Banner

ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਦੋਸਤ ਹੀ ਨਿਕਲਿਆ ਸਾਜ਼ਿਸ਼ ਦਾ ਹਿੱਸਾ

Jalandhar Murder Case; ਜਲੰਧਰ ਵਿੱਚ ਦਿਨ ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਆਪਣੇ ਦੋਸਤ ਦੇ ਘਰ ਮਿਲਣ ਗਿਆ ਹੋਇਆ ਸੀ। ਇਸ ਦੌਰਾਨ ਬਾਈਕ ‘ਤੇ ਸਵਾਰ ਤਿੰਨ ਨੌਜ ਵਾਨ ਉੱਥੇ ਪਹੁੰਚੇ ਅਤੇ ਸਿੱਧੇ ਘਰ ਅੰਦਰ ਦਾਖਲ ਹੋ ਗਏ। ਘਰ ਦੇ ਅੰਦਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ, ਜਿਸ ਤੋਂ […]
Jaspreet Singh
By : Updated On: 06 Jul 2026 19:17:PM
ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਦੋਸਤ ਹੀ ਨਿਕਲਿਆ ਸਾਜ਼ਿਸ਼ ਦਾ ਹਿੱਸਾ

Jalandhar Murder Case; ਜਲੰਧਰ ਵਿੱਚ ਦਿਨ ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਆਪਣੇ ਦੋਸਤ ਦੇ ਘਰ ਮਿਲਣ ਗਿਆ ਹੋਇਆ ਸੀ। ਇਸ ਦੌਰਾਨ ਬਾਈਕ ‘ਤੇ ਸਵਾਰ ਤਿੰਨ ਨੌਜ ਵਾਨ ਉੱਥੇ ਪਹੁੰਚੇ ਅਤੇ ਸਿੱਧੇ ਘਰ ਅੰਦਰ ਦਾਖਲ ਹੋ ਗਏ। ਘਰ ਦੇ ਅੰਦਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ, ਜਿਸ ਤੋਂ ਬਾਅਦ ਮੁਲਜ਼ਮਾਂ ਨੇ ਪਿਸਤੌਲ ਕੱਢ ਕੇ ਤਾਬੜਤੋੜ ਗੋਲੀਬਾਰੀ ਕਰ ਦਿੱਤੀ।

ਹਮਲਾਵਰਾਂ ਨੇ ਕਰੀਬ 7 ਤੋਂ 8 ਰਾਊਂਡ ਫਾਇਰ ਕੀਤੇ, ਜਿਨ੍ਹਾਂ ਵਿੱਚੋਂ 4 ਗੋਲੀਆਂ ਨੌਜਵਾਨ ਨੂੰ ਲੱਗੀਆਂ। ਗੰਭੀਰ ਜ਼ਖ਼ਮੀ ਹੋਣ ਕਾਰਨ ਉਹ ਮੌਕੇ ‘ਤੇ ਹੀ ਡਿੱਗ ਪਿਆ ਅਤੇ ਕੁਝ ਸਮੇਂ ਤੱਕ ਤੜਫ਼ਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਉਰਫ਼ ਬਾਜਾ (28) ਵਜੋਂ ਹੋਈ ਹੈ।

ਦੋਸਤ ਨੂੰ ਮਿਲਣ ਗਿਆ ਸੀ ਮ੍ਰਿਤਕ

ਇਹ ਘਟਨਾ ਆਦਮਪੁਰ ਇਲਾਕੇ ਦੇ ਪਿੰਡ ਡਰੋਲੀ ਕਲਾਂ ਦੀ ਹੈ। ਪਿੰਡ ਢਾਮੜਾ ਦਾ ਰਹਿਣ ਵਾਲਾ ਦਵਿੰਦਰ ਸਿੰਘ ਉਰਫ਼ ਬਾਜਾ ਸੋਮਵਾਰ (6 ਜੁਲਾਈ) ਸਵੇਰੇ ਕਰੀਬ 11 ਵਜੇ ਆਪਣੇ ਦੋਸਤ ਮਨਪ੍ਰੀਤ ਸਿੰਘ ਉਰਫ਼ ਗੰਗੂ ਨੂੰ ਮਿਲਣ ਉਸ ਦੇ ਘਰ ਗਿਆ ਸੀ। ਦੋਵੇਂ ਘਰ ਦੇ ਅੰਦਰ ਮੌਜੂਦ ਸਨ ਕਿ ਇਸੇ ਦੌਰਾਨ ਇੱਕ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨ ਉੱਥੇ ਪਹੁੰਚੇ ਅਤੇ ਬਿਨਾਂ ਕਿਸੇ ਹਿਚਕਿਚਾਹਟ ਦੇ ਸਿੱਧੇ ਘਰ ਅੰਦਰ ਦਾਖਲ ਹੋ ਗਏ।

ਘਰ ਅੰਦਰ ਦਵਿੰਦਰ ਅਤੇ ਆਏ ਹੋਏ ਨੌਜਵਾਨਾਂ ਵਿਚਾਲੇ ਤਿੱਖੀ ਬਹਿਸ ਹੋਈ, ਜੋ ਕੁਝ ਹੀ ਪਲਾਂ ਵਿੱਚ ਹਿੰਸਕ ਰੂਪ ਧਾਰ ਗਈ। ਇਸ ਤੋਂ ਬਾਅਦ ਮੁਲਜ਼ਮਾਂ ਨੇ ਪਿਸਤੌਲ ਕੱਢ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

7-8 ਰਾਊਂਡ ਫਾਇਰ, 4 ਗੋਲੀਆਂ ਲੱਗਣ ਨਾਲ ਮੌਤ

ਹਮਲਾਵਰਾਂ ਨੇ ਦਵਿੰਦਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਰੀਬ 7 ਤੋਂ 8 ਰਾਊਂਡ ਫਾਇਰ ਕੀਤੇ। ਇਸ ਦੌਰਾਨ ਉਸ ਨੂੰ ਚਾਰ ਗੋਲੀਆਂ ਲੱਗੀਆਂ, ਜੋ ਉਸ ਦੀ ਲੱਤ, ਪੇਟ ਅਤੇ ਸਿਰ ਵਿੱਚ ਵੱਜੀਆਂ। ਵੱਧ ਖੂਨ ਵਹਿਣ ਕਾਰਨ ਦਵਿੰਦਰ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਵਾਰਦਾਤ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ।

ਪੁਲਿਸ ਅਤੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ

ਘਟਨਾ ਦੀ ਸੂਚਨਾ ਮਿਲਣ ‘ਤੇ ਪਿੰਡ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐਸਐਸਪੀ ਹਰਵਿੰਦਰ ਸਿੰਘ ਵਿਰਕ, ਐਸਪੀ, ਡੀਐਸਪੀ ਸਮੇਤ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਘਟਨਾ ਸਥਾਨ ਦਾ ਨਿਰੀਖਣ ਕਰਕੇ ਸਬੂਤ ਇਕੱਠੇ ਕੀਤੇ। ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਪੁਲਿਸ ਦੇ ਹੱਥ ਲੱਗੀ ਹੈ, ਜਿਸ ਵਿੱਚ ਵਾਰਦਾਤ ਅਤੇ ਮੁਲਜ਼ਮਾਂ ਦੇ ਫ਼ਰਾਰ ਹੋਣ ਦੀਆਂ ਤਸਵੀਰਾਂ ਕੈਦ ਹੋਈਆਂ ਹਨ।

ਦੋਸਤ ਹੀ ਨਿਕਲਿਆ ਕਤਲ ਦੀ ਸਾਜ਼ਿਸ਼ ਦਾ ਹਿੱਸਾ

ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਜਿਸ ਦੋਸਤ ਮਨਪ੍ਰੀਤ ਸਿੰਘ ਉਰਫ਼ ਗੰਗੂ ਦੇ ਘਰ ਦਵਿੰਦਰ ਗਿਆ ਸੀ, ਉਹ ਵੀ ਇਸ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ। ਬਾਈਕ ‘ਤੇ ਆਏ ਤਿੰਨੋਂ ਮੁਲਜ਼ਮ ਉਸ ਦੇ ਹੀ ਦੋਸਤ ਸਨ।

ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਨੇ ਮਨਪ੍ਰੀਤ ਸਿੰਘ ਉਰਫ਼ ਗੰਗੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਕਬਜ਼ੇ ਵਿੱਚੋਂ ਕਤਲ ਵਿੱਚ ਵਰਤੀ ਗਈ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ। ਪੁਲਿਸ ਬਾਕੀ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ ਅਤੇ ਗ੍ਰਿਫ਼ਤਾਰ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ ਤਾਂ ਜੋ ਕਤਲ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।

ਪੁਲਿਸ ਮੁਤਾਬਕ ਮ੍ਰਿਤਕ ਦਵਿੰਦਰ ਸਿੰਘ ਉਰਫ਼ ਬਾਜਾ ਕੁਝ ਸਮਾਂ ਪਹਿਲਾਂ ਧਾਰਾ 307 ਦੇ ਇੱਕ ਮਾਮਲੇ ਵਿੱਚ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਇਆ ਸੀ। ਉਸ ਦੇ ਪਰਿਵਾਰ ਵਿੱਚ ਸਿਰਫ਼ ਉਸ ਦੀ ਮਾਂ ਹੀ ਹੈ।

Read Latest News and Breaking News at Daily Post TV, Browse for more News

Ad
Ad