Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ

Young man kills mother of his sister’s lover: ਮੋਹਾਲੀ: ਮੋਹਾਲੀ ਦੇ ਕੁਰਾਲੀ ਵਿੱਚ ਭੈਣ ਦੀ ਲਵ ਮੈਰਿਜ ਦਾ ਵਿਰੋਧ ਕਰ ਰਹੇ ਇੱਕ ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੇ ਘਰ ਵਿੱਚ ਦਾਖਲ ਹੋ ਕੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਨੌਜਵਾਨ ਦੀ ਮਾਂ ਦੀ ਮੌਤ ਹੋ ਗਈ, ਜਦਕਿ ਉਸ ਨੂੰ ਬਚਾਉਣ ਆਏ ਪਿਤਾ ਗੰਭੀਰ […]
By : Updated On: 30 Aug 2026 08:30:AM
ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ

Young man kills mother of his sister’s lover: ਮੋਹਾਲੀ: ਮੋਹਾਲੀ ਦੇ ਕੁਰਾਲੀ ਵਿੱਚ ਭੈਣ ਦੀ ਲਵ ਮੈਰਿਜ ਦਾ ਵਿਰੋਧ ਕਰ ਰਹੇ ਇੱਕ ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੇ ਘਰ ਵਿੱਚ ਦਾਖਲ ਹੋ ਕੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਨੌਜਵਾਨ ਦੀ ਮਾਂ ਦੀ ਮੌਤ ਹੋ ਗਈ, ਜਦਕਿ ਉਸ ਨੂੰ ਬਚਾਉਣ ਆਏ ਪਿਤਾ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਵਾਰਦਾਤ 28 ਅਗਸਤ ਨੂੰ ਦੁਪਹਿਰ ਕਰੀਬ 12:30 ਵਜੇ ਕੁਰਾਲੀ ਦੇ ਵਾਰਡ ਨੰਬਰ-13 ਸਥਿਤ ਬਡਾਲੀ ਰੋਡ ’ਤੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਅਚਾਨਕ ਚਾਕੂ ਲੈ ਕੇ ਘਰ ਵਿੱਚ ਦਾਖਲ ਹੋਇਆ ਅਤੇ 45 ਸਾਲਾ ਸਰੋਜ ਦੇਵੀ ’ਤੇ ਹਮਲਾ ਕਰ ਦਿੱਤਾ। ਚਾਕੂ ਦੇ ਕਈ ਵਾਰ ਲੱਗਣ ਕਾਰਨ ਸਰੋਜ ਦੇਵੀ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ਼ਤਿਹਾਰ

ਪਤਨੀ ਨੂੰ ਬਚਾਉਣ ਆਏ ਪਤੀ ’ਤੇ ਵੀ ਹਮਲਾ
ਪਤਨੀ ਨੂੰ ਬਚਾਉਣ ਲਈ ਅੱਗੇ ਆਏ ਓਮ ਨਾਥ ਰਾਏ ਦੇ ਪੇਟ ਵਿੱਚ ਵੀ ਚਾਕੂ ਲੱਗ ਗਿਆ। ਉਹ ਹਮਲੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਮੋਹਾਲੀ ਦੇ ਸਿਵਲ ਹਸਪਤਾਲ ਫੇਜ਼-6 ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ।

ਕੁਝ ਘੰਟਿਆਂ ਵਿੱਚ ਮੁਲਜ਼ਮ ਗ੍ਰਿਫ਼ਤਾਰ
ਪੁਲਿਸ ਨੇ ਕਾਰਵਾਈ ਕਰਦਿਆਂ ਕਰੀਬ 4 ਘੰਟਿਆਂ ਦੇ ਅੰਦਰ ਮੁਲਜ਼ਮ ਸੋਨੂ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਵਾਰਦਾਤ ਦੇ ਪਿੱਛੇ ਮੁਲਜ਼ਮ ਵੱਲੋਂ ਆਪਣੀ ਭੈਣ ਦੀ ਲਵ ਮੈਰਿਜ ਦਾ ਵਿਰੋਧ ਕਰਨਾ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲੇ ਨਾਲ ਜੁੜੇ ਹੋਰ ਸਬੂਤ ਵੀ ਇਕੱਠੇ ਕੀਤੇ ਜਾ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News