Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਮਗਰੋਂ ਮੌਤ

Youth dies after brutal beating: ਅਜਨਾਲਾ: ਅਜਨਾਲਾ ਦੇ ਪਿੰਡ ਸੈਦਪੁਰ ਖੁਰਦ ਵਿੱਚ ਲੜਕਾ-ਲੜਕੀ ਦੇ ਪ੍ਰੇਮ ਸਬੰਧਾਂ ਵਿੱਚ ਵਿਚੋਲਗਿਰੀ ਕਰਨ ਦੇ ਸ਼ੱਕ ਨੂੰ ਲੈ ਕੇ ਇੱਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਦੌਰਾਨ ਨੌਜਵਾਨ ਦੀ ਹਾਲਤ ਵਿਗੜ ਗਈ ਅਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ […]
Ranjit Singh
By : Updated On: 21 Sep 2026 08:36:AM
ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਮਗਰੋਂ ਮੌਤ

Youth dies after brutal beating: ਅਜਨਾਲਾ: ਅਜਨਾਲਾ ਦੇ ਪਿੰਡ ਸੈਦਪੁਰ ਖੁਰਦ ਵਿੱਚ ਲੜਕਾ-ਲੜਕੀ ਦੇ ਪ੍ਰੇਮ ਸਬੰਧਾਂ ਵਿੱਚ ਵਿਚੋਲਗਿਰੀ ਕਰਨ ਦੇ ਸ਼ੱਕ ਨੂੰ ਲੈ ਕੇ ਇੱਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਦੌਰਾਨ ਨੌਜਵਾਨ ਦੀ ਹਾਲਤ ਵਿਗੜ ਗਈ ਅਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ।

ਇਸ਼ਤਿਹਾਰ

ਮ੍ਰਿਤਕ ਦੇ ਪਿਤਾ ਕਸ਼ਮੀਰ ਸਿੰਘ ਨੇ ਦੋਸ਼ ਲਗਾਇਆ ਕਿ ਇੱਕ ਲੜਕੇ ਅਤੇ ਲੜਕੀ ਦੇ ਆਪਸ ਵਿੱਚ ਪ੍ਰੇਮ ਸਬੰਧ ਸਨ। ਇਸ ਮਾਮਲੇ ਵਿੱਚ ਉਨ੍ਹਾਂ ਦੇ ਪੁੱਤਰ ਹਰਪ੍ਰੀਤ ਸਿੰਘ ’ਤੇ ਵਿਚੋਲਗਿਰੀ ਕਰਨ ਦਾ ਸ਼ੱਕ ਕਰਦਿਆਂ ਲੜਕੀ ਦੇ ਪਰਿਵਾਰ ਵੱਲੋਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।

ਕਸ਼ਮੀਰ ਸਿੰਘ ਮੁਤਾਬਕ ਕੁੱਟਮਾਰ ਤੋਂ ਬਾਅਦ ਹਰਪ੍ਰੀਤ ਦੀ ਹਾਲਤ ਵਿਗੜ ਗਈ, ਪਰ ਉਸ ਨੂੰ ਇਲਾਜ ਲਈ ਘਰ ਤੋਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਉਧਰ ਥਾਣਾ ਅਜਨਾਲਾ ਦੇ ਐਸਐਚਓ ਨਰਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਸੈਦਪੁਰ ਖੁਰਦ ਵਿੱਚ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਜਾਂਚ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News