Punjab News: ਤਰਨਤਾਰਨ ਨੇੜੇ ਪਿੰਡ ਰਸੂਲਪੁਰ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਘਰ ‘ਚ ਵੜ ਇਕ ਨੌਜਵਾਨ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ। ਮੌਕੇ ‘ਤੇ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਪੋਸਟਮਾਰਟ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਕਤਲ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਪਰਿਵਾਰ ਦੇ ਬਿਆਨਾਂ ਨੂੰ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮ੍ਰਿਤਕ ਦਾ ਨਾਂਅ ਅਜੇ ਦੱਸਿਆ ਜਾ ਰਿਹਾ ਹੈ। ਜੋ ਪਰਿਵਾਰ ਸਮੇਤ ਪਿੰਡ ‘ਚ ਕਿਰਾਏ ਦੇ ਮਕਾਨ ‘ਤੇ ਰਹਿ ਰਿਹਾ ਸੀ ਅਤੇ ਇਸ ਦਾ ਕਰੀਬ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ। ਜੋ ਮਿਹਨਤ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ।

ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਦਾਣਾ ਮੰਡੀ ਦਾ ਕੀਤਾ ਦੌਰਾ, ਪ੍ਰਧਾਨ ਮੰਤਰੀ ਨੂੰ ਕੀਤੀ ਖਾਸ ਅਪੀਲ
Amritsar: ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਹੀ ਦੇਸ਼ ਦਾ ਪੇਟ ਭਰਿਆ ਹੈ, ਪਰੰਤੂ ਅੱਜ ਉਹ ਖੁਦ ਭੁੱਖਾ ਹੈ, ਇਸ ਸੰਕਟ ਦੀ ਘੜੀ ਵਿਚ ਕੇਂਦਰ ਨੂੰ ਇਨਾਂ ਦੀ ਬਾਂਹ ਫੜਣੀ ਚਾਹੀਦੀ ਸੀ। Ajnala Grain Market: ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਉਥੇ...