Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ ,ਪ੍ਰੇਮਿਕਾ ਨੇ ਕੀਤਾ ਸੀ ਵਿਆਹ ਤੋਂ ਇੰਨਕਾਰ

Amritsar News: ਅੰਮ੍ਰਿਤਸਰ ਦੇ ਵੇਰਕਾ ‘ਚ ਇੱਕ 25 ਸਾਲਾ ਨੌਜਵਾਨ ਰਮਨਵੀਰ ਸਿੰਘ ਨੇ ਇੱਕ ਕੁੜੀ ਵੱਲੋਂ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ ‘ਤੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਮੁੰਡਾ ਇੱਕ ਕੁੜੀ ਨਾਲ ਪਿਆਰ ਕਰਦਾ ਸੀ। ਦੋਵੇਂ ਘੁੰਮਦੇ ਰਹਿੰਦੇ ਸਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਮੁਤਾਬਕ ਜਦੋਂ ਮੁੰਡੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ ,ਪ੍ਰੇਮਿਕਾ ਨੇ ਕੀਤਾ ਸੀ ਵਿਆਹ ਤੋਂ ਇੰਨਕਾਰ
Die

Amritsar News: ਅੰਮ੍ਰਿਤਸਰ ਦੇ ਵੇਰਕਾ ‘ਚ ਇੱਕ 25 ਸਾਲਾ ਨੌਜਵਾਨ ਰਮਨਵੀਰ ਸਿੰਘ ਨੇ ਇੱਕ ਕੁੜੀ ਵੱਲੋਂ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ ‘ਤੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਮੁੰਡਾ ਇੱਕ ਕੁੜੀ ਨਾਲ ਪਿਆਰ ਕਰਦਾ ਸੀ। ਦੋਵੇਂ ਘੁੰਮਦੇ ਰਹਿੰਦੇ ਸਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਜਾਣਕਾਰੀ ਮੁਤਾਬਕ ਜਦੋਂ ਮੁੰਡੇ ਦੇ ਘਰਵਾਲਿਆਂ ਨੇ ਕੁੜੀ ਦੇ ਪਰਿਵਾਰ ਨਾਲ ਵਿਆਹ ਦੀ ਗੱਲ ਕੀਤੀ ਤਾਂ ਕੁੜੀ ਨੇ ਸਪੱਸ਼ਟ ਕਹਿ ਦਿੱਤਾ ਕਿ ਉਹ ਵਿਦੇਸ਼ ਜਾ ਰਹੀ ਹੈ ਅਤੇ ਹੁਣ ਉਹ ਮੁੰਡੇ ਨਾਲ ਵਿਆਹ ਨਹੀਂ ਕਰ ਸਕਦੀ। ਇਹ ਗੱਲ ਸੁਣ ਕੇ ਮੁੰਡਾ ਬੁਰੇ ਤੌਰ ‘ਤੇ ਸਦਮੇ ‘ਚ ਆ ਗਿਆ ਅਤੇ ਉਸ ਨੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਮੌਕੇ ‘ਤੇ ਹੀ ਪਰਿਵਾਰ ਵਿੱਚ ਹੜਕੰਪ ਮਚ ਗਿਆ।

ਪਰਿਵਾਰ ਦਾ ਕਹਿਣਾ ਹੈ ਕਿ ਚਾਰ ਸਾਲਾਂ ਤੋਂ ਦੋਵੇਂ ਇਕੱਠੇ ਰਹਿ ਰਹੇ ਸਨ, ਇਕੱਠੇ ਘੁੰਮਦੇ ਰਹਿੰਦੇ ਸਨ ਅਤੇ ਹਾਲ ਹੀ ‘ਚ ਮੁੰਡੇ ਨੇ ਉਸ ਕੁੜੀ ਦਾ ਜਨਮ ਦਿਨ ਵੀ ਮਨਾਇਆ ਸੀ। ਮ੍ਰਿਤਕ ਦੇ ਭਰਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਿਹਾ ਅਤੇ ਆਰੋਪੀਆਂ ‘ਤੇ ਕਾਰਵਾਈ ਦੀ ਮੰਗ ਕੀਤੀ।

ਪਰਿਵਾਰ ਦਾ ਕਹਿਣਾ ਹੈ ਕਿ ਕੁੜੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕੁੜੀ ਅਤੇ ਮੁੰਡੇ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਜਨਾਲਾ ਦੇ ਪਿੰਡ ਗੱਗੋਮਾਹਲ ਵਿਖੇ ਇੱਕ ਨੌਜਵਾਨ ਸੁਰਜੀਤ ਸਿੰਘ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਸੀ। ਜਿੱਥੇ ਪ੍ਰੇਮੀ ਵੱਲੋਂ ਆਪਣੀ ਪ੍ਰੇਮਿਕਾ ਨੂੰ ਪੀਜ਼ਾ ਖਵਾਉਣਾ ਦਾ ਪ੍ਰੋਗਰਾਮ ਬਣਾਉਣਾ ਮਹਿੰਗਾ ਪੈ ਗਿਆ ਹੈ। ਲੜਕੀ ਦੇ ਭਰਾਵਾਂ ਨੇ ਨੌਜਵਾਨ ਦੀ ਕੁੱਟਮਾਰ ਕੀਤੀ ਹੈ। ਜਿਸ ਤੋਂ ਬਾਅਦ ਨੌਜਵਾਨ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ । ਨੌਜਵਾਨ ਦੇ ਕਾਫ਼ੀ ਗੰਭੀਰ ਸੱਟਾਂ ਲੱਗੀਆ ਸਨ।

Read Latest News and Breaking News at Daily Post TV, Browse for more News

Ad
Ad

Punjab District News