Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਨੌਜਵਾਨ ਦੀ ਨਿਹੰਗਾਂ ਵੱਲੋਂ ਕੁੱਟਮਾਰ: ਵੀਡੀਓ ਹੋਈ ਵਾਇਰਲ

Youth beaten up by Nihangs: ਅੰਮ੍ਰਿਤਸਰ: ਅੰਮ੍ਰਿਤਸਰ ਦੇ ਇੱਕ ਪਿੰਡ ਵਿੱਚ ਨੌਜਵਾਨ ਦੀ ਨਿਹੰਗਾਂ ਵੱਲੋਂ ਕੁੱਟਮਾਰ ਕਰਨ ਦਾ 20 ਸਕਿੰਟ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਤਿੰਨ ਨਿਹੰਗ ਨੌਜਵਾਨ ਨੂੰ ਘੇਰ ਕੇ ਖੜ੍ਹੇ ਦਿਖਾਈ ਦੇ ਰਹੇ ਹਨ। ਦੋ ਨਿਹੰਗ ਉਸ ਦੀਆਂ ਦੋਵੇਂ ਬਾਹਾਂ ਫੜ ਕੇ ਰੱਖਦੇ ਹਨ, ਜਦਕਿ ਇੱਕ ਉਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨੌਜਵਾਨ ਦੀ ਨਿਹੰਗਾਂ ਵੱਲੋਂ ਕੁੱਟਮਾਰ: ਵੀਡੀਓ ਹੋਈ ਵਾਇਰਲ

Youth beaten up by Nihangs: ਅੰਮ੍ਰਿਤਸਰ: ਅੰਮ੍ਰਿਤਸਰ ਦੇ ਇੱਕ ਪਿੰਡ ਵਿੱਚ ਨੌਜਵਾਨ ਦੀ ਨਿਹੰਗਾਂ ਵੱਲੋਂ ਕੁੱਟਮਾਰ ਕਰਨ ਦਾ 20 ਸਕਿੰਟ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਤਿੰਨ ਨਿਹੰਗ ਨੌਜਵਾਨ ਨੂੰ ਘੇਰ ਕੇ ਖੜ੍ਹੇ ਦਿਖਾਈ ਦੇ ਰਹੇ ਹਨ। ਦੋ ਨਿਹੰਗ ਉਸ ਦੀਆਂ ਦੋਵੇਂ ਬਾਹਾਂ ਫੜ ਕੇ ਰੱਖਦੇ ਹਨ, ਜਦਕਿ ਇੱਕ ਉਸ ਨੂੰ ਡੰਡੇ ਨਾਲ ਮਾਰਦਾ ਅਤੇ ਬਾਅਦ ਵਿੱਚ ਦੋ ਨਿਹੰਗ ਉਸ ਨੂੰ ਥੱਪੜ ਮਾਰਦੇ ਦਿਖਾਈ ਦਿੰਦੇ ਹਨ।

ਇਹ ਵੀਡੀਓ ਦਸ਼ਮੇਸ਼ ਤਰਨਾ ਦਲ ਦੇ ਨਿਹੰਗ ਬਾਬਾ ਗੁਰਦੀਪ ਸਿੰਘ ਦੇ ਸੋਸ਼ਲ ਮੀਡੀਆ ਪੇਜ ਤੋਂ ਅਪਲੋਡ ਕੀਤਾ ਗਿਆ ਹੈ। ਬਾਬਾ ਗੁਰਦੀਪ ਸਿੰਘ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਨੌਜਵਾਨ ਵੱਲੋਂ ਨਸ਼ਾ ਵੇਚਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਸ ਖ਼ਿਲਾਫ਼ ਕਾਰਵਾਈ ਕੀਤੀ ਗਈ। ਉਨ੍ਹਾਂ ਮੁਤਾਬਕ ਅੰਮ੍ਰਿਤਸਰ ਦੇ ਇੱਕ ਪਿੰਡ ਦੇ ਵਿਅਕਤੀ ਨੇ ਗੁਪਤ ਤੌਰ ’ਤੇ ਨੌਜਵਾਨ ਵੱਲੋਂ ਨਸ਼ਾ ਵੇਚਣ ਸਬੰਧੀ ਜਾਣਕਾਰੀ ਦਿੱਤੀ ਸੀ। ਹਾਲਾਂਕਿ ਉਨ੍ਹਾਂ ਨੇ ਪਿੰਡ ਦਾ ਨਾਮ ਦੱਸਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਸੂਚਨਾ ਦੇਣ ਵਾਲੇ ਲੋਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਜਾ ਸਕਦੀ।

ਬਾਬਾ ਗੁਰਦੀਪ ਸਿੰਘ ਨੇ ਦੱਸਿਆ ਕਿ ਦਸ਼ਮੇਸ਼ ਤਰਨਾ ਦਲ ਵੱਲੋਂ ਮੌਜੂਦਾ ਮੁਖੀ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ੇ ਦੀ ਲਤ ਛੱਡ ਕੇ ਆਮ ਜੀਵਨ ਵੱਲ ਪਰਤਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਅਤੇ ਕਰਨ ਵਾਲਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੀ ਲਤ ਦਾ ਅੰਤ ਮੌਤ ਤੱਕ ਪਹੁੰਚ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News