Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਪੰਜਾਬ ਤੇ ਚੰਡੀਗੜ੍ਹ ’ਚ ਗਰਮੀ ਲਈ ਯੈਲੋ ਅਲਰਟ ਜਾਰੀ

Weather Update: ਪੰਜਾਬ ਅਤੇ ਚੰਡੀਗੜ੍ਹ ਵਿਚ ਤੇਜ਼ ਗਰਮੀ ਪੈ ਰਹੀ ਹੈ। ਇਸ ਸੀਜ਼ਨ ਵਿਚ ਪਹਿਲੀ ਵਾਰ ਤਾਪਮਾਨ 45.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਫਰੀਦਕੋਟ ਸਭ ਤੋਂ ਗਰਮ ਰਿਹਾ। ਸੂਬੇ ਦਾ ਤਾਪਮਾਨ ਆਮ ਨਾਲੋਂ 4.9 ਡਿਗਰੀ ਵੱਧ ਰਿਹਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਅੱਜ ਗਰਮੀ ਦੀ ਲਹਿਰ ਅਤੇ ਗਰਮ ਰਾਤ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਤੇ ਚੰਡੀਗੜ੍ਹ ’ਚ ਗਰਮੀ ਲਈ ਯੈਲੋ ਅਲਰਟ ਜਾਰੀ
Heat

Weather Update: ਪੰਜਾਬ ਅਤੇ ਚੰਡੀਗੜ੍ਹ ਵਿਚ ਤੇਜ਼ ਗਰਮੀ ਪੈ ਰਹੀ ਹੈ। ਇਸ ਸੀਜ਼ਨ ਵਿਚ ਪਹਿਲੀ ਵਾਰ ਤਾਪਮਾਨ 45.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਫਰੀਦਕੋਟ ਸਭ ਤੋਂ ਗਰਮ ਰਿਹਾ। ਸੂਬੇ ਦਾ ਤਾਪਮਾਨ ਆਮ ਨਾਲੋਂ 4.9 ਡਿਗਰੀ ਵੱਧ ਰਿਹਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਅੱਜ ਗਰਮੀ ਦੀ ਲਹਿਰ ਅਤੇ ਗਰਮ ਰਾਤ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 27 ਅਪ੍ਰੈਲ ਤੋਂ 30 ਅਪ੍ਰੈਲ ਤੱਕ ਗਰਮੀ ਦੀ ਲਹਿਰ, ਗਰਮ ਰਾਤ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ ਵਿਚ ਦੋ ਦਿਨਾਂ ਲਈ ਗਰਮੀ ਦੀ ਲਹਿਰ ਲਈ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਹਵਾ ਦੀ ਗਤੀ 40-50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੀਆਂ ਬਾਹਰੀ ਗਤੀਵਿਧੀਆਂ ਨੂੰ ਸੀਮਤ ਕਰਨ ਅਤੇ ਆਪਣੇ ਭੋਜਨ ਅਤੇ ਸਿਹਤ ਦਾ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਅੱਜ ਸੂਬੇ ਵਿਚ ਮੌਸਮ ਖੁਸ਼ਕ ਰਹੇਗਾ।

12 ਜ਼ਿਲ੍ਹਿਆਂ ਲਈ ਗਰਮੀ ਦੀ ਲਹਿਰ ਦੇ ਅਲਰਟ ਅਤੇ 7 ਜ਼ਿਲ੍ਹਿਆਂ ਲਈ ਗਰਮ ਰਾਤ ਦੇ ਅਲਰਟ ਜਾਰੀ ਕੀਤੇ ਗਏ ਹਨ। ਇਸ ਦੌਰਾਨ ਮੋਗਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਰਨਾਲਾ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਤਰਨਤਾਰਨ ਅਤੇ ਅੰਮ੍ਰਿਤਸਰ ਵਿਚ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਰਨਾਲਾ ਅਤੇ ਲੁਧਿਆਣਾ ਵਿਚ ਰਾਤਾਂ ਗਰਮ ਰਹਿਣਗੀਆਂ।

Read Latest News and Breaking News at Daily Post TV, Browse for more News

Ad
Ad

Punjab District News