Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

ਕੁਸ਼ਤੀ ਫੈਡਰੇਸ਼ਨ ਨੇ Vinesh Phogat ਨੂੰ ਖੇਡਣ ਤੋਂ ਰੋਕਿਆ

Vinesh Phogat News: ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊ ਐੱਫ ਆਈ) ਨੇ ਪਹਿਲਵਾਨ ਵਿਨੇਸ਼ ਫੋਗਾਟ ਦੇ ਨੈਸ਼ਨਲ ਓਪਨ ਰੈਂਕਿੰਗ ਟੂਰਨਾਮੈਂਟ ਵਿੱਚ ਖੇਡਣ ’ਤੇ ਰੋਕ ਲਾ ਦਿੱਤੀ ਹੈ। ਫੈਡਰੇਸ਼ਨ ਨੇ ਇਹ ਕਾਰਵਾਈ ਵਿਨੇਸ਼ ਵੱਲੋਂ ਅਨੁਸ਼ਾਸਨੀ ਨਿਯਮਾਂ ਦੀ ਕਥਿਤ ਉਲੰਘਣਾ ਅਤੇ ਕਾਰਨ ਦੱਸੋ ਨੋਟਿਸ ਦਾ ਤਸੱਲੀਬਖ਼ਸ਼ ਜਵਾਬ ਨਾ ਦੇਣ ਦਾ ਹਵਾਲਾ ਦਿੰਦਿਆਂ ਕੀਤੀ ਹੈ। ਫੈਡਰੇਸ਼ਨ ਦਾ ਕਹਿਣਾ ਹੈ ਕਿ […]
Nishant Malyan
By : Updated On: 12 May 2026 10:40:AM
ਕੁਸ਼ਤੀ ਫੈਡਰੇਸ਼ਨ ਨੇ Vinesh Phogat ਨੂੰ ਖੇਡਣ ਤੋਂ ਰੋਕਿਆ

Vinesh Phogat News: ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊ ਐੱਫ ਆਈ) ਨੇ ਪਹਿਲਵਾਨ ਵਿਨੇਸ਼ ਫੋਗਾਟ ਦੇ ਨੈਸ਼ਨਲ ਓਪਨ ਰੈਂਕਿੰਗ ਟੂਰਨਾਮੈਂਟ ਵਿੱਚ ਖੇਡਣ ’ਤੇ ਰੋਕ ਲਾ ਦਿੱਤੀ ਹੈ। ਫੈਡਰੇਸ਼ਨ ਨੇ ਇਹ ਕਾਰਵਾਈ ਵਿਨੇਸ਼ ਵੱਲੋਂ ਅਨੁਸ਼ਾਸਨੀ ਨਿਯਮਾਂ ਦੀ ਕਥਿਤ ਉਲੰਘਣਾ ਅਤੇ ਕਾਰਨ ਦੱਸੋ ਨੋਟਿਸ ਦਾ ਤਸੱਲੀਬਖ਼ਸ਼ ਜਵਾਬ ਨਾ ਦੇਣ ਦਾ ਹਵਾਲਾ ਦਿੰਦਿਆਂ ਕੀਤੀ ਹੈ। ਫੈਡਰੇਸ਼ਨ ਦਾ ਕਹਿਣਾ ਹੈ ਕਿ ਜਦੋਂ ਤੱਕ ਅਨੁਸ਼ਾਸਨੀ ਪੈਨਲ ਦੀ ਜਾਂਚ ਮੁਕੰਮਲ ਨਹੀਂ ਹੁੰਦੀ, ਉਦੋਂ ਤੱਕ ਉਸ ਨੂੰ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਇਸ਼ਤਿਹਾਰ

ਵਿਨੇਸ਼ ਫੋਗਾਟ ਨੇ ਫੈਡਰੇਸ਼ਨ ਦੇ ਇਸ ਫ਼ੈਸਲੇ ਨੂੰ ਸੋਚੀ-ਸਮਝੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਸ ਦਾ ਕਹਿਣਾ ਹੈ ਕਿ ਉਸ ਨੂੰ ਕੁਸ਼ਤੀ ਤੋਂ ਦੂਰ ਰੱਖਣ ਅਤੇ ਸੰਨਿਆਸ ਲੈਣ ਲਈ ਮਜਬੂਰ ਕਰਨ ਵਾਸਤੇ ਇਹ ਅੜਿੱਕੇ ਡਾਹੇ ਜਾ ਰਹੇ ਹਨ। ਵਿਨੇਸ਼ ਮੁਤਾਬਕ ਉਸ ਨੇ ਕਿਸੇ ਵੀ ਡੋਪਿੰਗ ਨਿਯਮ ਦੀ ਉਲੰਘਣਾ ਨਹੀਂ ਕੀਤੀ ਅਤੇ ਉਹ ਪੂਰੀ ਤਰ੍ਹਾਂ ਖੇਡਣ ਦੇ ਯੋਗ ਹੈ। ਉਸ ਨੇ ਦੋਸ਼ ਲਾਇਆ ਕਿ ਫੈਡਰੇਸ਼ਨ ਨੇ ਜਾਣਬੁੱਝ ਕੇ ਟੂਰਨਾਮੈਂਟ ਤੋਂ ਐਨ ਪਹਿਲਾਂ ਨੋਟਿਸ ਭੇਜਿਆ ਤਾਂ ਜੋ ਉਹ ਕਾਨੂੰਨੀ ਮਦਦ ਨਾ ਲੈ ਸਕੇ।

ਗੋਂਡਾ ਵਿੱਚ ਹੋਣ ਵਾਲੇ ਇਸ ਟੂਰਨਾਮੈਂਟ ਲਈ ਜਦੋਂ ਵਿਨੇਸ਼ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਉਣ ਪਹੁੰਚੀ ਤਾਂ ਫੈਡਰੇਸ਼ਨ ਨੇ ਉਨ੍ਹਾਂ ਨੂੰ ਸਵੀਕਾਰ ਨਹੀਂ ਕੀਤਾ। ਫੈਡਰੇਸ਼ਨ ਦੇ ਪ੍ਰਧਾਨ ਸੰਜੈ ਸਿੰਘ ਨੇ ਕਿਹਾ ਕਿ ਵਿਨੇਸ਼ ਨੇ ਪਿਛਲੇ ਸਮੇਂ ਦੌਰਾਨ ਦੋ ਭਾਰ ਵਰਗਾਂ ਵਿੱਚ ਹਿੱਸਾ ਲੈਣ ਸਮੇਤ ਹੋਰ ਨਿਯਮਾਂ ਬਾਰੇ ਸਪੱਸ਼ਟੀਕਰਨ ਨਹੀਂ ਦਿੱਤਾ। ਦੂਜੇ ਪਾਸੇ, ਵਿਨੇਸ਼ ਨੇ ਸਪੱਸ਼ਟ ਕੀਤਾ ਕਿ ਉਸ ਨੇ ਦਸੰਬਰ ਵਿੱਚ ਹੀ ਵਾਪਸੀ ਬਾਰੇ ਸੂਚਿਤ ਕਰ ਦਿੱਤਾ ਸੀ, ਫਿਰ ਫੈਡਰੇਸ਼ਨ ਨੇ ਐਨ ਮੌਕੇ ’ਤੇ ਨੋਟਿਸ ਕਿਉਂ ਜਾਰੀ ਕੀਤਾ। ਉਸ ਨੇ ਫੈਡਰੇਸ਼ਨ ਅਧਿਕਾਰੀਆਂ ਦੀ ਭਾਸ਼ਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਦੇਸ਼ ਲਈ ਖੇਡਣ ਦੇ ਬਾਵਜੂਦ ਉਸ ਨੂੰ ਟੁਕੜੇ ਟੁਕੜੇ ਗੈਂਗ ਜਾਂ ਅਤਿਵਾਦੀ ਕਿਹਾ ਜਾ ਰਿਹਾ ਹੈ। ਇਸ ਦੌਰਾਨ ਉਸ ਨੂੰ ਅਭਿਆਸ ਲਈ ਵੀ ਕੋਈ ਥਾਂ ਨਹੀਂ ਦਿੱਤੀ ਗਈ।

Read Latest News and Breaking News at Daily Post TV, Browse for more News

Ad
Ad

Punjab District News