ਪੰਜਾਬ ਵਿੱਚ ਅੱਜ ਮੀਂਹ ਦਾ ਯੈਲੋ ਅਲਰਟ, ਆਉਣ ਵਾਲੇ ਦਿਨਾਂ ‘ਚ ਵੀ ਬਾਰਿਸ਼ ਦੇ ਆਸਾਰ
Yellow alert for rain: ਚੰਡੀਗੜ੍ਹ : ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ ਪੰਜਾਬ ਦੇ ਕਈ ਇਲਾਕਿਆਂ ਵਿੱਚ 4 ਅਗਸਤ ਨੂੰ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ […]
ਲੇਖਕ :
DailyPostTV Artist
ਪ੍ਰਕਾਸ਼ਿਤ: | ਅੱਪਡੇਟ:
Yellow alert for rain: ਚੰਡੀਗੜ੍ਹ : ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ ਪੰਜਾਬ ਦੇ ਕਈ ਇਲਾਕਿਆਂ ਵਿੱਚ 4 ਅਗਸਤ ਨੂੰ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਪਾਣੀ ਭਰੇ ਇਲਾਕਿਆਂ ਤੋਂ ਦੂਰ ਰਹਿਣ ਅਤੇ ਬਿਜਲੀ ਚਮਕਣ ਜਾਂ ਡਿੱਗਣ ਵੇਲੇ ਖੁੱਲ੍ਹੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।
ਵਿਭਾਗ ਮੁਤਾਬਕ 5 ਅਤੇ 6 ਅਗਸਤ ਨੂੰ ਵੀ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਜ-ਤੂਫ਼ਾਨ ਨਾਲ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਹਾਲਾਂਕਿ, ਇਸ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ ਘੱਟ ਦੱਸੀ ਗਈ ਹੈ।
ਮੌਸਮ ਵਿੱਚ ਆਉਣ ਵਾਲੇ ਇਸ ਬਦਲਾਅ ਨਾਲ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।