ਅਤੇ ਐਮਰਜੈਂਸੀ ਵਿੱਚ ਮਾਨਸਿਕ ਸਿਹਤ’ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੇ ਰਾਜ ਨੇ ਆਪ੍ਰੇਸ਼ਨ ਸਿੰਦੂਰ ਅਤੇ ਹਾਲ ਹੀ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਵਰਗੇ ਗੰਭੀਰ ਹੰਗਾਮੀ ਹਾਲਾਤਾਂ ਦਾ ਡਟ ਕੇ ਸਾਹਮਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਆਫ਼ਤਾਂ ਜੀਵਨ ਅਤੇ ਰੋਜ਼ੀ-ਰੋਟੀ ਦੇ ਵੱਡੇ ਨੁਕਸਾਨ ਰਾਹੀਂ ਡੂੰਘੇ ਮਾਨਸਿਕ ਜ਼ਖ਼ਮ ਦਿੰਦੀਆਂ ਹਨ, ਜਿਸ ਨਾਲ ਮਜ਼ਬੂਤ ਮਾਨਸਿਕ ਸਿਹਤ ਦੇਖਭਾਲ ਪ੍ਰਣਾਲੀ ਸਿਰਫ਼ ਇੱਕ ਸੇਵਾ ਨਹੀਂ, ਸਗੋਂ ਇੱਕ ਸੰਪੂਰਨ ਲੋੜ ਬਣ ਜਾਂਦੀ ਹੈ ਉਨ੍ਹਾਂ ਕਿਹਾ ਕਿ ਇਹ ਨੀਤੀ ਵਿਸ਼ੇਸ਼ ਤੌਰ ‘ਤੇ ਅਜਿਹੇ ਸੰਕਟਕਾਲੀ ਸਮਿਆਂ ਵਿੱਚ ਸੂਬੇ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤੀ ਗਈ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਮਾਨਸਿਕ ਸਿਹਤ ਨੀਤੀ ਸਮਾਨਤਾ, ਨਿਆਂ ਅਤੇ ਏਕੀਕ੍ਰਿਤ ਦੇਖਭਾਲ ਵਰਗੇ ਸਿਧਾਂਤਾਂ ‘ਤੇ ਅਧਾਰਤ ਹੈ, ਜੋ ਰਾਜ ਵਿੱਚ ਸਿਖਲਾਈ ਪ੍ਰਾਪਤ ਮਾਨਸਿਕ ਸਿਹਤ ਪੇਸ਼ੇਵਰਾਂ ਦੀ ਗਿਣਤੀ ਨੂੰ ਵਧਾ ਕੇ ਮਾਨਸਿਕ ਸਿਹਤ ਸੇਵਾਵਾਂ ਦੀ ਸਮਰੱਥਾ ਨੂੰ ਵਧਾਏਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਖੁਦਕੁਸ਼ੀ ਦੇ ਜੋਖਮ ਵਰਗੇ ਅਤੇ ਹੋਰ ਸਬੰਧਤ ਮਾਮਲਿਆਂ ਨੂੰ ਘਟਾਉਣਾ ਅਤੇ ਮਾਨਸਿਕ ਸਿਹਤ ਸਮੱਸਿਆਵਾਂ ਵਾਲੇ ਵਿਅਕਤੀਆਂ ਨੂੰ ਸਮਾਜ ਨਾਲ ਜੋੜ ਕੇ ਰੱਖਣਾ ਹੈ।

Read Latest News and Breaking News at Daily Post TV, Browse for more News

Ad
Ad