Journalism Of Hope
BREAKING NEWS
ਏਸ਼ਿਆਈ ਖੇਡਾਂ ’ਚ ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਕ੍ਰਿਕਟ ’ਚ ਜਿੱਤਿਆ ਸੋਨ ਤਮਗਾ.....ਹਰਿਆਣਾ STF ਦੀ ਵੱਡੀ ਕਾਰਵਾਈ, 5 ਲੱਖ ਦਾ ਇਨਾਮੀ ਮੁਲਜ਼ਮ ਗ੍ਰਿਫ਼ਤਾਰ....ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਲਈ ਸਰਹੱਦੀ ਜ਼ਿਲ੍ਹਿਆਂ ’ਚ ਪਾਇਲਟ ਪ੍ਰੋਜੈਕਟ ਨੂੰ ਮਨਜ਼ੂਰੀ.....ਪੰਜਾਬ ’ਚ ਮਾਨਸਿਕ ਸਿਹਤ ਸੰਸਥਾਵਾਂ ’ਤੇ ਵਧੇਗੀ ਨਿਗਰਾਨੀ, ਨਵੇਂ ਨਿਯਮ ਲਾਗੂ.....ਨਵੇਂ NDPS ਮਾਮਲੇ ’ਚ ਰਾਜਜੀਤ ਹੁੰਦਲ ਮੁੜ ਗ੍ਰਿਫ਼ਤਾਰ, ਅਦਾਲਤ ਨੇ 4 ਦਿਨਾਂ ਦੇ ਰਿਮਾਂਡ ’ਤੇ ਭੇਜਿਆ....LPU ਹਿੰਸਾ ਮਾਮਲੇ ’ਚ ਹੁਣ ਤੱਕ 9 ਗ੍ਰਿਫ਼ਤਾਰ, 20 ਮੁਲਜ਼ਮਾਂ ਦੀ ਹੋਈ ਪਛਾਣ.....ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ, ਕਿਹਾ – ਪਾਰਟੀ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕਰਾਂਗਾ ਕੰਮ....

ਨਿਹੰਗ ਬਾਣੇ ਵਾਲੇ ਨੌਜਵਾਨ ਵੱਲੋਂ ਸੁਨਿਆਰੇ ਨੂੰ ਜ਼ਿੰਦਾ ਸਾੜਨ ਦੀ ਕੋਸ਼ਿਸ਼

Youth attempts to burn goldsmith alive: ਮਾਛੀਵਾੜਾ ਸਾਹਿਬ: ਇੱਥੋਂ ਦੇ ਗਾਂਧੀ ਚੌਕ ਵਿੱਚ ਨਿਹੰਗ ਬਾਣੇ ਵਾਲੇ ਇਕ ਨੌਜਵਾਨ ਵੱਲੋਂ ਸੁਨਿਆਰੇ ਨੂੰ ਜਲਣਸ਼ੀਲ ਪਦਾਰਥ ਛਿੜਕ ਕੇ ਅੱਗ ਲਗਾਉਣ ਅਤੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਮੌਕੇ ’ਤੇ ਪਹੁੰਚੀ ਪੁਲਿਸ ਪਾਰਟੀ ਨਾਲ ਵੀ ਹੱਥੋਪਾਈ ਕੀਤੀ ਅਤੇ ਇਕ ਪੁਲਿਸ ਮੁਲਾਜ਼ਮ ਦੀ ਵਰਦੀ […]
By : Updated On: 04 Oct 2026 08:05:AM
ਨਿਹੰਗ ਬਾਣੇ ਵਾਲੇ ਨੌਜਵਾਨ ਵੱਲੋਂ ਸੁਨਿਆਰੇ ਨੂੰ ਜ਼ਿੰਦਾ ਸਾੜਨ ਦੀ ਕੋਸ਼ਿਸ਼

Youth attempts to burn goldsmith alive: ਮਾਛੀਵਾੜਾ ਸਾਹਿਬ: ਇੱਥੋਂ ਦੇ ਗਾਂਧੀ ਚੌਕ ਵਿੱਚ ਨਿਹੰਗ ਬਾਣੇ ਵਾਲੇ ਇਕ ਨੌਜਵਾਨ ਵੱਲੋਂ ਸੁਨਿਆਰੇ ਨੂੰ ਜਲਣਸ਼ੀਲ ਪਦਾਰਥ ਛਿੜਕ ਕੇ ਅੱਗ ਲਗਾਉਣ ਅਤੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਮੌਕੇ ’ਤੇ ਪਹੁੰਚੀ ਪੁਲਿਸ ਪਾਰਟੀ ਨਾਲ ਵੀ ਹੱਥੋਪਾਈ ਕੀਤੀ ਅਤੇ ਇਕ ਪੁਲਿਸ ਮੁਲਾਜ਼ਮ ਦੀ ਵਰਦੀ ਪਾੜ ਦਿੱਤੀ। ਪੁਲਿਸ ਨੇ ਮੁਲਜ਼ਮ ਦੀਪਕ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਇਸ਼ਤਿਹਾਰ

ਦੁਕਾਨ ’ਚ ਵੜ ਕੇ ਗਾਹਕਾਂ ਸਾਹਮਣੇ ਪਾਇਆ ਰੌਲਾ
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਸੁਨਿਆਰੇ ਕਰਨ ਵਰਮਾ ਨੇ ਦੱਸਿਆ ਕਿ ਉਹ ਦੇਰ ਸ਼ਾਮ ਆਪਣੀ ਦੁਕਾਨ ’ਤੇ ਗਾਹਕਾਂ ਨੂੰ ਸਾਮਾਨ ਦਿਖਾ ਰਿਹਾ ਸੀ। ਇਸ ਦੌਰਾਨ ਉਸ ਦਾ ਦੋਸਤ ਸੁਨੀਲ ਕੁਮਾਰ ਗਿਰਧਰ ਅਤੇ ਸੋਨੇ ਦਾ ਵਪਾਰੀ ਰੁਸਤਮ ਰਣਜੀਤ ਸਿੰਘ ਵੀ ਉੱਥੇ ਮੌਜੂਦ ਸਨ। ਇਸੇ ਸਮੇਂ ਦੀਪਕ ਕੁਮਾਰ, ਜੋ ਅਕਸਰ ਨਿਹੰਗ ਬਾਣੇ ਵਿੱਚ ਰਹਿੰਦਾ ਹੈ, ਕਿਸੇ ਵਿਅਕਤੀ ਨਾਲ ਬਹਿਸ ਕਰਦਾ ਹੋਇਆ ਦੁਕਾਨ ਅੰਦਰ ਆ ਵੜਿਆ ਅਤੇ ਗਾਹਕਾਂ ਨੂੰ ਪ੍ਰਭਾਵਿਤ ਕਰਨ ਲੱਗਾ। ਕਰਨ ਵਰਮਾ ਅਨੁਸਾਰ, ਜਦੋਂ ਉਸ ਨੇ ਦੀਪਕ ਨੂੰ ਰੋਕਿਆ ਤਾਂ ਉਸ ਨੇ ਆਪਣੇ ਕੋਲ ਮੌਜੂਦ ਬੋਤਲ ਵਿੱਚੋਂ ਮਿੱਟੀ ਦੇ ਤੇਲ ਜਾਂ ਪੈਟਰੋਲ ਵਰਗਾ ਪਦਾਰਥ ਛਿੜਕਣ ਦੀ ਕੋਸ਼ਿਸ਼ ਕੀਤੀ ਅਤੇ ਉਸ ਨੂੰ, ਗਾਹਕਾਂ ਨੂੰ ਤੇ ਆਪਣੇ ਆਪ ਨੂੰ ਮਾਰਨ ਦੀਆਂ ਧਮਕੀਆਂ ਦਿੱਤੀਆਂ।

ਕਾਰ ਵਿੱਚ ਬੈਠੇ ਸੁਨਿਆਰੇ ’ਤੇ ਛਿੜਕਿਆ ਜਲਣਸ਼ੀਲ ਪਦਾਰਥ
ਕਰਨ ਵਰਮਾ ਨੇ ਦੱਸਿਆ ਕਿ ਉਸ ਨੇ ਮੁਲਜ਼ਮ ਨੂੰ ਕਾਫ਼ੀ ਸਮਝਾਇਆ, ਪਰ ਉਹ ਨਹੀਂ ਮੰਨਿਆ। ਦੁਕਾਨ ਬੰਦ ਕਰਕੇ ਘਰ ਜਾਣ ਸਮੇਂ ਵੀ ਦੀਪਕ ਉਸ ਦੇ ਪਿੱਛੇ ਆ ਗਿਆ। ਆਪਣੀ ਜਾਨ ਬਚਾਉਣ ਲਈ ਉਹ ਆਪਣੇ ਦੋਸਤ ਰੁਸਤਮ ਦੀ ਕਾਰ ਵਿੱਚ ਬੈਠ ਗਿਆ। ਦੋਸ਼ ਹੈ ਕਿ ਮੁਲਜ਼ਮ ਨੇ ਉੱਥੇ ਵੀ ਪਿੱਛਾ ਨਹੀਂ ਛੱਡਿਆ ਅਤੇ ਬੋਤਲ ਵਿੱਚ ਮੌਜੂਦ ਜਲਣਸ਼ੀਲ ਪਦਾਰਥ ਉਨ੍ਹਾਂ ’ਤੇ ਛਿੜਕ ਕੇ ਮਾਚਿਸ ਦੀ ਤੀਲੀ ਨਾਲ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਪੁਲਿਸ ਨਾਲ ਹੱਥੋਪਾਈ, ਲੋਕਾਂ ਨੇ ਸਹਿਯੋਗ ਕਰਨ ਤੋਂ ਕੀਤੀ ਝਿਜਕ
ਸੂਚਨਾ ਮਿਲਣ ’ਤੇ ਥਾਣਾ ਮੁਖੀ ਕਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਮੁਲਜ਼ਮ ਨੇ ਪੁਲਿਸ ਮੁਲਾਜ਼ਮਾਂ ਨਾਲ ਵੀ ਹੱਥੋਪਾਈ ਕੀਤੀ, ਜਿਸ ਦੌਰਾਨ ਇਕ ਮੁਲਾਜ਼ਮ ਦੀ ਵਰਦੀ ਪਾੜੀ ਗਈ। ਪੁਲਿਸ ਨੂੰ ਉਸ ਨੂੰ ਕਾਬੂ ਕਰਨ ਲਈ ਕਾਫ਼ੀ ਜੱਦੋ-ਜਹਿਦ ਕਰਨੀ ਪਈ। ਪੁਲਿਸ ਵੱਲੋਂ ਆਸ-ਪਾਸ ਮੌਜੂਦ ਲੋਕਾਂ ਤੋਂ ਮਦਦ ਮੰਗੀ ਗਈ, ਪਰ ਡਰ ਕਾਰਨ ਕੋਈ ਅੱਗੇ ਨਹੀਂ ਆਇਆ। ਅਖ਼ੀਰ ਇੱਕ ਨੌਜਵਾਨ ਨੇ ਹਿੰਮਤ ਦਿਖਾਉਂਦਿਆਂ ਪੁਲਿਸ ਦੀ ਮਦਦ ਕੀਤੀ, ਜਿਸ ਤੋਂ ਬਾਅਦ ਮੁਲਜ਼ਮ ਨੂੰ ਕਾਬੂ ਕਰਕੇ ਥਾਣੇ ਲਿਜਾਇਆ ਗਿਆ।

ਦੁਕਾਨਦਾਰਾਂ ਨੇ ਪਹਿਲਾਂ ਵੀ ਹੰਗਾਮੇ ਕਰਨ ਦੇ ਲਾਏ ਦੋਸ਼
ਸਥਾਨਕ ਦੁਕਾਨਦਾਰਾਂ ਦਾ ਦੋਸ਼ ਹੈ ਕਿ ਦੀਪਕ ਕੁਮਾਰ ਅਕਸਰ ਗਾਂਧੀ ਚੌਕ ਵਿੱਚ ਹੰਗਾਮਾ ਕਰਦਾ ਅਤੇ ਦੁਕਾਨਦਾਰਾਂ ਨਾਲ ਬਹਿਸ ਕਰਦਾ ਰਹਿੰਦਾ ਸੀ। ਉਨ੍ਹਾਂ ਮੁਤਾਬਕ, ਉਸ ਨੇ ਪਹਿਲਾਂ ਵੀ ਇਕ ਦੁਕਾਨਦਾਰ ਨੂੰ ਨੰਗੀ ਕਿਰਪਾਨ ਦਿਖਾ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ, ਜਿਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਕੀਤੀ ਗਈ ਸੀ। ਥਾਣਾ ਮੁਖੀ ਕਰਮਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਕਈ ਸ਼ਿਕਾਇਤਾਂ ਮਿਲ ਰਹੀਆਂ ਸਨ। ਪੁਲਿਸ ਅਨੁਸਾਰ, ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News