Journalism Of Hope
BREAKING NEWS
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਸੜਕ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ......ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਭਗਵੰਤ ਮਾਨ........CM ਮਾਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ.......ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਗੋਲੀਬਾਰੀ ਵਿੱਚ ਦੋ ਦੀ ਮੌਤ.........15 ਅਗਸਤ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ.......80ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ PM Modi ਨੇ 13ਵੀਂ ਵਾਰ ਲਾਲ ਤਿਰੰਗਾ ਲਹਿਰਾਇਆ........ਪੰਜਾਬ ਦੇ ITBP DIG ਦੀ ਸੜਕ ਹਾਦਸੇ ’ਚ ਮੌਤ

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਸੜਕ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ

Youth Akali Dal President Sarabjit Jhinjar accident: ਰਾਜਪੁਰਾ: ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸ਼ਨੀਵਾਰ ਨੂੰ ਪਟਿਆਲਾ-ਚੰਡੀਗੜ੍ਹ ਰੋਡ ’ਤੇ ਰਾਜਪੁਰਾ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸਾ ਗਗਨ ਫੈਕਟਰੀ ਨੇੜੇ ਵਾਪਰਿਆ, ਜਿਸ ਵਿੱਚ ਝਿੰਜਰ ਦੀਆਂ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਹਾਲਾਂਕਿ ਸਰਬਜੀਤ ਸਿੰਘ ਝਿੰਜਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਵਾਲ-ਵਾਲ ਬਚਾਅ […]
Ranjit Singh
By : Updated On: 15 Aug 2026 17:38:PM
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਸੜਕ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ

Youth Akali Dal President Sarabjit Jhinjar accident: ਰਾਜਪੁਰਾ: ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸ਼ਨੀਵਾਰ ਨੂੰ ਪਟਿਆਲਾ-ਚੰਡੀਗੜ੍ਹ ਰੋਡ ’ਤੇ ਰਾਜਪੁਰਾ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸਾ ਗਗਨ ਫੈਕਟਰੀ ਨੇੜੇ ਵਾਪਰਿਆ, ਜਿਸ ਵਿੱਚ ਝਿੰਜਰ ਦੀਆਂ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਹਾਲਾਂਕਿ ਸਰਬਜੀਤ ਸਿੰਘ ਝਿੰਜਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਵਾਲ-ਵਾਲ ਬਚਾਅ ਹੋ ਗਿਆ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਸਰਬਜੀਤ ਸਿੰਘ ਝਿੰਜਰ ਰਾਜਪੁਰਾ ਦੇ ਨੀਲਮ ਹਸਪਤਾਲ ਤੋਂ ਆਪਣੇ ਕਿਸੇ ਨਜ਼ਦੀਕੀ ਦੀ ਖ਼ਬਰ ਲੈ ਕੇ ਆਪਣੇ ਹਲਕੇ ਘਨੌਰ ਵੱਲ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਗੱਡੀ ਦੇ ਅੱਗੇ ਅਚਾਨਕ ਇੱਕ ਵਾਹਨ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਵਾਹਨ ਨੇ ਝਿੰਜਰ ਦੀਆਂ ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਝਿੰਜਰ ਦੇ ਨਾਲ ਉਨ੍ਹਾਂ ਦੇ ਸਾਥੀ ਵੀ ਗੱਡੀਆਂ ਵਿੱਚ ਸਵਾਰ ਸਨ, ਜੋ ਸਾਰੇ ਸੁਰੱਖਿਅਤ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਸਰਬਜੀਤ ਸਿੰਘ ਝਿੰਜਰ ਵੱਲੋਂ ਰਾਜਪੁਰਾ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News