ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬੀਅਤ ਨੂੰ ਉਭਾਰੇਗੀ ਵਿਸ਼ਵ ਪੰਜਾਬੀ ਕਾਨਫਰੰਸ

World Punjabi Conference 2026; ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਸੰਭਾਵਨਾਵਾਂ ਨੂੰ ਅੰਤਰਰਾਸ਼ਟਰੀ ਪ੍ਰਸੰਗ ਵਿੱਚ ਉਭਾਰਨ ਦੇ ਉਦੇਸ਼ ਨਾਲ ਤਿੰਨ-ਰੋਜ਼ਾ ਪਹਿਲੀ “ਵਿਸ਼ਵ ਪੰਜਾਬੀ ਕਾਨਫਰੰਸ” ਦਾ ਆਯੋਜਨ 20 ਤੋਂ 22 ਫ਼ਰਵਰੀ 2026 ਤੱਕ ਕੀਤਾ ਜਾ ਰਿਹਾ ਹੈ। ਕਾਨਫਰੰਸ ਦਾ ਮੁੱਖ ਵਿਸ਼ਾ “ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਵਰਤਮਾਨ ਵਿੱਚ ਅੰਤਰਰਾਸ਼ਟਰੀ ਇੰਟਰਫੇਸ ਦੀ […]
Jaspreet Singh
By : Updated On: 17 Feb 2026 14:25:PM
ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬੀਅਤ ਨੂੰ ਉਭਾਰੇਗੀ ਵਿਸ਼ਵ ਪੰਜਾਬੀ ਕਾਨਫਰੰਸ

World Punjabi Conference 2026; ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਸੰਭਾਵਨਾਵਾਂ ਨੂੰ ਅੰਤਰਰਾਸ਼ਟਰੀ ਪ੍ਰਸੰਗ ਵਿੱਚ ਉਭਾਰਨ ਦੇ ਉਦੇਸ਼ ਨਾਲ ਤਿੰਨ-ਰੋਜ਼ਾ ਪਹਿਲੀ “ਵਿਸ਼ਵ ਪੰਜਾਬੀ ਕਾਨਫਰੰਸ” ਦਾ ਆਯੋਜਨ 20 ਤੋਂ 22 ਫ਼ਰਵਰੀ 2026 ਤੱਕ ਕੀਤਾ ਜਾ ਰਿਹਾ ਹੈ। ਕਾਨਫਰੰਸ ਦਾ ਮੁੱਖ ਵਿਸ਼ਾ “ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਵਰਤਮਾਨ ਵਿੱਚ ਅੰਤਰਰਾਸ਼ਟਰੀ ਇੰਟਰਫੇਸ ਦੀ ਭੂਮਿਕਾ” ਰੱਖਿਆ ਗਿਆ ਹੈ। ਕਾਨਫਰੰਸ ਦੇ ਕੋਆਰਡੀਨੇਟਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਉਦਘਾਟਨ ਸਮਾਰੋਹ 20 ਫ਼ਰਵਰੀ ਨੂੰ ਦੁਪਹਿਰ 2:30 ਵਜੇ ਯੂਨੀਵਰਸਿਟੀ ਦੇ ਕਨਵੈਨਸ਼ਨ ਸੈਂਟਰ, ਗੁਰੂ ਨਾਨਕ ਭਵਨ ਵਿੱਚ ਹੋਵੇਗਾ। ਸਮਾਰੋਹ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਕਰਨਗੇ, ਜਦਕਿ ਮੁੱਖ ਮਹਿਮਾਨ ਹਰਚਰਨ ਸਿੰਘ (ਸਾਬਕਾ ਮੁੱਖ ਸਕੱਤਰ, ਪੰਜਾਬ) ਹੋਣਗੇ। ਇਸ ਮੌਕੇ ਤਰਸੇਮ ਸਿੰਘ (ਸਾਬਕਾ ਮੈਂਬਰ ਪਾਰਲੀਮੈਂਟ) ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਕਾਨਫਰੰਸ ਦੌਰਾਨ ਵਿਦੇਸ਼ਾਂ ਤੋਂ ਆਏ ਵਿਦਵਾਨ, ਲੇਖਕ, ਖੋਜਕਰਤਾ ਅਤੇ ਸਮਾਜਿਕ ਚਿੰਤਕ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ‘ਤੇ ਵਿਚਾਰ-ਵਟਾਂਦਰਾ ਕਰਨਗੇ। ਇਸਦੇ ਨਾਲ ਹੀ ਪੰਜਾਬੀ ਕਵੀ ਦਰਬਾਰ ਦਾ ਆਯੋਜਨ ਵੀ ਕੀਤਾ ਜਾਵੇਗਾ। ਤਿੰਨਾਂ ਦਿਨਾਂ ਵਿੱਚ ਕਈ ਨਾਮਵਰ ਸ਼ਖ਼ਸੀਅਤਾਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ। ਉਪ ਕੁਲਪਤੀ ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਜੋ ਵੀ ਵਿਅਕਤੀ ਯੂਨੀਵਰਸਿਟੀ ਅਤੇ ਪੰਜਾਬੀ ਭਾਸ਼ਾ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ, ਯੂਨੀਵਰਸਿਟੀ ਉਸਦਾ ਖੁੱਲ੍ਹੇ ਦਿਲ ਨਾਲ ਸਵਾਗਤ ਕਰੇਗੀ। ਉਨ੍ਹਾਂ ਦੱਸਿਆ ਕਿ ਅੱਜ ਦੀ ਨੌਜਵਾਨ ਪੀੜ੍ਹੀ ਵੱਡੀ ਗਿਣਤੀ ਵਿੱਚ ਪੰਜਾਬੀ ਨਾਲ ਜੁੜ ਰਹੀ ਹੈ ਅਤੇ AI ਦੀ ਮਦਦ ਨਾਲ ਗੈਰ ਪੰਜਾਬੀਆਂ ਲਈ ਵੀ ਪੰਜਾਬੀ ਸਿੱਖਣ ਦਾ ਨਵਾਂ ਕੋਰਸ ਤਿਆਰ ਕੀਤਾ ਗਿਆ ਹੈ, ਜੋ ਭਵਿੱਖ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ।

Read Latest News and Breaking News at Daily Post TV, Browse for more News

Ad
Ad